ਨੇਪਾਲ ''ਚ ਡੂੰਘੀ ਖੱਡ''ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ
Thursday, Nov 12, 2026 - 02:16 PM (IST)
ਕਾਠਮੰਡੂ ਭਾਸ਼ਾ)- ਨੇਪਾਲ ਦੇ ਬਾਗਮਤੀ ਸੂਬੇ ਵਿੱਚ ਵੀਰਵਾਰ ਨੂੰ ਇੱਕ ਯਾਤਰੀ ਵਾਹਨ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਵਿੱਚ ਇਹ ਜਾਣਕਾਰੀ ਦਿੱਤੀ ਗਈ। ਇਹ ਹਾਦਸਾ ਸਵੇਰੇ 5:45 ਵਜੇ ਮਕਵਾਨਪੁਰ ਜ਼ਿਲ੍ਹੇ ਵਿੱਚ ਵਾਪਰਿਆ। "ਮਾਈ ਰਿਪਬਲਿਕਾ" ਅਖਬਾਰ ਦੇ ਅਨੁਸਾਰ ਲਗਭਗ 15 ਲੋਕ ਕਾਠਮੰਡੂ ਤੋਂ ਸਰਲਾਹੀ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ। ਵਾਹਨ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਿਆ, ਜਿਸ ਨਾਲ 10 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।
ਪੜ੍ਹੋ ਇਹ ਅਹਿਮ ਖ਼ਬਰ- ਵੱਡੀ ਖ਼ਬਰ : ਘਰੇਲੂ ਹਿੰਸਾ ਦੀ ਸ਼ਿਕਾਰ ਪੰਜਾਬਣ ਬਲਜੀਤ ਕੌਰ ਦੀ ਮੌਤ, ਜਾਂਚ ਜਾਰੀ
ਰਿਪੋਰਟ ਦੇ ਅਨੁਸਾਰ ਮ੍ਰਿਤਕਾਂ ਵਿੱਚ ਤਿੰਨ ਔਰਤਾਂ, ਦੋ ਕੁੜੀਆਂ ਅਤੇ ਪੰਜ ਪੁਰਸ਼ ਸ਼ਾਮਲ ਹਨ। ਉਨ੍ਹਾਂ ਦੀ ਪਛਾਣ ਅਜੇ ਤੱਕ ਸਥਾਪਤ ਨਹੀਂ ਹੋ ਸਕੀ ਹੈ। "ਦ ਕਾਠਮੰਡੂ ਪੋਸਟ" ਅਖਬਾਰ ਦੇ ਅਨੁਸਾਰ ਜ਼ਖਮੀਆਂ ਨੂੰ ਇਲਾਜ ਲਈ ਹੇਤੌਦਾ ਹਸਪਤਾਲ ਲਿਜਾਇਆ ਗਿਆ। ਅਖਬਾਰ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੱਤ ਮੈਂਬਰੀ ਬਚਾਅ ਟੀਮ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
