ਜਸਟਿਨ ਟਰੂਡੋ 28 ਅਕਤੂਬਰ ਤੱਕ ਦੇਣ ਅਸਤੀਫ਼ਾ, ਕੈਨੇਡਾ ਦੇ ਸੰਸਦ ਮੈਂਬਰਾਂ ਨੇ ਦਿੱਤੀ ਡੈੱਡਲਾਈਨ
Thursday, Oct 24, 2024 - 12:57 PM (IST)
ਟੋਰਾਂਟੋ- ਭਾਰਤ ਨਾਲ ਚੱਲ ਰਹੇ ਕੂਟਨੀਤਕ ਵਿਵਾਦ ਦਰਮਿਆਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਹੀ ਘਰ ਵਿੱਚ ਘਿਰੇ ਹੋਏ ਹਨ। ਦਰਅਸਲ ਟਰੂਡੋ ਦੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਚੌਥੇ ਕਾਰਜਕਾਲ ਲਈ ਚੋਣ ਨਾ ਲੜਨ ਅਤੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਹੈ। ਇੰਨਾ ਹੀ ਨਹੀਂ ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਨੇ ਇਸ ਬਾਰੇ ਫ਼ੈਸਲਾ ਲੈਣ ਲਈ ਟਰੂਡੋ ਲਈ 28 ਅਕਤੂਬਰ ਦੀ ਸਮਾਂ ਸੀਮਾ ਤੈਅ ਕੀਤੀ ਹੈ। ਕੁਝ ਸੰਸਦ ਮੈਂਬਰਾਂ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਟਰੂਡੋ ਨੇ 28 ਅਕਤੂਬਰ ਤੱਕ ਅਹੁਦਾ ਛੱਡਣ ਦਾ ਫ਼ੈਸਲਾ ਨਾ ਕੀਤਾ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਟਰੂਡੋ ਦੀ ਘਟਦੀ ਲੋਕਪ੍ਰਿਅਤਾ ਮੁੱਖ ਵਜ੍ਹਾ
ਕੈਨੇਡਾ ਵਿੱਚ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਪਾਰਟੀ ਦੀ ਲੋਕਪ੍ਰਿਅਤਾ ਵਿੱਚ ਭਾਰੀ ਗਿਰਾਵਟ ਆਈ ਹੈ। ਇਹੀ ਕਾਰਨ ਹੈ ਕਿ ਟਰੂਡੋ 'ਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ। ਹਾਲ ਹੀ ਵਿੱਚ ਜਸਟਿਨ ਟਰੂਡੋ ਨੇ ਆਪਣੀ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਵੀ ਕੀਤੀ। ਇਸ ਮੁਲਾਕਾਤ ਤੋਂ ਬਾਅਦ ਟਰੂਡੋ ਨੇ ਕਿਹਾ ਸੀ ਕਿ ਲਿਬਰਲ ਪਾਰਟੀ ਮਜ਼ਬੂਤ ਅਤੇ ਇਕਜੁੱਟ ਹੈ ਪਰ ਪਾਰਟੀ ਦੇ 20 ਸੰਸਦ ਮੈਂਬਰਾਂ ਨੇ ਵੱਖਰੀ ਕਹਾਣੀ ਦੱਸੀ। ਦਰਅਸਲ 20 ਸੰਸਦ ਮੈਂਬਰਾਂ ਨੇ ਇੱਕ ਪੱਤਰ ਲਿਖ ਕੇ ਟਰੂਡੋ ਤੋਂ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਇਨ੍ਹਾਂ ਸੰਸਦ ਮੈਂਬਰਾਂ ਨੇ ਅਗਲੀਆਂ ਚੋਣਾਂ ਤੋਂ ਪਹਿਲਾਂ ਟਰੂਡੋ ਦੇ ਅਸਤੀਫ਼ੈ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ-Trudeau ਨੇ ਵਧਾਈ ਭਾਰਤੀਆਂ ਦੀ ਮੁਸ਼ਕਲ, ਵਿਦੇਸ਼ੀ ਕਾਮਿਆਂ ਨੂੰ ਘਟਾਉਣ ਦਾ ਕੀਤਾ ਐਲਾਨ
ਸੰਸਦ ਮੈਂਬਰਾਂ ਨੇ ਕਹੀ ਇਹ ਗੱਲ
ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਦੀ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਕੇਨ ਮੈਕਡੋਨਲਡ ਦਾ ਕਹਿਣਾ ਹੈ ਕਿ 'ਉਸ ਨੂੰ ਸੁਣਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਸੁਣਨਾ ਚਾਹੀਦਾ ਹੈ।' ਕੇਰ ਮੈਕਡੋਨਲਡ ਵੀ ਉਨ੍ਹਾਂ 20 ਸੰਸਦ ਮੈਂਬਰਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੇ ਟਰੂਡੋ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਿਆਂ ਪੱਤਰ ਲਿਖਿਆ ਹੈ। ਮੈਕਡੋਨਲਡ ਨੇ ਕਿਹਾ ਕਿ ਉਹ ਅਗਲੀ ਚੋਣ ਨਹੀਂ ਲੜਨਗੇ। ਇਸ ਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਲਿਬਰਲ ਪਾਰਟੀ ਦੀ ਡਿੱਗ ਰਹੀ ਲੋਕਪ੍ਰਿਅਤਾ ਹੈ। ਗੌਰਤਲਬ ਹੈ ਕਿ ਜਸਟਿਨ ਟਰੂਡੋ ਨੇ ਸੰਕੇਤ ਦਿੱਤਾ ਹੈ ਕਿ ਉਹ ਚੌਥੇ ਕਾਰਜਕਾਲ ਲਈ ਵੀ ਆਪਣੀ ਦਾਅਵੇਦਾਰੀ ਪੇਸ਼ ਕਰਨਗੇ। ਹਾਲਾਂਕਿ ਟਰੂਡੋ ਦੀ ਪਾਰਟੀ ਲਿਬਰਲਾਂ ਨੂੰ ਦੋ ਜ਼ਿਲ੍ਹਿਆਂ ਟੋਰਾਂਟੋ ਅਤੇ ਮਾਂਟਰੀਅਲ ਵਿੱਚ ਹੋਈਆਂ ਵਿਸ਼ੇਸ਼ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਿਸ ਤੋਂ ਬਾਅਦ ਟਰੂਡੋ ਦੀ ਲੀਡਰਸ਼ਿਪ ਕਾਬਲੀਅਤ 'ਤੇ ਸਵਾਲ ਉੱਠ ਰਹੇ ਹਨ। ਹਾਲ ਹੀ ਦੇ ਸਰਵੇਖਣ ਵਿੱਚ ਵੀ ਟਰੂਡੋ ਦੀ ਲਿਬਰਲ ਪਾਰਟੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਤੋਂ ਪਛੜ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।