ਰੂਸ ’ਚ ਇਕ ਦਿਨ ’ਚ ਕੋਰੋਨਾ ਦੇ 26,301 ਨਵੇਂ ਮਾਮਲੇ ਆਏ ਸਾਹਮਣੇ
Sunday, Jan 03, 2021 - 01:38 AM (IST)
ਮਾਸਕੋ-ਰੂਸ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 26,301 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਕੁੱਲ ਇਨਫੈਕਟਿਡਾਂ ਦੀ ਗਿਣਤੀ ਵਧ ਕੇ 32,12,637 ਹੋ ਗਈ ਹੈ। ਇਸ ਦੌਰਾਨ ਕੋਵਿਡ-19 ਦੇ 447 ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 58 ਹਜ਼ਾਰ ਪਾਰ ਕਰ ਕੇ 58,001 ਹੋ ਗਈ।
ਇਹ ਵੀ ਪੜ੍ਹੋ -'ਕੋਰੋਨਾ ਤੋਂ ਵੀ ਵਧੇਰੇ ਖਤਰਨਾਕ ਵਾਇਰਸ ਦੀ ਲਪੇਟ ’ਚ ਆ ਸਕਦੀ ਹੈ ਦੁਨੀਆ'
ਰੂਸ ’ਚ ਕੋੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਸ਼ਨੀਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ। ਬਿਆਨ ਮੁਤਾਬਕ ਰੂਸ ਦੇ 85 ਖੇਤਰਾਂ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 26,301 ਨਵੇਂ ਮਾਮਲੇ ਦਰਜ ਕੀਤੇ ਗਏ ਜਿਨ੍ਹਾਂ ’ਚੋਂ 3,889 ਲੋਕਾਂ ’ਚ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਸਾਹਮਣੇ ਨਹੀਂ ਆਇਆ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਇਨਫੈਕਟਿਡਾਂ ਦੀ ਗਿਣਤੀ ਹੁਣ 32,12,637 ਹੋ ਗਈ ਹੈ ਅਤੇ ਰੋਜ਼ਾਨਾ 1 ਫੀਸਦੀ ਦੀ ਦਰ ਨਾਲ ਮਾਮਲੇ ਵਧ ਰਹੇ ਹਨ।
ਇਹ ਵੀ ਪੜ੍ਹੋ -ਇਟਲੀ ’ਚ ਨਵੇਂ ਸਾਲ ’ਤੇ ਆਤਿਸ਼ਬਾਜ਼ੀ ਕਾਰਣ ਸੈਂਕੜੇ ਪੰਛੀਆਂ ਦੀ ਮੌਤ
ਰਾਜਧਾਨੀ ਮਾਸਕੋ ’ਚ ਸਭ ਤੋਂ ਜ਼ਿਆਦਾ 5442 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੈਂਟ ਪੀਟਰਸਬਰਗ ’ਚ 3742 ਅਤੇ ਮਾਸਕੋ ਖੇਤਰ ’ਚ ਕੋਰੋਨਾ ਇਨਫੈਕਸ਼ਨ ਦੇ 1564 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 18,897 ਮਰੀਜ਼ ਪੂਰੀ ਤਰ੍ਹਾਂ ਨਾਲ ਠੀਕ ਵੀ ਹੋਏ ਹਨ। ਰੂਸ ’ਚ ਹੁਣ ਤੱਕ 25,99,035 ਲੋਕ ਕੋਰੋਨਾ ਇਨਫੈਕਸ਼ਨ ਨੂੰ ਮਾਤ ਦੇ ਚੁੱਕੇ ਹਨ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।