ਖੇਡਾਂ ਸਬੰਧੀ ਭਾਰਤ ਤੇ ਕੈਨੇਡਾ ਨੇ ਕੀਤੇ ਕਈ ਸਮਝੌਤੇ

02/24/2018 1:13:19 AM

ਨਵੀਂ ਦਿੱਲੀ— ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਉਨ੍ਹਾਂ ਦੇ ਪਰਿਵਾਰ ਸਣੇ ਭਾਰਤ ਦੌਰੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰਪਤੀ ਭਵਨ 'ਚ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਹੈਦਰਾਬਾਦ ਹਾਊਸ 'ਚ ਸਾਂਝੀ ਪ੍ਰੈਸ ਕਾਨਫਰੰਸ ਕੀਤੀ, ਜਿਥੇ ਦੋਵਾਂ ਦੇਸ਼ਾਂ ਵਿਚਾਲੇ ਕਈ ਸਮਝੋਤਿਆਂ 'ਤੇ ਦਸਤਖਤ ਕੀਤੇ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਖੁਸ਼ੀ ਪ੍ਰਗਟ ਕੀਤੀ ਕਿ ਕੈਨੇਡਾ ਦੇ ਪੀ. ਐੱਮ. ਆਪਣੇ ਪਰਿਵਾਰ ਸਮੇਤ ਭਾਰਤ ਦੌਰੇ 'ਤੇ ਆਏ ਹਨ।
ਸੰਸਦੀ ਮੈਂਬਰ ਕ੍ਰਿਸਟੀ ਡੰਕਨ ਨੇ ਕਿਹਾ ਕਿ 'ਮੇਰੇ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਮੈਂ ਨੌਜਵਾਨ ਮਾਮਲਿਆਂ ਤੇ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌਰ ਨਾਲ ਬੈਠ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ। ਅਸੀਂ ਖੇਡਾਂ ਦੀ ਅਖੰਡਤਾ ਤੇ ਖੇਡਾਂ ਦਾ ਸਾਹਮਣਾ ਕਰਨ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਇਕੱਠੇ ਕੰਮ ਕਰਨ ਲਈ ਇਕ ਸਮਝੌਤੇ 'ਤੇ ਦਸਤਖਤ ਕੀਤੇ।'