ਰੂਸ ''ਚ ਇਕ ਦਿਨ ''ਚ ਕੋਰੋਨਾ ਦੇ 9150 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

4/9/2021 11:12:14 PM

ਮਾਸਕੋ-ਰੂਸ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 9150 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਇਨਫੈਕਟਿਡਾਂ ਦੀ ਕੁੱਲ ਗਿਣਤੀ  46,23,984 ਤੱਕ ਪਹੁੰਚ ਗਈ ਹੈ। ਇਸ ਤੋਂ ਠੀਕ ਇਕ ਦਿਨ ਪਹਿਲਾਂ ਨਵੇਂ ਮਾਮਲਿਆਂ ਦੀ ਗਿਣਤੀ 8672 ਸੀ। ਦੇਸ਼ ਦੇ ਕੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਤੀਕਿਰਿਆ ਕੇਂਦਰ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 83 ਖੇਤਰਾਂ ਤੋਂ 9150 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਸ 'ਚੋਂ 1198 ਮਾਮਲਿਆਂ 'ਚ ਕੋਰੋਨਾ ਦੇ ਲੱਛਣ ਨਹੀਂ ਪਾਏ ਗਏ ਹਨ।

ਇਹ ਵੀ ਪੜ੍ਹੋ-ਉੱਤਰੀ ਆਇਰਲੈਂਡ 'ਚ ਪੁਲਸ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਝੜਪ

ਦੇਸ਼ 'ਚ ਕੋਰੋਨਾ ਇਨਫੈਕਸ਼ਨ 'ਚ ਵਾਧਾ ਦਰ 0.2 ਫੀਸਦੀ ਤੱਕ ਪਹੁੰਚ ਗਈ ਹੈ। ਉਕਤ ਮਿਆਦ 'ਚ ਮਾਸਕੋ 'ਚ ਕੋਰੋਨਾ ਦੇ 2421 ਨਵੇਂ ਮਾਮਲੇ ਸਾਹਮਣੇ ਆਏ ਸਨ। ਨੇਨੇਟਸ ਅਤੇ ਚੁਕੋਟਾ ਖੇਤਰ 'ਚ ਕੋਰੋਨਾ ਨਾਲ ਇਨਫੈਕਸ਼ਨ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਪ੍ਰਤੀਕਿਰਿਆ ਕੇਂਦਰ ਨੇ ਦੱਸਿਆ ਕਿ ਇਸ ਮਿਆਦ ਦੌਰਾਨ ਕੋਰੋਨਾ ਦੇ ਇਨਫੈਕਸ਼ ਨਾਲ 402 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ ਵਧ ਕੇ 1,02,247 ਤੱਕ ਪਹੁੰਚ ਗਿਆ ਹੈ। ਉਕਤ ਮਿਆਦ 'ਚ 9663 ਮਰੀਜ਼ ਕੋਰੋਨਾ ਮੁਕਤ ਹੋ ਚੁੱਕੇ ਹਨ।

ਇਹ ਵੀ ਪੜ੍ਹੋ-ਕੋਰੋਨਾ ਨੂੰ ਦੇਖਦੇ ਹੋਏ 25 ਤੋਂ ਵਧੇਰੇ ਲੋਕਾਂ ਦੇ ਇਕੱਠੇ ਹੋਣ 'ਤੇ ਲਾਈ ਗਈ ਪਾਬੰਦੀ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।


Karan Kumar

Content Editor Karan Kumar