ਕਸ਼ਮੀਰ ਮੁੱਦੇ ਦੇ ਹੱਲ ਲਈ ਗੱਲ ਕਰਨ ਭਾਰਤ ਤੇ ਪਾਕਿ : ਬ੍ਰਿਟਿਸ਼ ਵਿਦੇਸ਼ ਮੰਤਰੀ
Saturday, Sep 04, 2021 - 02:46 PM (IST)

ਇਸਲਾਮਾਬਾਦ- ਬ੍ਰਿਟਿਸ਼ ਵਿਦੇਸ਼ ਮੰਤਰੀ ਡੋਮਿਨਿਕ ਰਾਬ ਨੇ ਕਸ਼ਮੀਰ ਦੇ ਹੱਲ ਲਈ ਭਾਰਤ ਤੇ ਪਾਕਿਸਤਾਨ ਦਰਮਿਆਨ ਗੱਲਬਾਤ ਦਾ ਸਮਰਥਨ ਕੀਤਾ ਹੈ। ਪਾਕਿਸਤਾਨ ਦੇ ਆਪਣੇ ਦੌਰੇ 'ਚ ਸ਼ੁੱਕਰਵਾਰ ਨੂੰ ਡੋਮਿਨਿਕ ਰਾਬ ਨੇ ਕਿਹਾ ਕਿ ਕਸ਼ਮੀਰ ਸਮੱਸਿਆ ਦੇ ਹੱਲ ਲਈ ਬ੍ਰਿਟੇਨ ਆਪਣੇ ਵੱਲੋਂ ਕੋਈ ਰਾਏ ਨਹੀਂ ਥੋਪੇਗਾ। ਉਨ੍ਹਾਂ ਕਿਹਾ ਕਿ ਲੰਡਨ ਨੇ ਹਮੇਸ਼ਾ ਹੀ ਨਵੀਂ ਦਿੱਲੀ ਤੇ ਇਸਲਾਮਾਬਾਦ ਨੂੰ ਇਸ ਮੁੱਦੇ ਨੂੰ ਗੱਲਬਾਤ ਲਈ ਉਤਸ਼ਾਹਤ ਕੀਤਾ ਹੈ।
ਇਸ ਦੇ ਨਾਲ ਹੀ, ਅਫ਼ਗਾਨਿਸਤਾਨ 'ਚ ਤਾਲਿਬਾਨ ਰਾਜ ਨੂੰ ਲੈ ਕੇ ਬ੍ਰਿਟੇਨ ਦੇ ਰੁਖ਼ 'ਚ ਵੱਡਾ ਬਦਲਾਅ ਆਇਆ ਹੈ। ਰਾਬ ਨੇ ਕਿਹਾ ਕਿ ਅਸੀਂ ਤਾਲਿਬਾਨ ਦੀ ਸਰਕਾਰ ਨੂੰ ਮਾਨਤਾ ਨਹੀਂ ਦੇਵਾਂਗੇ ਪਰ ਨਵੀਆਂ ਹਕੀਕਤਾਂ ਦਾ ਸਾਹਮਣਾ ਕਰਨ ਲਈ ਅਸੀਂ ਤਿਆਰ ਹਾਂ ਕਿਉਂਕਿ ਅਫ਼ਗਾਨਿਸਤਾਨ ਨੂੰ ਸਮਾਜਿਕ ਤੇ ਆਰਥਿਕ ਤੌਰ 'ਤੇ ਟੁੱਟਿਆ ਹੋਇਆ ਨਹੀਂ ਦੇਖਣਾ ਚਾਹੁੰਦੇ। ਪਾਕਿਸਤਾਨ ਦੇ ਆਪਣੇ ਦੌਰੇ 'ਤੇ ਡੋਮਿਨਿਕ ਰਾਬ ਨੇ ਕਿਹਾ ਕਿ ਕਾਬੁਲ ਤੋਂ 15,000 ਲੋਕਾਂ ਨੂੰ ਕੱਢ ਸਕਣਾ ਸੰਭਵ ਨਹੀਂ ਹੁੰਦਾ ਜੇਕਰ ਤਾਲਿਬਾਨ ਸਹਿਯੋਗ ਨਹੀਂ ਕਰਦਾ।
Related News
ਜੇ ਭਾਰਤ ਤੇ ਪਾਕਿ ਵਿਚਾਲੇ ਕ੍ਰਿਕਟ ਮੈਚ ਹੋ ਸਕਦੈ ਤਾਂ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਕਿਉਂ ਨਹੀਂ ਜਾ ਸਕਦੇ: ਪਰਗਟ ਸਿੰਘ
