ਸ਼੍ਰੀਲੰਕਾ ਦੀ ਮੁੱਖ ਵਿਰੋਧੀ ਪਾਰਟੀ ਨੇ ਰਾਜਪਕਸ਼ੇ ''ਤੇ ''ਧਨ ਦੀ ਦੁਰਵਰਤੋਂ'' ਦਾ ਮੁਕੱਦਮਾ ਚਲਾਉਣ ਦੀ ਕੀਤੀ ਮੰਗ

Sunday, Aug 21, 2022 - 07:18 PM (IST)

ਸ਼੍ਰੀਲੰਕਾ ਦੀ ਮੁੱਖ ਵਿਰੋਧੀ ਪਾਰਟੀ ਨੇ ਰਾਜਪਕਸ਼ੇ ''ਤੇ ''ਧਨ ਦੀ ਦੁਰਵਰਤੋਂ'' ਦਾ ਮੁਕੱਦਮਾ ਚਲਾਉਣ ਦੀ ਕੀਤੀ ਮੰਗ

ਕੋਲੰਬੋ- ਸ੍ਰੀਲੰਕਾ ਦੀ ਮੁੱਖ ਵਿਰੋਧੀ ਪਾਰਟੀ ਸਮਾਗੀ ਜਨਾ ਬਾਲਵੇਗਯਾ (ਐਸ. ਜੇ. ਬੀ.) ਨੇ ਕਿਹਾ ਹੈ ਕਿ ਦੇਸ਼ ਦੇ ਸਾਬਕਾ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੂੰ ਦੇਸ਼ 'ਚ ਪਰਤਣ ਦਾ ਅਧਿਕਾਰ ਹੈ। ਪਰ ਉਨ੍ਹਾਂ 'ਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਕੋਈ ਕਾਨੂੰਨੀ ਛੋਟ ਨਹੀਂ ਹੈ। ਰਾਜਪਕਸ਼ੇ (73) ਦੇਸ਼ ਛੱਡ ਕੇ ਚਲੇ ਗਏ ਹਨ ਤੇ ਦੇਸ਼ ਦੀ ਅਰਥਵਿਵਸਥਾ ਨੂੰ ਖਰਾਬ ਕਰਨ ਲਈ ਸਰਕਾਰ ਖ਼ਿਲਾਫ਼ ਹੋਈ ਬਗਾਵਤ ਦੇ ਕਾਰਨ ਉਨ੍ਹਾਂ ਨੇ ਪਿਛਲੇ ਮਹੀਨੇ ਅਸਤੀਫਾ ਦੇ ਦਿੱਤਾ ਹੈ। 

"ਡੇਲੀ ਮਿਰਰ" ਅਖਬਾਰ ਨੇ SJB ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਅਜੀਤ ਪੀ. ਪਰੇਰਾ ਦੇ ਹਵਾਲੇ ਤੋਂ ਦੱਸਿਆ ਕਿ "ਗੋਟਾਬਾਯਾ ਰਾਜਪਕਸ਼ੇ ਇਸ ਦੇਸ਼ ਦੇ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਆਪਣੀ ਮਾਤ ਭੂਮੀ 'ਚ ਵਾਪਸ ਪਰਤਣ ਦਾ ਅਧਿਕਾਰ ਹੈ।' ਇਸ ਅਧਿਕਾਰ ਤੋਂ ਕੋਈ ਇਨਕਾਰ ਨਹੀਂ ਕਰ ਸਕਦਾ। ਪਰ, ਉਸ 'ਤੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। 

ਸ਼੍ਰੀਲੰਕਾ ਦਾ ਸੰਵਿਧਾਨ ਸਾਬਕਾ ਰਾਸ਼ਟਰਪਤੀਆਂ ਨੂੰ ਨਿੱਜੀ ਸੁਰੱਖਿਆ ਅਤੇ ਸਟਾਫ ਦੇ ਨਾਲ ਦਫਤਰ ਸਮੇਤ ਵਿਸ਼ੇਸ਼ ਅਧਿਕਾਰ ਪ੍ਰਦਾਨ ਕਰਦਾ ਹੈ। ਸ਼ੁੱਕਰਵਾਰ ਨੂੰ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ, ਪਰੇਰਾ ਨੇ ਕਿਹਾ, "ਉਸ ਦੇ ਖਿਲਾਫ ਆਪਣੇ ਮਾਤਾ-ਪਿਤਾ ਦੀ ਯਾਦਗਾਰ 'ਤੇ ਕਥਿਤ ਤੌਰ 'ਤੇ ਸਰਕਾਰੀ ਫੰਡ ਖਰਚ ਕਰਨ ਦਾ ਮਾਮਲਾ ਸੀ। ਉਨ੍ਹਾਂ ਨੂੰ ਮੁਕੱਦਮੇ ਦਾ ਸਾਹਮਣਾ ਕਰਨਾ ਚਾਹੀਦਾ ਹੈ ਅਤੇ ਦੋਸ਼ੀ ਪਾਏ ਜਾਣ 'ਤੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਨੂੰ ਸੰਵਿਧਾਨ ਦੇ ਤਹਿਤ ਕਾਨੂੰਨੀ ਛੋਟ ਨਹੀਂ ਹੈ।''


author

Tarsem Singh

Content Editor

Related News