ਪਾਕਿਸਤਾਨ 'ਚ ਵਾਪਰੀ ਵੱਡੀ ਘਟਨਾ, ਬੱਚਿਆਂ ਦੇ ਵਾਰਡ ’ਚ ਅੱਗ ਲੱਗਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
Monday, Jun 10, 2024 - 11:54 AM (IST)
ਗੁਰਦਾਸਪੁਰ/ਇਸਲਾਮਾਬਾਦ (ਵਿਨੋਦ) - ਪਾਕਿਸਤਾਨੀ ਸੂਬੇ ਪੰਜਾਬ ਦੇ ਸਾਹੀਵਾਲ ਟੀਚਿੰਗ ਹਸਪਤਾਲ (ਐੱਸ. ਟੀ. ਐੱਚ.) ਦੇ ਪੀਡੀਆਟ੍ਰਿਕ ਮੈਡੀਸਨ ਵਾਰਡ ਵਿਚ ਏਅਰ ਕੰਡੀਸ਼ਨਿੰਗ ਸਿਸਟਮ ਵਿਚ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਹਸਪਤਾਲ ’ਚ ਚਾਰ ਨਵਜੰਮੇ ਬੱਚਿਆਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ, ਜਦੋਂ ਕਿ 74 ਬੱਚਿਆਂ ਨੂੰ ਮਾਪਿਆਂ, ਹਸਪਤਾਲ ਦੇ ਸਟਾਫ, ਸੁਰੱਖਿਆ ਕਰਮਚਾਰੀਆਂ ਅਤੇ ਬਚਾਅ 1122 ਦੀਆਂ ਟੀਮਾਂ ਨੇ ਬਚਾਇਆ।
ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼
ਦੱਸ ਦੇਈਏ ਕਿ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਘਟਨਾ ਦਾ ਨੋਟਿਸ ਲੈਂਦਿਆਂ ਕਮਿਸ਼ਨਰ ਸ਼ੋਏਬ ਇਕਬਾਲ ਨੂੰ 48 ਘੰਟਿਆਂ ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨਰ ਇਕਬਾਲ ਨੇ ਪੁਸ਼ਟੀ ਕੀਤੀ ਕਿ ਕਿਸੇ ਵੀ ਬੱਚੇ ਦੀ ਮੌਤ ਅੱਗ ਜਾਂ ਦਮ ਘੁੱਟਣ ਕਾਰਨ ਨਹੀਂ ਹੋਈ ਕਿਉਂਕਿ ਉਹ (ਚਾਰ ਮ੍ਰਿਤਕ) ਪਹਿਲਾਂ ਹੀ ਗੰਭੀਰ ਹਾਲਤ ’ਚ ਸਨ। ਹਸਪਤਾਲ ਦੇ ਇਕ ਸੂਤਰ ਨੇ ਪੁਸ਼ਟੀ ਕੀਤੀ ਕਿ ਅੱਗ ਏਅਰ ਕੰਡੀਸ਼ਨਿੰਗ ਸਿਸਟਮ ’ਚ ਸ਼ਾਰਟ ਸਰਕਟ ਕਾਰਨ ਲੱਗੀ ਹੈ। ਬੱਚਿਆਂ ਦੇ ਵਾਰਡਾਂ ’ਚ ਐਮਰਜੈਂਸੀ ਫਾਇਰ ਫਾਈਟਿੰਗ ਯੰਤਰ ਦੀ ਘਾਟ ’ਤੇ ਮਾਪਿਆਂ ਨੇ ਚਿੰਤਾ ਪ੍ਰਗਟਾਈ।
ਇਹ ਵੀ ਪੜ੍ਹੋ - ਕੰਗਨਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਤੋਂ ਬਹੁਤ ਖੁਸ਼ ਅੱਤਵਾਦੀ ਪੰਨੂ, 8 ਲੱਖ ਰੁਪਏ ਇਨਾਮ ਦੇਣ ਦਾ ਕੀਤਾ ਐਲਾਨ
ਇਸ ਦੇ ਨਾਲ ਹੀ ਸੀ. ਈ. ਓ. ਪ੍ਰੋਫੈਸਰ ਡਾਕਟਰ ਇਮਰਾਨ ਹਸਨ ਨੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਉਣ ਲਈ ਚਾਰ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੀ ਅਗਵਾਈ ਮੈਡੀਕਲ ਸੁਪਰਡੈਂਟ ਡਾ. ਅਖਤਰ ਮਹਿਬੂਬ ਵਲੋਂ ਕੀਤੀ ਜਾਵੇਗੀ। ਇਮਾਰਤ ਦੀ ਹਾਲਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਅੱਗ ਨਾਲ ਲੱਖਾਂ ਰੁਪਏ ਦਾ ਬੱਚਿਆਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ - ਰੂਸ 'ਚ ਵਾਪਰੀ ਦੁਖਦ ਘਟਨਾ : ਨਦੀ 'ਚ ਡੁੱਬ ਰਹੀ ਕੁੜੀ ਨੂੰ ਬਚਾਉਣ ਗਏ 4 ਭਾਰਤੀ ਵਿਦਿਆਰਥੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8