ਨੇਪਾਲ ''ਚ ਕੋਵਿਡ-19 ਦੇ 180 ਨਵੇਂ ਮਰੀਜ਼, ਕੁੱਲ ਪੀੜਤਾਂ ਦੀ ਗਿਣਤੀ ਹੋਈ 15,964
Monday, Jul 06, 2020 - 10:23 PM (IST)
ਕਾਠਮੰਡੂ (ਭਾਸ਼ਾ): ਨੇਪਾਲ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨਾਲ 180 ਹੋਰ ਲੋਕਾਂ ਦੇ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਣ ਦੇ ਨਾਲ ਹੀ ਸੋਮਵਾਰ ਨੂੰ ਕੁੱਲ ਮਾਮਲਿਆਂ ਦੀ ਗਿਣਤੀ ਵਧਕੇ 15,964 ਹੋ ਗਈ। ਸਿਹਤ ਮੰਤਰਾਲਾ ਨੇ ਦੱਸਿਆ ਕਿ ਸੋਮਵਾਰ ਨੂੰ ਬੁਗਲੁੰਗ ਜ਼ਿਲੇ ਵਿਚ ਇਕ 29 ਸਾਲਾ ਕੋਵਿਡ-19 ਮਰੀਜ਼ ਦੀ ਮੌਤ ਦੇ ਨਾਲ ਨੇਪਾਲ ਵਿਚ ਹੁਣ ਤੱਕ 35 ਲੋਕ ਇਸ ਮਹਾਮਾਰੀ ਕਾਰਣ ਆਪਣੀ ਜਾਨ ਗੁਆ ਚੁੱਕੇ ਹਨ।
ਸਿਹਤ ਮੰਤਰਾਲਾ ਦੇ ਬੁਲਾਰੇ ਜੋਗੇਸ਼ਵਰ ਗੌਤਮ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 264 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਹੁਣ ਤੱਕ ਠੀਕ ਹੋਣ ਵਾਲੇ ਕੋਵਿਡ-19 ਮਰੀਜ਼ਾਂ ਦੀ ਗਿਣਤੀ ਵਧਕੇ 6,811 ਹੋ ਗਈ ਹੈ। ਗੌਤਮ ਨੇ ਦੱਸਿਆ ਕਿ ਹੁਣ ਤੱਕ ਦੇਸ਼ ਵਿਚ 2,55,728 ਲੋਕਾਂ ਦੀ ਜਾਂਚ ਕੀਤੀ ਗਈ ਹੈ। ਬੁਲਾਰੇ ਮੁਤਾਬਕ 9,118 ਮਰੀਜ਼ ਇਲਾਜ ਅਧੀਨ ਹਨ, ਜਿਨ੍ਹਾਂ ਦਾ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।