ਅਮਰੀਕਾ ’ਚ ਡੈਲਟਾ ਵੇਰੀਐਂਟ ਦਾ ਕਹਿਰ, ਟਵਿੱਟਰ ਨੇ ਦੋ ਸ਼ਹਿਰਾਂ ’ਚ ਦਫ਼ਤਰ ਕੀਤੇ ਬੰਦ

07/29/2021 9:07:12 PM

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੇ ਕਈ ਸ਼ਹਿਰਾਂ ’ਚ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਦੇ ਮਾਮਲਿਆਂ ’ਚ ਵਾਧਾ ਹੋਣ ਕਾਰਨ ਕਈ ਕਾਰੋਬਾਰ, ਦਫਤਰ ਆਦਿ ਫਿਰ ਤੋਂ ਬੰਦ ਕੀਤੇ ਜਾ ਰਹੇ ਹਨ। ਇਸ ਵਾਧੇ ਕਾਰਨ ਹੀ ਸੋਸ਼ਲ ਮੀਡੀਆ ਕੰਪਨੀ ਟਵਿੱਟਰ ਆਪਣੇ ਨਿਊਯਾਰਕ ਅਤੇ ਸਾਨ ਫ੍ਰਾਂਸਿਸਕੋ ਵਿਚਲੇ ਦਫਤਰਾਂ ਨੂੰ ਦੁਬਾਰਾ ਬੰਦ ਕਰ ਰਹੀ ਹੈ। ਇਸ ਸਬੰਧੀ ਕੰਪਨੀ ਨੇ ਬੁੱਧਵਾਰ  ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸ਼ਹਿਰਾਂ ਵਿਚਲੇ ਦਫਤਰ, ਜੋ ਕੁਝ ਹਫਤੇ ਪਹਿਲਾਂ ਹੀ ਖੋਲ੍ਹੇ ਸਨ, ਨੂੰ ਸੁਰੱਖਿਆ ਕਾਰਨਾਂ ਕਰਕੇ ਦੁਬਾਰਾ ਬੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅਫਗਾਨਿਸਤਾਨ ’ਚ ਹੜ੍ਹ ਨੇ ਮਚਾਈ ਤਬਾਹੀ, 150 ਲੋਕਾਂ ਦੀ ਹੋਈ ਮੌਤ

ਇਸ ਤੋਂ ਇਲਾਵਾ ਬੀਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ. ਡੀ. ਸੀ.) ਵੱਲੋਂ ਇਨਡੋਰ ਮਾਸਕ ਦੀ ਜ਼ਰੂਰਤ ਸਬੰਧੀ ਅਪਡੇਟ ਕੀਤੇ ਦਿਸ਼ਾ-ਨਿਰਦੇਸ਼ਾਂ ਕਾਰਨ ਵੀ ਬਹੁਤ ਸਾਰੀਆਂ ਕੰਪਨੀਆਂ ਆਪਣੇ ਕੰਮਾਂ ਦੇ ਮੁੜ ਖੋਲ੍ਹਣ ਨੂੰ ਹੌਲੀ ਕਰ ਰਹੀਆਂ ਹਨ। ਇਸ ਸੋਸ਼ਲ ਮੀਡੀਆ ਕੰਪਨੀ ਨੇ ਦੋ ਹਫਤੇ ਪਹਿਲਾਂ ਹੀ ਆਪਣੇ ਦਫਤਰ ਖੋਲ੍ਹੇ ਸਨ। ਟਵਿੱਟਰ ਉਨ੍ਹਾਂ ਬਹੁਤ ਸਾਰੀਆਂ ਤਕਨੀਕੀ ਕੰਪਨੀਆਂ ’ਚੋਂ ਇੱਕ ਸੀ, ਜੋ ਆਪਣੇ ਵਰਕਰਾਂ ਨੂੰ ਅਣਮਿੱਥੇ ਸਮੇਂ ਲਈ ਰਿਮੋਟ ਲੋਕੇਸ਼ਨ, ਘਰ ਤੋਂ ਕੰਮ ਕਰਨ ਦੀ ਆਗਿਆ ਦੇ ਰਹੀ ਸੀ।


Manoj

Content Editor

Related News