ਰੂਸ ’ਚ ਇਕ ਦਿਨ ’ਚ ਕੋਰੋਨਾ ਦੇ 28,214 ਨਵੇਂ ਮਾਮਲੇ ਆਏ ਸਾਹਮਣੇ
Friday, Dec 18, 2020 - 12:54 AM (IST)
ਮਾਸਕੋ-ਰੂਸ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 28,214 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਇਨਫੈਕਟਿਡਾਂ ਦੀ ਗਿਣਤੀ ਵਧ ਕੇ 27,62,688 ਹੋ ਗਈ ਹੈ। ਇਸ ਦੌਰਾਨ ਕੋਵਿਡ-19 ਦੇ 587 ਮਰੀਜ਼ਾਂ ਦੀ ਮੌਤ ਹੋਣ ਕਾਰਣ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 49 ਹਜ਼ਾਰ ਨੂੰ ਪਾਰ ਹੋ ਗਈ। ਰੂਸ ਦੇ ਕੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ -ਇਮਰਾਨ ਸਰਕਾਰ ਨੂੰ ਸੀਨੇਟ ਚੋਣਾਂ ਦਾ ਫੈਸਲਾ ਬਦਲਣ ਦਾ ਕੋਈ ਅਧਿਕਾਰ ਨਹੀਂ : PPP
ਬਿਆਨ ਮੁਤਾਬਕ ਰੂਸ ਦੇ 85 ਖੇਤਰਾਂ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 28,214 ਨਵੇਂ ਮਾਮਲੇ ਦਰਜ ਕੀਤੇ ਗਏ ਜਿਨ੍ਹਾਂ ’ਚੋਂ 5,239 ਲੋਕਾਂ ’ਚ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਸਾਹਮਣੇ ਨਹੀਂ ਆਇਆ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਕੋਰੋਨਾ ਇਨਫੈਕਟਿਡਾਂ ਦੀ ਗਿਣਤੀ ਹੁਣ 27,62,668 ਹੋ ਗਈ ਅਤੇ ਰੋਜ਼ਾਨਾ 1 ਫੀਸਦੀ ਦੀ ਦਰ ਨਾਲ ਮਾਮਲੇ ਵਧ ਰਹੇ ਹਨ। ਰਾਜਧਾਨੀ ਮਾਸਕੋ ’ਚ ਸਭ ਤੋਂ ਜ਼ਿਆਦਾ 6,711 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ -ਅਮਰੀਕਾ ’ਚ ਫਾਈਜ਼ਰ ਦਾ ਟੀਕਾ ਲਗਵਾਉਂਦੇ ਹੀ ਹਾਲਾਤ ਗੰਭੀਰ, ICU ’ਚ ਦਾਖਲ
ਇਸ ਤੋਂ ਬਾਅਦ ਸੈਂਟ ਪੀਟਰਸਬਰਗ ’ਚ 3,763 ਅਤੇ ਮਾਸਕੋ ਖੇਤਰ ’ਚ ਕੋਰੋਨਾ ਇਨਫੈਕਸ਼ਨ ਦੇ 1,471 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 26,440 ਮਰੀਜ਼ ਪੂਰੀ ਤਰ੍ਹਾਂ ਨਾਲ ਠੀਕ ਵੀ ਹੋਏ ਹਨ। ਰੂਸ ’ਚ ਹੁਣ ਤੱਕ 22,02,540 ਲੋਕ ਕੋਰੋਨਾ ਇਨਫੈਕਸ਼ਨ ਨੂੰ ਮਾਤ ਦੇ ਚੁੱਕੇ ਹਨ।
ਇਹ ਵੀ ਪੜ੍ਹੋ -ਈਰਾਨ ਨੇ ਕੋਰੋਨਾ ਦੀ ਤੀਸਰੀ ਲਹਿਰ ’ਤੇ ਪਾਇਆ ਕਾਬੂ : ਰੂਹਾਨੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।