ਸ਼੍ਰੀਲੰਕਾ ''ਚ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
Monday, Apr 25, 2022 - 01:23 AM (IST)
ਕੋਲੰਬੋ- ਸ਼੍ਰੀਲੰਕਾ 'ਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੂੰ 16 ਦਿਨ ਹੋ ਗਏ ਹਨ ਅਤੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਨੇ ਐਤਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਿਵਾਸ ਦਾ ਘਿਰਾਓ ਕੀਤਾ। ਇੰਟਰ ਯੂਨੀਵਰਸਿਟੀ ਸਟੂਡੈਂਟਸ ਫੈਡਰੇਸ਼ਨ (ਆਈ. ਯੂ. ਐੱਸ. ਐੱਫ.) ਦੇ ਹਜ਼ਾਰਾਂ ਵਿਦਿਆਰਥੀ ਵਿਜੇਰਮਾ ਮਵਾਟਾ 'ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਨਾਅਰੇਬਾਜ਼ੀ ਕਰਦੇ ਦੇਖੇ ਗਏ।
ਇਹ ਵੀ ਪੜ੍ਹੋ : ਫਰਾਂਸ 'ਚ ਮਰੀਨ ਪੇਨ ਨੇ ਰਾਸ਼ਟਰਪਤੀ ਅਹੁਦੇ ਦੀ ਦੌੜ 'ਚ ਸਵੀਕਾਰ ਕੀਤੀ ਹਾਰ
ਤਸਵੀਰਾਂ 'ਚ ਕਈ ਵਿਦਿਆਰਥੀ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਦੀ ਚਾਰਦੀਵਾਰੀ ਨੇੜੇ ਪ੍ਰਦਰਸ਼ਨ ਕਰਦੇ ਦਿਖਾਈ ਦਿੱਤੇ। ਪ੍ਰਦਰਸ਼ਨਕਾਰੀ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਅਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਕੁਝ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਿਵਾਸ ਦੀਆਂ ਕੰਧਾਂ 'ਤੇ 'ਰਾਜਪਕਸ਼ੇ, ਘਰ ਜਾਓ' ਲਿਖ ਦਿੱਤਾ। ਸ਼੍ਰੀਲੰਕਾ 'ਚ 9 ਅਪ੍ਰੈਲ ਤੋਂ ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ 'ਤੇ ਉਤਰੇ ਹੋਏ ਹਨ।
ਇਹ ਵੀ ਪੜ੍ਹੋ : ਦਿੱਲੀ : ਰੇਲਵੇ ਦੇ ਗੋਦਾਮ 'ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
ਦੇਸ਼ ਦੀ ਆਰਥਿਕ ਹਾਲਤ ਮਾੜੀ ਹੈ ਅਤੇ ਸਰਕਾਰ ਕੋਲ ਜ਼ਰੂਰੀ ਵਸਤਾਂ ਦੀ ਦਰਾਮਦ ਕਰਨ ਲਈ ਕੋਈ ਪੈਸਾ ਨਹੀਂ ਬਚਿਆ ਹੈ, ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਈਂਧਨ, ਦਵਾਈਆਂ ਅਤੇ ਬਿਜਲੀ ਦੀ ਭਾਰੀ ਕਮੀ ਹੈ। ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਵੱਲੋਂ ਅੰਤ੍ਰਿਮ ਸਰਕਾਰ ਦੀ ਮੰਗ ਨੂੰ ਠੁਕਰਾਏ ਜਾਣ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਵਿਰੋਧ ਪ੍ਰਦਰਸ਼ਨਾਂ ਨੇ ਹੋਰ ਨਾਜ਼ੁਕ ਮੋੜ ਲੈ ਲਿਆ। ਇਸ ਦੌਰਾਨ ਪੁਲਸ ਨੇ ਹਫਤੇ ਦੇ ਅੰਤ ਵਿਚ ਪ੍ਰਦਰਸ਼ਨਕਾਰੀਆਂ ਨੂੰ ਕੋਲੰਬੋ ਦੀਆਂ ਕੁਝ ਸੜਕਾਂ 'ਤੇ ਦਾਖਲ ਨਾ ਹੋਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਅਦਾਲਤ ਦੇ ਆਦੇਸ਼ ਹਨ।
ਇਹ ਵੀ ਪੜ੍ਹੋ : ਨੇਪਾਲ : ਘਰ 'ਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਹੋਈ ਮੌਤ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ