ਭਾਰਤ ’ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ, ਨਫ਼ਰਤ ਫੈਲਾਉਣ ਵਾਲੇ ਭਾਸ਼ਣਾਂ ’ਚ ਵਾਧਾ ਚਿੰਤਾਜਨਕ : ਬਲਿੰਕਨ

Friday, Jun 28, 2024 - 10:45 AM (IST)

ਭਾਰਤ ’ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ, ਨਫ਼ਰਤ ਫੈਲਾਉਣ ਵਾਲੇ ਭਾਸ਼ਣਾਂ ’ਚ ਵਾਧਾ ਚਿੰਤਾਜਨਕ : ਬਲਿੰਕਨ

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਭਾਰਤ ’ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ, ਨਫਰਤ ਫੈਲਾਉਣ ਵਾਲੇ ਭਾਸ਼ਣਾਂ ਅਤੇ ਧਾਰਮਿਕ ਘੱਟਗਿਣਤੀ ਭਾਈਚਾਰੇ ਦੇ ਲੋਕਾਂ ਦੇ ਘਰਾਂ ਅਤੇ ਪੂਜਾ ਸਥਾਨਾਂ ਨੂੰ ਢਾਹੁਣ ਦੇ ਮਾਮਲਿਆਂ ’ਚ ‘ਚਿੰਤਾਜਨਕ ਵਾਧਾ’ ਹੋਇਆ ਹੈ। ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ’ਤੇ ਵਿਦੇਸ਼ ਵਿਭਾਗ ਦੀ ਸਾਲਾਨਾ ਰਿਪੋਰਟ ਜਾਰੀ ਕਰਨ ਮੌਕੇ ਬਲਿੰਕਨ ਨੇ ਕਿਹਾ ਕਿ ਦੁਨੀਆਭਰ ਦੇ ਲੋਕ ਧਾਰਮਿਕ ਆਜ਼ਾਦੀ ਦੀ ਰੱਖਿਆ ਕਰਨ ਲਈ ਕਾਫੀ ਜੱਦੋ-ਜਹਿਦ ਕਰ ਰਹੇ ਹਨ।

ਇਸ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਮਰੀਕਾ ਦੇ ਸੀਨੀਅਰ ਅਧਿਕਾਰੀਆਂ ਨੇ 2023 ’ਚ ਭਾਰਤ ਦੇ ਆਪਣੇ ਹਮਰੁਤਬਾ ਨਾਲ ਧਾਰਮਿਕ ਆਜ਼ਾਦੀ ਦੇ ਮੁੱਦਿਆਂ ਬਾਰੇ ਲਗਾਤਾਰ ਚਿੰਤਾਵਾਂ ਪ੍ਰਗਟ ਕੀਤੀਆਂ। ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ’ਚ ਅਸੀਂ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ, ਨਫ਼ਰਤ ਫੈਲਾਉਣ ਵਾਲੇ ਭਾਸ਼ਣਾਂ, ਧਾਰਮਿਕ ਘੱਟਗਿਣਤੀ ਭਾਈਚਾਰਿਆਂ ਦੇ ਲੋਕਾਂ ਦੇ ਘਰਾਂ ਅਤੇ ਪੂਜਾ ਸਥਾਨਾਂ ਨੂੰ ਢਾਹੁਣ ਦੇ ਮਾਮਲਿਆਂ ’ਚ ਚਿੰਤਾਜਨਕ ਵਾਧਾ ਦੇਖਿਆ ਹੈ। ਇਸ ਦੇ ਨਾਲ ਹੀ ਦੁਨੀਆਭਰ ਦੇ ਲੋਕ ਧਾਰਮਿਕ ਆਜ਼ਾਦੀ ਦੀ ਰੱਖਿਆ ਕਰਨ ਲਈ ਕਾਫੀ ਜੱਦੋ-ਜਹਿਦ ਕਰ ਰਹੇ ਹਨ। ਭਾਰਤ ਲਈ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ’ਤੇ 2023 ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ 28 ’ਚੋਂ 10 ਸੂਬਿਆਂ ’ਚ ਸਾਰੇ ਧਰਮਾਂ ਦੇ ਧਰਮ ਪਰਿਵਰਤਨ ’ਤੇ ਪਾਬੰਦੀ ਲਾਉਣ ਵਾਲੇ ਕਾਨੂੰਨ ਹਨ। ਇਨ੍ਹਾਂ ’ਚੋਂ ਕੁਝ ਸੂਬੇ ਵਿਆਹ ਦੇ ਉਦੇਸ਼ ਨਾਲ ਜ਼ਬਰਦਸਤੀ ਧਰਮ ਪਰਿਵਰਤਨ ਖਿਲਾਫ ਜੁਰਮਾਨੇ ਵੀ ਲਾਉਂਦੇ ਹਨ। ਭਾਰਤ ਨੇ ਪਹਿਲਾਂ ਹੀ ਮਨੁੱਖੀ ਅਧਿਕਾਰਾਂ ’ਤੇ ਅਮਰੀਕੀ ਵਿਦੇਸ਼ ਵਿਭਾਗ ਦੀ ਸਾਲਾਨਾ ਰਿਪੋਰਟ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਇਹ ‘ਗਲਤ ਸੂਚਨਾ ਅਤੇ ਗਲਤ ਸਮਝ’ ’ਤੇ ਆਧਾਰਿਤ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News