PM ਮੋਦੀ ਨਾਲ ਮੁਲਾਕਾਤ ਮਗਰੋਂ ਜੋਅ ਬਾਈਡੇਨ ਨੇ ਟਵੀਟ ਕਰ ਆਖੀ ਇਹ ਗੱਲ

09/25/2021 1:13:57 PM

ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਵ੍ਹਾਈਟ ਹਾਊਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਵਾਰ ਆਹਮੋ-ਸਾਹਮਣੇ ਦੀ ਬੈਠਕ ਦੇ ਬਾਅਦ ਕਿਹਾ ਕਿ ਭਾਰਤ ਅਤੇ ਅਮਰੀਕਾ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਹਨ ਅਤੇ ਦੋਵੇਂ ਦੇਸ਼ ਮਿਲ ਕੇ ਮੁਸ਼ਕਲ ਤੋਂ ਮੁਸ਼ਕਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਚਨਬੱਧ ਹਨ। ਵ੍ਹਾਈਟ ਹਾਊਸ ਦੇ ਓਵਲ ਦਫ਼ਤਰ ਵਿਚ ਸ਼ੁੱਕਰਵਾਰ ਨੂੰ ਦੋਵਾਂ ਨੇਤਾਵਾਂ ਦੀ ਮੁਲਾਕਾਤ ਨਿਰਧਾਰਤ 60 ਮਿੰਟ ਦੀ ਬਜਾਏ 90 ਮਿੰਟ ਤੋਂ ਜ਼ਿਆਦਾ ਚੱਲੀ।

ਇਹ ਵੀ ਪੜ੍ਹੋ: ਵਾਸ਼ਿੰਗਟਨ ਡੀ.ਸੀ. 'ਚ PM ਮੋਦੀ ਦਾ ਤਿੱਖਾ ਵਿਰੋਧ, ਕਿਸਾਨੀ ਅੰਦੋਲਨ ਦੇ ਹੱਕ 'ਚ ਡਟੇ ਪ੍ਰਵਾਸੀ ਭਾਰਤੀ

ਬਾਈਡੇਨ ਨੇ ਟਵਿਟਰ ’ਤੇ ਪ੍ਰਧਾਨ ਮੰਤਰੀ ਮੋਦੀ ਨਾਲ ਤਸਵੀਰ ਸਾਂਝੀ ਕੀਤੀ, ਜਿਸ ਵਿਚ ਉਹ ਉਨ੍ਹਾਂ ਨਾਲ ਹੱਥ ਮਿਲਾਉਂਦੇ ਹੋਏ ਦਿਖੇ। ਉਨ੍ਹਾਂ ਲਿਖਿਆ, ‘ਅੱਜ ਸਵੇਰੇ ਮੈਂ ਵ੍ਹਾਈਟ ਹਾਊਸ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਮੇਜ਼ਬਾਨੀ ਕੀਤੀ ਅਤੇ ਅਸੀਂ ਭਾਰਤ-ਅਮਰੀਕਾ ਸਬੰਧਾਂ ਦੇ ਇਤਿਹਾਸ ਵਿਚ ਇਕ ਨਵਾਂ ਅਧਿਆਏ ਸ਼ੁਰੂ ਕਰ ਰਹੇ ਹਾਂ। ਦੋਵੇਂ ਦੇਸ਼ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਹਨ ਅਤੇ ਅਸੀਂ ਮਿਲ ਕੇ ਸਭ ਤੋਂ ਮੁਸ਼ਕਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਚਨਬੱਧ ਹਾਂ।’

ਇਹ ਵੀ ਪੜ੍ਹੋ: UNGA ’ਚ ਬੋਲਿਆ ਭਾਰਤ, ਅੱਗ ਬੁਝਾਉਣ ਵਾਲੇ ਦੇ ਰੂਪ 'ਚ ਪਾਕਿਸਤਾਨ ਲਗਾ ਰਿਹੈ ਅੱਗ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry