ਭਾਰਤ-ਕੈਨੇਡਾ ਵਿਚਾਲੇ ਬਣੇ ਤਣਾਅ ਦੌਰਾਨ ਕੈਨੇਡਾ ਦੇ ਸਾਬਕਾ ਹਾਈ ਕਮਿਸ਼ਨਰ ਦਾ ਵੱਡਾ ਬਿਆਨ
Monday, Oct 21, 2024 - 11:25 AM (IST)
ਨਵੀਂ ਦਿੱਲੀ (ਏਜੰਸੀ)- ਭਾਰਤ ਵਿਚ ਕੈਨੇਡਾ ਦੇ ਸਾਬਕਾ ਹਾਈ ਕਮਿਸ਼ਨਰ ਰਹੇ ਕੈਮਰਨ ਮੈਕੇ ਨੇ ਦਾਅਵਾ ਕੀਤਾ ਹੈ ਕਿ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦਾ ਕਤਲ ਅਤੇ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਕੋਸ਼ਿਸ਼ ‘ਇਕ ਹੀ’ ਸਾਜ਼ਿਸ਼ ਦਾ ਹਿੱਸਾ ਸਨ। ਮੈਕੇ ਅਗਸਤ ਵਿਚ ਭਾਰਤ ਤੋਂ ਚਲੇ ਗਏ ਸਨ। ਸੀ.ਬੀ.ਸੀ. ਨਿਊਜ਼ ਨੂੰ ਦਿੱਤੇ ਇਕ ਇੰਟਰਵਿਊ ਵਿਚ ਮੈਕੇ ਨੇ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਦੋਵੇਂ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੋਚਣਾ ਭਾਰਤ ਸਰਕਾਰ ਦੀ ਗਲਤੀ ਹੈ ਕਿ ਉਹ ਕੈਨੇਡਾ ਅਤੇ ਅਮਰੀਕਾ ਵਿਚ ਅਪਰਾਧ ਕਰ ਕੇ ਬਚ ਸਕਦੀ ਹੈ।
ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ ਗਿਰਾਵਟ
ਪਿਛਲੇ ਸਾਲ ਕੈਨੇਡਾ ਦੀ ਧਰਤੀ 'ਤੇ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਓਟਾਵਾ ਵੱਲੋਂ ਲਾਏ ਗਏ ਨਵੇਂ ਦੋਸ਼ਾਂ ਤੋਂ ਬਾਅਦ ਨਵੀਂ ਦਿੱਲੀ ਨੇ ਕੈਨੇਡੀਅਨ ਹਾਈ ਕਮਿਸ਼ਨ ਦੇ ਇੰਚਾਰਜ ਸਟੀਵਰਟ ਵ੍ਹੀਲਰ ਅਤੇ ਪੰਜ ਹੋਰ ਡਿਪਲੋਮੈਟਾਂ ਨੂੰ ਕੱਢ ਦਿੱਤਾ। ਕੈਨੇਡੀਅਨ ਡਿਪਲੋਮੈਟ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਤੋਂ ਚਲੇ ਗਏ। ਭਾਰਤ ਨੇ ਕੈਨੇਡਾ ਤੋਂ ਆਪਣੇ ਹਾਈ ਕਮਿਸ਼ਨਰ ਅਤੇ 5 ਹੋਰ ਡਿਪਲੋਮੈਟਾਂ ਨੂੰ ਵੀ ਵਾਪਸ ਬੁਲਾ ਲਿਆ ਹੈ ਅਤੇ ਉਹ ਵੀ ਭਾਰਤ ਪਰਤ ਰਹੇ ਹਨ। ਕੈਨੇਡਾ ਸਰਕਾਰ ਨੇ ਕਿਹਾ ਸੀ ਕਿ ਭਾਰਤੀ ਡਿਪਲੋਮੈਟਾਂ ਨੂੰ ਦੇਸ਼ 'ਚੋਂ ਕੱਢ ਦਿੱਤਾ ਗਿਆ ਹੈ। ਭਾਰਤ ਨੇ ਨਿੱਝਰ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਓਟਾਵਾ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਨਿੱਝਰ ਨੂੰ ਭਾਰਤ ਵਿੱਚ ਅੱਤਵਾਦੀ ਐਲਾਨਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8