ਪਾਕਿਸਤਾਨ ਦੇ ਜੀਬੀ ''ਚ ਸਬਸਿਡੀ ਵਾਲੀ ਕਣਕ ਦੀ ਕੀਮਤ ''ਚ ਵਾਧਾ, ਲੋਕਾਂ ਨੇ ਜਤਾਈ ਨਾਰਾਜ਼ਗੀ

12/30/2023 1:53:48 PM

ਇੰਟਰਨੈਸ਼ਨਲ ਡੈਸਕ - ਗਿਲਗਿਤ-ਬਾਲਟਿਸਤਾਨ 'ਚ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸਮੂਹਾਂ ਦੇ ਗਠਜੋੜ ਨੇ ਐਤਵਾਰ ਨੂੰ ਸਬਸਿਡੀ ਵਾਲੀ ਕਣਕ ਦੀ ਕੀਮਤ ਵਧਾਉਣ ਦੇ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਉਹਨਾਂ ਨੇ ਸਰਕਾਰ ਨੂੰ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਬੀਤੇ ਦਿਨ ਜੀਬੀ ਦੇ ਮੁੱਖ ਮੰਤਰੀ ਗੁਲਬਰ ਖਾਨ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਫੈਡਰਲ ਸਰਕਾਰ ਵੱਲੋਂ ਕਣਕ ਦੀਆਂ ਕੀਮਤਾਂ ਵਧਾਉਣ ਲਈ ਕਿਹਾ ਜਾ ਰਿਹਾ ਹੈ।

ਇਹ ਵੀ ਪੜ੍ਹੋ - ਗਾਹਕਾਂ ਲਈ ਖ਼ਾਸ ਖ਼ਬਰ: ਨਵੇਂ ਸਾਲ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੇ ਰੇਟ

ਗਿਲਗਿਤ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਹਿੱਤਧਾਰਕਾਂ ਨੂੰ ਭਰੋਸੇ ਵਿੱਚ ਲੈਣ ਤੋਂ ਬਾਅਦ, ਅਸੀਂ ਕਣਕ ਦੀ ਕੀਮਤ 21 ਰੁਪਏ ਤੋਂ ਵਧਾ ਕੇ 36 ਰੁਪਏ ਪ੍ਰਤੀ ਕਿਲੋ ਕਰਨ ਦਾ ਫ਼ੈਸਲਾ ਕੀਤਾ ਹੈ।'' ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦਾ ਕੋਟਾ ਵੀ ਵਧਾ ਦਿੱਤਾ ਗਿਆ ਹੈ ਅਤੇ ਪਰਿਵਾਰ ਦੇ ਹਰੇਕ ਮੈਂਬਰ ਨੂੰ ਹੁਣ 4 ਕਿਲੋ ਦੀ ਬਜਾਏ 7 ਕਿਲੋ ਕਣਕ ਮਿਲੇਗੀ। ਜੀਬੀ ਦੇ ਖੁਰਾਕ ਮੰਤਰੀ ਗੁਲਾਮ ਮੁਹੰਮਦ ਅਨੁਸਾਰ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਬਸਿਡੀ ਵਾਲੀ ਕਣਕ ਦੀ ਵੰਡ ਲਈ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ - Year Ender 2023: ਇਸ ਸਾਲ ਲੋਕਾਂ ਨੂੰ ਜਾਣੋ ਕਿਹੜੀਆਂ ਬੀਮਾਰੀਆਂ ਦਾ ਸਭ ਤੋਂ ਵੱਧ ਰਿਹਾ 'ਖ਼ਤਰਾ'

ਉਨ੍ਹਾਂ ਨੇ ਦਾਅਵਾ ਕੀਤਾ ਕਿ ਜੀਬੀ ਦੇ ਸਾਬਕਾ ਮੁੱਖ ਮੰਤਰੀ ਖਾਲਿਦ ਖੁਰਸ਼ੀਦ ਖਾਨ ਦੀ ਅਗਵਾਈ ਵਾਲੀ ਪਿਛਲੀ ਪ੍ਰਸ਼ਾਸਨ ਨੇ ਵੀ ਸਬਸਿਡੀ ਵਾਲੀ ਕਣਕ ਦਾ ਰੇਟ ਵਧਾ ਕੇ 52 ਰੁਪਏ ਕਰਨ ਲਈ ਸਹਿਮਤੀ ਦਿੱਤੀ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫੈਡਰਲ ਸਰਕਾਰ 1974 ਤੋਂ ਕਣਕ ਦੀ ਢੋਆ-ਢੁਆਈ ਲਈ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ।

ਇਹ ਵੀ ਪੜ੍ਹੋ - ਪੌੜੀਆਂ ਘੜੀਸ ਕੇ ਖ਼ੁਦ ਜਹਾਜ਼ ਤੋਂ ਹੇਠਾਂ ਉਤਰਨ ਲਈ ਮਜ਼ਬੂਰ ਹੋਇਆ ਦਿਵਿਆਂਗ ਵਿਅਕਤੀ, ਫਿਰ ਹੋਇਆ...

ਸਰਕਾਰ ਦੇ ਸਪੱਸ਼ਟੀਕਰਨ ਦੇ ਬਾਵਜੂਦ ਅਵਾਮੀ ਐਕਸ਼ਨ ਕਮੇਟੀ (ਏ. ਸੀ. ਸੀ.) ਵੱਲੋਂ ਜੀਬੀ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਪ੍ਰਦਰਸ਼ਨ ਵਿੱਚ ਰਾਜਨੀਤਿਕ, ਧਾਰਮਿਕ ਅਤੇ ਸਮਾਜ ਸੇਵੀ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਨਤਾ ਦੀ ਸਹਿਮਤੀ ਤੋਂ ਬਿਨਾਂ ਰੇਟਾਂ ਵਿੱਚ ਵਾਧੇ ਨੂੰ ਅੱਗੇ ਵਧਾਇਆ ਤਾਂ ਉਹ ਲੰਬੇ ਸਮੇਂ ਤੱਕ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ! ਇੰਨੇ ਰੁਪਏ ਘਟ ਸਕਦੀ ਹੈ ਕੀਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News