ਭਾਰਤ ਦੀ ਗੀਤਾ ਸਭਰਵਾਲ ਇੰਡੋਨੇਸ਼ੀਆ ''ਚ ਸੰਯੁਕਤ ਰਾਸ਼ਟਰ ਦੀ ਕੋਆਰਡੀਨੇਟਰ ਨਿਯੁਕਤ
Tuesday, Apr 23, 2024 - 02:13 PM (IST)
ਸੰਯੁਕਤ ਰਾਸ਼ਟਰ (ਭਾਸ਼ਾ)- ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਨੇ ਭਾਰਤ ਦੀ ਗੀਤਾ ਸਭਰਪਾਲ ਨੂੰ ਇੰਡੋਨੇਸ਼ੀਆ ਵਿਚ ਸੰਯੁਕਤ ਰਾਸ਼ਟਰ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਸੰਯੁਕਤ ਰਾਸ਼ਟਰ ਨੇ ਇਕ ਬਿਆਨ 'ਚ ਕਿਹਾ ਕਿ ਸਭਰਵਾਲ ਨੇ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਸਨੇ ਕਿਹਾ ਕਿ ਸਭਰਪਾਲ ਕੋਲ ਸਸਟੇਨੇਬਲ ਡਿਵੈਲਪਮੈਂਟ ਟੀਚਿਆਂ (SDGs) ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਲਈ ਡਿਜੀਟਲ ਤਕਨਾਲੋਜੀ ਅਤੇ ਡਾਟਾ ਦੀ ਵਰਤੋਂ ਕਰਦੇ ਹੋਏ ਮੌਸਮੀ ਤਬਦੀਲੀ, ਟਿਕਾਊ ਸ਼ਾਂਤੀ, ਸ਼ਾਸਨ ਅਤੇ ਸਮਾਜਿਕ ਨੀਤੀ ਦੇ ਖੇਤਰ ਵਿੱਚ ਕੰਮ ਕਰਨ ਦਾ ਲਗਭਗ 30 ਸਾਲਾਂ ਦਾ ਤਜਰਬਾ ਹੈ।
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਵਿਆਹੁਤਾ ਸ਼ਖ਼ਸ ਨੇ ਕੁੱਟ-ਕੁੱਟ ਕੇ ਮਾਰੀ ਪ੍ਰੇਮਿਕਾ, ਹੁਣ ਅਦਾਲਤ ਨੇ ਸੁਣਾਈ ਇਹ ਸਜ਼ਾ
ਸੰਯੁਕਤ ਰਾਸ਼ਟਰ ਨੇ ਕਿਹਾ ਕਿ ਮੇਜ਼ਬਾਨ ਸਰਕਾਰ ਦੀ ਮਨਜ਼ੂਰੀ ਨਾਲ ਸਭਰਵਾਲ ਨੂੰ ਇੰਡੋਨੇਸ਼ੀਆ ਵਿੱਚ ਸੰਯੁਕਤ ਰਾਸ਼ਟਰ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਸਭਰਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, 'ਮੈਂ ਜਕਾਰਤਾ ਵਿਚ ਪਹੁੰਚੀ ਹਾਂ। ਮੈਂ ਐੱਸ.ਡੀ.ਜੀ. ਦੀ ਦਿਸ਼ਾ ਵਿਚ ਕੰਮ ਕਰਨ ਲਈ ਖੇਤਰ ਦੀਆਂ ਸਭ ਤੋਂ ਵੱਡੀਆਂ ਅਰਥ ਵਿਵਸਥਾਵਾਂ ਵਿਚ ਸ਼ਾਮਲ ਦੇਸ਼ ਵਿਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਵਜੋਂ 26 ਸੰਯੁਕਤ ਏਜੰਸੀਆਂ ਦੇ ਸਹਿਯੋਗ ਨਾਲ ਇੰਡੋਨੇਸ਼ੀਆ ਸਰਕਾਰ ਅਤੇ ਇੰਡੋਨੇਸ਼ੀਆ ਦੇ ਲੋਕਾਂ ਦੀ ਸੇਵਾ ਕਰਨ ਲਈ ਉਤਸੁਕ ਹਾਂ। ਇਹ ਮੇਰੇ ਲਈ ਮਾਣ ਵਾਲੀ ਗੱਲ ਹੈ।' ਇਸ ਤੋਂ ਪਹਿਲਾਂ, ਸਭਰਵਾਲ ਥਾਈਲੈਂਡ ਵਿੱਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਅਤੇ ਸ਼੍ਰੀਲੰਕਾ ਵਿੱਚ ਸੰਯੁਕਤ ਰਾਸ਼ਟਰ ਦੀ ਸ਼ਾਂਤੀ ਨਿਰਮਾਣ ਅਤੇ ਵਿਕਾਸ ਸਲਾਹਕਾਰ ਦੇ ਰੂਪ ਵਿੱਚ ਕੰਮ ਕਰ ਚੁੱਕੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।