ਪਾਕਿ ''ਚ ਪਾਦਰੀ ਤੇ ਉਸ ਦੇ ਪਰਿਵਾਰ ''ਤੇ ਹਮਲਾ

Monday, Jun 01, 2020 - 08:51 PM (IST)

ਪਾਕਿ ''ਚ ਪਾਦਰੀ ਤੇ ਉਸ ਦੇ ਪਰਿਵਾਰ ''ਤੇ ਹਮਲਾ

ਰਹੀਮ ਯਾਰ ਖਾਨ - ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰਿਆਂ ਦੀ ਜ਼ਿੰਦਗੀ ਬੇਹਾਲ ਹੋ ਗਈ ਹੈ। ਪੰਜਾਬ ਸੂਬੇ ਵਿਚ ਰਹੀਮ ਯਾਰ ਖਾਨ ਖੇਤਰ ਵਿਚ ਪਾਦਰੀ ਅਤੇ ਉਸ ਦੇ ਪਰਿਵਾਰ ਨੂੰ ਬੁਰ੍ਹੀ ਤਰ੍ਹਾਂ ਕੁੱਟਿਆ ਗਿਆ ਅਤੇ ਇਲਾਕੇ ਤੋਂ ਬਾਹਰ ਕੱਢ ਦਿੱਤਾ ਗਿਆ। ਉਨ੍ਹਾਂ ਦੇ ਕੱਪੜਿਆਂ 'ਤੇ ਖੂਨ ਦੇ ਦਾਗ ਸਨ। ਹਾਲਾਂਕਿ ਪਾਕਿਸਤਾਨ ਦੇ ਸੰਵਿਧਾਨ ਵਿਚ ਜਿਨਾਂ ਧਾਰਮਿਕ ਅਧਿਕਾਰਾਂ ਨਾਲ ਸਬੰਧਿਤ ਪ੍ਰਾਵਧਾਨ ਬਣਾਏ ਗਏ ਹਨ, ਉਨ੍ਹਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਥੇ ਘੱਟ ਗਿਣਤੀ ਭਾਈਚਾਰੇ ਆਪਣੇ ਧਾਰਮਿਕ ਅਧਿਕਾਰਾਂ ਦਾ ਇਸਤੇਮਾਲ ਤੱਕ ਨਹੀਂ ਕਰ ਪਾ ਰਹੇ ਹਨ। ਹਾਲ ਹੀ ਵਿਚ ਪਾਕਿਸਤਾਨੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਜਨਤਕ ਕੀਤੀ ਗਈ ਇਕ ਰਿਪੋਰਟ ਵਿਚ ਇਹ ਗੱਲ ਖੁੱਲ੍ਹ ਕੇ ਸਾਹਮਣੇ ਆਈ ਹੈ।

ਸੂਤਰਾਂ ਮੁਤਾਬਕ ਪਾਦਰੀ ਹਾਰੂਨ ਸਾਦਿਕ ਚੀੜਾ, ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤਰ 'ਤੇ ਕੁਝ ਹਥਿਆਰਬੰਦ ਕੱਟੜਪੰਥੀ ਮੁਸਲਮਾਨਾਂ ਨੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਉਸ ਇਲਾਕੇ ਤੋਂ ਜ਼ਬਰਨ ਕੱਢ ਦਿੱਤਾ ਗਿਆ।


author

Khushdeep Jassi

Content Editor

Related News