ਅਮਰੀਕਾ ’ਚ ਖਤਮ ਹੋਵੇਗਾ ਇਨਕਮ ਟੈਕਸ : ਟਰੰਪ

Thursday, Dec 04, 2025 - 11:26 AM (IST)

ਅਮਰੀਕਾ ’ਚ ਖਤਮ ਹੋਵੇਗਾ ਇਨਕਮ ਟੈਕਸ : ਟਰੰਪ

ਮੁੰਬਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਸਾਲਾਂ ’ਚ ਅਮਰੀਕਾ ’ਚ ਇਨਕਮ ਟੈਕਸ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਟੈਰਿਫ ਤੋਂ ਇੰਨਾ ਜ਼ਿਆਦਾ ਪੈਸਾ ਕਮਾਏਗੀ ਕਿ ਇਨਕਮ ਟੈਕਸ ਦੀ ਲੋੜ ਹੀ ਨਹੀਂ ਪਵੇਗੀ। ਟੈਰਿਫ ਇਕ ਤਰ੍ਹਾਂ ਦਾ ਟੈਕਸ ਹੈ, ਜੋ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਸਾਮਾਨ ’ਤੇ ਲਾਇਆ ਜਾਂਦਾ ਹੈ।

ਉਨ੍ਹਾਂ ਦਾ ਮੰਨਣਾ ਹੈ ਕਿ ਇਸ ਕਮਾਈ ਕਾਰਨ ਅਮਰੀਕੀ ਨਾਗਰਿਕਾਂ ਨੂੰ ਆਪਣੀ ਕਮਾਈ ’ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਸਤਾਵ ਅਮਰੀਕੀ ਅਰਥਵਿਵਸਥਾ ਅਤੇ ਟੈਕਸ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਸਕਦਾ ਹੈ। ਉਨ੍ਹਾਂ ਕਿਹਾ ਕਿ ਅਗਲੇ ਕੁਝ ਸਾਲਾਂ ’ਚ ਇਨਕਮ ਟੈਕਸ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ ਅਤੇ ਹੋ ਸਕਦਾ ਹੈ ਕਿ ਇਸ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਜਾਵੇ। ਇਹ ਇਕ ਸਦੀ ਤੋਂ ਵੀ ਵੱਧ ਸਮੇਂ ’ਚ ਅਮਰੀਕੀ ਟੈਕਸ ਪ੍ਰਣਾਲੀ ’ਚ ਸਭ ਤੋਂ ਵੱਡਾ ਬਦਲਾਅ ਹੋਵੇਗਾ।


author

cherry

Content Editor

Related News