ਇਕੱਠੇ 20 ਰੁਪਏ ਮਹਿੰਗਾ ਹੋਇਆ ਪੈਟਰੋਲ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ

Wednesday, Aug 02, 2023 - 11:31 AM (IST)

ਪਾਕਿਸਤਾਨ - ਪਾਕਿਸਤਾਨ ਪਿਛਲੇ ਕਾਫ਼ੀ ਸਮੇਂ ਤੋਂ ਮਹਿੰਗਾਈ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਬਾਵਜੂਦ ਪਾਕਿਸਤਾਨ ਸਰਕਾਰ ਨੇ ਲੋਕਾਂ ਦੇ ਬੋਝ ਨੂੰ ਹੋਰ ਵਧਾ ਦਿੱਤਾ ਹੈ। ਦੇਸ਼ 'ਚ ਵਧਦੀ ਮਹਿੰਗਾਈ ਦਰਮਿਆਨ ਵਿੱਤ ਮੰਤਰੀ ਇਸਹਾਕ ਡਾਰ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 20 ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਵਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਪੈਟਰੋਲ ਦੀ ਕੀਮਤ 272.95 ਰੁਪਏ ਪ੍ਰਤੀ ਲੀਟਰ ਹੋ ਗਈ ਹੈ। 

ਇਹ ਵੀ ਪੜ੍ਹੋ : ਦੁਬਈ ਦੇ ਪ੍ਰਾਪਰਟੀ ਬਾਜ਼ਾਰ 'ਤੇ ਰਾਜ ਕਰਨ ਦੀ ਤਿਆਰੀ ਕਰ ਰਹੇ ਨੇ ਲੁਧਿਆਣਵੀ, ਜਾਣੋ ਕਿਵੇਂ

ਇਸ ਦੇ ਨਾਲ ਹੀ ਸਰਕਾਰ ਨੇ ਡੀਜ਼ਲ ਦੀ ਕੀਮਤ 'ਚ 20 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 273.40 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਦਾ ਐਲਾਨ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਸ਼ਰੀਫ ਸਰਕਾਰ ਨੇ 'ਰਾਸ਼ਟਰੀ ਹਿੱਤ' ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੀਮਤ ਘਟਾਉਣ ਦੀ ਕੋਸ਼ਿਸ਼ ਕੀਤੀ ਪਰ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਵਧਣ ਕਾਰਨ ਇਹ ਫੈਸਲਾ ਲੈਣਾ ਪਿਆ।

ਇਹ ਵੀ ਪੜ੍ਹੋ : ਅਗਸਤ 'ਚ 14 ਦਿਨ ਬੰਦ ਰਹਿਣਗੇ ਬੈਂਕ, ਇਥੇ ਚੈੱਕ ਕਰੋ ਛੁੱਟੀਆਂ ਦੀ ਪੂਰੀ ਸੂਚੀ

LPG ਦੀਆਂ ਕੀਮਤਾਂ ਵਿੱਚ ਵੀ ਹੋਇਆ ਵਾਧਾ 
ਪੈਟਰੋਲ-ਡੀਜ਼ਲ ਤੋਂ ਇਲਾਵਾ ਪਾਕਿਸਤਾਨ 'ਚ ਐੱਲਪੀਜੀ ਦੀਆਂ ਕੀਮਤਾਂ 'ਚ ਵੀ ਜ਼ਬਰਦਸਤ ਵਾਧਾ ਹੋਇਆ ਹੈ। ਅਗਸਤ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਐੱਲਪੀਜੀ ਦੀ ਕੀਮਤ ਵਿੱਚ 17.5 ਫ਼ੀਸਦੀ ਅਤੇ ਐੱਲਪੀਜੀ ਖਪਤਕਾਰਾਂ ਦੀ ਵਿਕਰੀ ਕੀਮਤ ਵਿੱਚ 13.5 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਇੱਥੇ 11.8 ਕਿਲੋਗ੍ਰਾਮ ਦਾ ਸਿਲੰਡਰ 886.30 ਪਾਕਿਸਤਾਨੀ ਰੁਪਏ ਵਿੱਚ ਮਿਲਦਾ ਹੈ ਅਤੇ ਖਪਤਕਾਰ ਦੀ ਕੀਮਤ 2,373.64 ਰੁਪਏ ਹੈ।

ਇਹ ਵੀ ਪੜ੍ਹੋ : ਸਾਵਧਾਨ! ਵਾਸ਼ਿੰਗ ਮਸ਼ੀਨ 'ਚ ਕੱਪੜੇ ਧੌਂਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦੈ ਵੱਡਾ ਧਮਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News