ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ

Tuesday, Nov 03, 2026 - 10:39 AM (IST)

ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ

ਮਿਲਾਨ ,ਇਟਲੀ ( ਸਾਬੀ ਚੀਨੀਆ)- ਇਟਲੀ ਦੇ ਸ਼ਹਿਰ ਬੱਤੀਪਾਲੀਆ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਨੌਜਵਾਨ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਕੰਮ ਲਈ ਜਾ ਰਿਹਾ ਸੀ।

ਪ੍ਰਾਪਤ ਜਾਣਕਾਰੀ ਮੁਤਾਬਕ ਨੌਜਵਾਨ ਜਿਵੇਂ ਹੀ ਰਸਤੇ 'ਚੋਂ ਲੰਘ ਰਿਹਾ ਸੀ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆ ਗਿਆ। ਟਰੱਕ ਦੇ ਹੇਠਾਂ ਆਉਣ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਅਤੇ ਐਮਰਜੈਂਸੀ ਮੈਡੀਕਲ ਟੀਮਾਂ (118) ਤੁਰੰਤ ਮੌਕੇ 'ਤੇ ਪਹੁੰਚੀਆਂ। ਡਾਕਟਰਾਂ ਵੱਲੋਂ ਨੌਜਵਾਨ ਨੂੰ ਬਚਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਗਈ, ਪਰ ਜ਼ਖਮਾਂ ਦੀ ਤਾਬ ਨਾ ਸਾਰਦੇ ਹੋਏ ਉਸ ਦੀ ਮੌਤ ਹੋ ਚੁੱਕੀ ਸੀ।

 ਪੜ੍ਹੋ ਇਹ ਅਹਿਮ ਖ਼ਬਰ- ਤੁਰੰਤ ਛੱਡ ਦਿਓ ਸਾਊਦੀ ਅਰਬ,  ਹੂਤੀ ਹਮਲਿਆਂ ਦਾ ਖ਼ਤਰਾ ਵਧਿਆ !  ਅਮਰੀਕਾ ਨੇ ਜਾਰੀ ਕੀਤੀ ਚੇਤਾਵਨੀ 

ਸਥਾਨਕ ਪੁਲਸ ਨੇ ਹਾਦਸੇ ਵਾਲੀ ਜਗ੍ਹਾ ਨੂੰ ਸੀਲ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟਰੱਕ ਚਾਲਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮ੍ਰਿਤਕ ਜਲੰਧਰ ਜਿਲ੍ਹੇ ਦੇ ਨਕੋਦਰ ਇਲਾਕੇ ਦੇ ਨੇੜਲੇ ਪਿੰਡ ਦਾ ਰਹਿਣ ਵਾਲਾ ਸੀ, ਜੋ ਪਿਛਲੇ 3 ਕੁ ਸਾਲਾਂ ਤੋਂ ਰੋਜ਼ੀ ਰੋਟੀ ਕਮਾਉਣ ਖਾਤਿਰ ਇਟਲੀ ਦੇ ਜ਼ਿਲ੍ਹਾ ਸਲੈਰਨੋ ਦੇ ਕਸਬਾ ਬੱਤੀਪਾਲੀਆ ਵਿਖੇ ਰਹਿ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News