ਆਰਟੀਕਲ 370 ’ਤੇ ਭਾਰਤ ਦੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ‘ਕੋਈ ਕਾਨੂੰਨੀ ਮੁੱਲ’ ਨਹੀਂ : ਪਾਕਿਸਤਾਨ

12/12/2023 11:04:59 AM

ਇਸਲਾਮਾਬਾਦ (ਏ. ਐੱਨ. ਆਈ.)- ਪਾਕਿਸਤਾਨ ਨੇ ਕਿਹਾ ਕਿ ਆਰਟੀਕਲ 370 ’ਤੇ ਭਾਰਤੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ‘ਕੋਈ ਕਾਨੂੰਨੀ ਮੁੱਲ’ ਨਹੀਂ ਹੈ। ਪਾਕਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਜਲੀਲ ਅੱਬਾਸ ਜਿਲਾਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਵਿੱਚ ਕਿਹਾ ਕਿ 'ਅੰਤਰਰਾਸ਼ਟਰੀ ਕਾਨੂੰਨ 5 ਅਗਸਤ 2019 ਨੂੰ ਭਾਰਤ ਵੱਲੋਂ ਕੀਤੀ ਗਈ ਇਕਪਾਸੜ ਅਤੇ ਗੈਰ-ਕਾਨੂੰਨੀ ਕਾਰਵਾਈ ਨੂੰ ਮਾਨਤਾ ਨਹੀਂ ਦਿੰਦਾ ਹੈ।' ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਮਤਿਆਂ ਅਨੁਸਾਰ ਕਸ਼ਮੀਰੀਆਂ ਨੂੰ ਆਪਣੇ ਫੈਸਲੇ ਖੁਦ ਲੈਣ ਦਾ ਅਧਿਕਾਰ ਹੈ।

ਇਹ ਵੀ ਪੜ੍ਹੋ-  ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਸਦ ’ਚ ਚੁੱਕਿਆ ਦੇਸ਼ ’ਚ ਵਧ ਰਹੀ ਮਹਿੰਗਾਈ ਦਾ ਮੁੱਦਾ, ਪੁੱਛਿਆ ਕੀ ਕਰ ਰਹੀ ਸਰਕਾਰ

ਉੱਥੇ ਹੀ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਦੀ ਸਿਖਰਲੀ ਅਦਾਲਤ ਦੇ ਫ਼ੈਸਲੇ ਦੀ ਅਲੋਚਨਾ ਕਰਦਿਆਂ ਇਸ ਨੂੰ ਪੱਖਪਾਤੀ ਫ਼ੈਸਲਾ ਦੱਸਿਆ। ਅਪ੍ਰੈਲ 2022 ਤੋਂ ਅਗਸਤ 2023 ਤੱਕ ਪ੍ਰਧਾਨ ਮੰਤਰੀ ਰਹੇ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਭਾਰਤ ਦੀ ਸਿਖਰਲੀ ਅਦਾਲਤ ਨੇ ਸੰਯੁਕਤ ਰਾਸ਼ਟਰ ਦੇ ਮਤਿਆਂ ਵਿਰੁੱਧ ਆਪਣਾ ਫੈਸਲਾ ਦੇ ਕੇ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ। ਸੁਪਰੀਮ ਕੋਰਟ ਨੇ ਲੱਖਾਂ ਕਸ਼ਮੀਰੀਆਂ ਦੇ ਬਲਿਦਾਨ ਨਾਲ ਧੋਖਾ ਕੀਤਾ ਹੈ।

ਇਹ ਵੀ ਪੜ੍ਹੋ-  ਫੇਸਬੁੱਕ 'ਤੇ ਪਾਕਿਸਤਾਨ ਦੀ ਕੁੜੀ ਨਾਲ ਹੋਇਆ ਪਿਆਰ, ਹੁਣ ਵਿਆਹ ਕਰਾਉਣ ਦੀ ਤਿਆਰੀ 'ਚ ਪੰਜਾਬੀ ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News