ਸਿਡਨੀ ''ਚ ਤੜਕਸਾਰ ਟਰੱਕ ਹੋਇਆ ਹਾਦਸੇ ਦਾ ਸ਼ਿਕਾਰ

Saturday, Oct 28, 2017 - 08:27 AM (IST)

ਸਿਡਨੀ ''ਚ ਤੜਕਸਾਰ ਟਰੱਕ ਹੋਇਆ ਹਾਦਸੇ ਦਾ ਸ਼ਿਕਾਰ

ਸਿਡਨੀ (ਬਿਊਰੋ)— ਆਸਟ੍ਰੇਲੀਆ ਦੇ ਸਿਡਨੀ 'ਚ ਇਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਦਰਅਸਲ ਬੇਕਾਬੂ ਟਰੱਕ ਦੀ ਇਕ ਬਿਜਲੀ ਦੇ ਖੰਭੇ ਨਾਲ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਉੱਤਰੀ-ਪੱਛਮੀ ਸਿਡਨੀ ਵਿਚ ਵਾਪਰਿਆ। ਟਰੱਕ ਦੀ ਬਿਜਲੀ ਦੇ ਖੰਭੇ ਨਾਲ ਟੱਕਰ ਹੋਣ ਤੋਂ ਬਾਅਦ ਇਕ ਘਰ ਦੇ ਵਿਹੜੇ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਘਰ 'ਚ ਮੌਜੂਦ ਕਿਸੇ ਵੀ ਵਿਅਕਤੀ ਨੂੰ ਕੋਈ ਨੁਕਸਾਨ ਨਹੀਂ ਹੋਇਆ।
ਪੁਲਸ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਿਆ। ਪੁਲਸ ਮੁਤਾਬਕ ਇਹ ਹਾਦਸਾ ਸ਼ਨੀਵਾਰ ਤੜਕੇ 2.00 ਵਜੇ ਵਾਪਰਿਆ। ਪੁਲਸ ਡਰਾਈਵਰ ਦੀ ਭਾਲ ਕਰ ਰਹੀ ਹੈ ਅਤੇ ਘਟਨਾ ਦੀ ਜਾਂਚ 'ਚ ਜੁਟੀ ਹੋਈ ਹੈ। ਮੌਕੇ 'ਤੇ ਪੁੱਜੇ ਫਾਇਰ ਅਤੇ ਐਮਰਜੈਂਸੀ ਅਧਿਕਾਰੀ ਪੁੱਜੇ ਅਤੇ ਬਿਜਲੀ ਦੀਆਂ ਲਾਈਨਾਂ ਨੂੰ ਠੀਕ ਕੀਤਾ ਗਿਆ। ਪੁਲਸ ਵਲੋਂ ਡਰਾਈਵਰਾਂ ਨੂੰ ਇਲਾਕੇ 'ਚ ਸਾਵਧਾਨੀ ਨਾਲ ਡਰਾਈਵਿੰਗ ਕਰਨ ਦੀ ਸਲਾਹ ਦਿੱਤੀ ਗਈ ਹੈ।


Related News