ਕੈਨੇਡੀਅਨ ਅਫਸਰ ਅੱਤਵਾਦੀ ਗਤੀਵਿਧਿਆਂ ''ਚ ਸ਼ਾਮਲ, ਭਾਰਤ ਨੇ ਕੀਤ ਐਲਰਟ

Sunday, Oct 20, 2024 - 09:49 AM (IST)

ਟੋਰਾਂਟੋ- ਕੈਨੇਡਾ ਨਾਲ ਚੱਲ ਰਹੇ ਤਣਾਅ ਦਰਮਿਆਨ ਭਾਰਤ ਨੇ ਵੀ ਉਸ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਹੈ। ਭਾਰਤ ਨੇ ਕੈਨੇਡਾ ਨੂੰ ਦੱਸਿਆ ਹੈ ਕਿ ਖਾਲਿਸਤਾਨੀ ਅੱਤਵਾਦੀ ਸੰਦੀਪ ਸਿੰਘ ਸਿੱਧੂ ਉਸ ਦੀ ਬਾਰਡਰ ਪੁਲਸ ਵਿੱਚ ਕੰਮ ਕਰਦਾ ਹੈ। ਉਹ ਆਈ.ਐਸ.ਆਈ ਨਾਲ ਜੁੜਿਆ ਹੋਇਆ ਹੈ ਅਤੇ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੇ ਕਤਲ ਦਾ ਦੋਸ਼ੀ ਹੈ। ਬਲਵਿੰਦਰ ਦਾ ਅਕਤੂਬਰ 2020 ਵਿੱਚ ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਵਿੱਚ ਕਤਲ ਕਰ ਦਿੱਤਾ ਗਿਆ ਸੀ।

ਸੰਧੂ ਨੂੰ ਅੱਤਵਾਦ ਵਿਰੁੱਧ ਲੜਾਈ ਲਈ 1990 ਵਿੱਚ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ। ਸ਼ੌਰਿਆ ਚੱਕਰ ਦੁਸ਼ਮਣਾਂ ਦੇ ਵਿਰੁੱਧ ਹਿੰਮਤ ਅਤੇ ਆਤਮ-ਬਲੀਦਾਨ ਲਈ ਦਿੱਤਾ ਜਾਂਦਾ ਹੈ। ਦਰਅਸਲ ਬਲਵਿੰਦਰ ਸਿੰਘ ਸੰਧੂ ਕੈਨੇਡੀਅਨ ਬਾਰਡਰ ਏਜੰਟ ਨੂੰ ਨਸ਼ਿਆਂ ਦੀ ਤਸਕਰੀ ਕਰਨ ਤੋਂ ਰੋਕ ਰਿਹਾ ਸੀ। ਦੋਸ਼ੀ ਪਾਕਿਸਤਾਨ ਦੇ ਖਾਲਿਸਤਾਨ ਲਿਬਰੇਸ਼ਨ ਫਰੰਟ (ਕੇ.ਐੱਲ.ਐੱਫ.) ਅੱਤਵਾਦੀ ਸੰਗਠਨ ਦੇ ਲਖਬੀਰ ਸਿੰਘ ਰੋਡ ਦੇ ਸੰਪਰਕ 'ਚ ਸੀ। ਇਸ ਤੋਂ ਇਲਾਵਾ ਉਸ ਦੇ ਆਈ.ਐਸ.ਆਈ ਨਾਲ ਵੀ ਸਬੰਧ ਸਨ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਨੌਕਾ ਘਾਟ ਦਾ ਹਿੱਸਾ ਢਹਿ-ਢੇਰੀ, 7 ਲੋਕਾਂ ਦੀ ਮੌਤ

ਟਾਈਮਜ਼ ਨਾਓ ਦੀ ਰਿਪੋਰਟ ਅਨੁਸਾਰ ਸੰਦੀਪ ਸਿੰਘ ਸੰਧੂ ਨੂੰ ਤਰੱਕੀ ਦੇ ਕੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਵਿੱਚ ਨਿਯੁਕਤ ਕੀਤਾ ਗਿਆ ਹੈ। ਇਸ ਹਫਤੇ NIA ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ 2020 ਵਿੱਚ ਸ਼ੌਰਿਆ ਚੱਕਰ ਜੇਤੂ ਦੇ ਕਤਲ ਪਿੱਛੇ ਕੈਨੇਡਾ ਦੇ ਇੱਕ ਖਾਲਿਸਤਾਨੀ ਦਾ ਹੱਥ ਸੀ। ਜਾਂਚ ਏਜੰਸੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਸੁਖਮੀਤ ਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ, ਸੰਨੀ ਟੋਰਾਂਟੋ (ਕੈਨੇਡਾ ਵਿੱਚ ਇੱਕ ਕੇ.ਐਲ.ਐਫ ਅੱਤਵਾਦੀ) ਅਤੇ ਲਖਬੀਰ ਸਿੰਘ ਉਰਫ਼ ਰੋਡ ਨੇ ਉਸਨੂੰ ਕਤਲ ਕਰਨ ਲਈ ਕਿਹਾ ਸੀ।

ਦੱਸ ਦੇਈਏ ਕਿ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਵਿਗੜ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਲਈ ਭਾਰਤ 'ਤੇ ਬੇਬੁਨਿਆਦ ਦੋਸ਼ ਲਾਏ ਸਨ। ਕੈਨੇਡਾ ਦੇ ਵਿਰੋਧੀ ਧਿਰ ਦਾ ਵੀ ਕਹਿਣਾ ਹੈ ਕਿ ਬਿਨਾਂ ਸਬੂਤਾਂ ਦੇ ਦੋਸ਼ ਲਗਾਉਣਾ ਗਲਤ ਹੈ ਅਤੇ ਟਰੂਡੋ ਮੁੱਖ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹਾ ਕਰ ਰਹੇ ਹਨ। ਹਾਲਾਂਕਿ ਟਰੂਡੋ ਆਪਣੇ ਸ਼ਬਦਾਂ ਤੋਂ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। ਹੁਣ ਤੱਕ ਕੈਨੇਡਾ ਨਿੱਝਰ ਦੇ ਕਤਲ ਸਬੰਧੀ ਭਾਰਤ ਨੂੰ ਕੋਈ ਠੋਸ ਸਬੂਤ ਨਹੀਂ ਦੇ ਸਕਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News