ਟੋਰਾਂਟੋ ''ਚ ਮਨਾਇਆ ਗਿਆ ਭਾਰਤ ਦਾ ਆਜ਼ਾਦੀ ਦਿਹਾੜਾ, ਪੇਸ਼ ਕੀਤੇ ਗਏ ਸੱਭਿਆਚਾਰਕ ਰੰਗ

08/20/2018 3:26:37 PM

ਟੋਰਾਂਟੋ(ਏਜੰਸੀ)— ਭਾਰਤ ਦਾ ਆਜ਼ਾਦੀ ਦਿਹਾੜਾ ਵਿਦੇਸ਼ਾਂ 'ਚ ਰਹਿੰਦੇ ਭਾਰਤੀਆਂ ਨੇ ਵੀ ਬਹੁਤ ਚਾਅ ਨਾਲ ਮਨਾਇਆ। ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਤਿਰੰਗਾ ਫੜ ਕੇ ਲੋਕਾਂ ਨੇ ਸਭ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਹਾਲਾਂਕਿ ਆਜ਼ਾਦੀ ਦਿਹਾੜਾ 15 ਅਗਸਤ ਨੂੰ ਮਨਾਇਆ ਜਾਂਦਾ ਹੈ ਪਰ ਕੈਨੇਡਾ ਦੇ ਸਥਾਨਕ ਸਮੇਂ ਮੁਤਾਬਕ ਇਹ ਐਤਵਾਰ ਦੁਪਹਿਰ ਨੂੰ ਟੋਰਾਂਟੋ ਸ਼ਹਿਰ 'ਚ ਮਨਾਇਆ ਗਿਆ। ਇੱਥੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਪੁੱਜੇ ਸਨ। 

PunjabKesari

ਭਾਰਤੀ-ਕੈਨੇਡੀਅਨ ਡਾਂਸਰਾਂ ਅਤੇ ਸੰਗੀਤਕਾਰਾਂ ਨੇ ਸਟੇਜ 'ਤੇ ਭਾਰਤੀ ਸੱਭਿਆਚਾਰ ਦੇ ਰੰਗ ਬਿਖੇਰੇ।

PunjabKesari

ਲੋਕਾਂ ਲਈ ਕਈ ਤਰ੍ਹਾਂ ਦੇ ਭਾਰਤੀ ਖਾਣਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ, ਜਿਸ ਦਾ ਸਭ ਨੇ ਆਨੰਦ ਉਠਾਇਆ।

PunjabKesari

ਲੋਕਾਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਉਹ ਭਾਵੇਂ ਵਿਦੇਸ਼ 'ਚ ਰਹਿੰਦੇ ਹਨ ਪਰ ਭਾਰਤ ਉਨ੍ਹਾਂ ਦੇ ਦਿਲਾਂ 'ਚ ਵੱਸਦਾ ਹੈ, ਜਿਸ ਨੂੰ ਉਹ ਕਦੇ ਵੀ ਭੁੱਲ ਨਹੀਂ ਸਕਦੇ। ਪਨੋਰਮਾ ਇੰਡੀਆ ਦੀ ਮੁਖੀ ਅਨੂ ਸ਼੍ਰੀਵਾਸਤਵ ਨੇ ਦੱਸਿਆ ਕਿ ਭਾਰਤ ਦੇ ਕੌਂਸਲੇਟ ਜਨਰਲ ਦੀ ਮਦਦ ਨਾਲ ਉਨ੍ਹਾਂ ਨੇ ਇੱਥੇ ਭਾਰਤ ਦਾ ਆਜ਼ਾਦੀ ਦਿਹਾੜਾ ਮਨਾਇਆ।

PunjabKesari

ਗੁਜਰਾਤ, ਪੰਜਾਬ, ਬਿਹਾਰ ਸਮੇਤ ਭਾਰਤ ਦੇ ਸਾਰੇ ਹੀ ਸੂਬਿਆਂ ਦੇ ਸੱਭਿਆਚਾਰ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ। ਇਹ ਪ੍ਰੋਗਰਾਮ ਰਾਤ ਦੇ 10 ਵਜੇ ਤਕ ਚੱਲਦਾ ਰਿਹਾ।


Related News