ਭਾਰਤ-ਚੀਨ ਸਰਹੱਦੀ ਤਣਾਅ ਨੂੰ ਖ਼ਤਮ ਕਰਨ ਲਈ ਹੋਇਆ ਪੰਜ ਨੁਕਾਤੀ ਅਹਿਮ ਸਮਝੌਤਾ (ਵੀਡੀਓ)
Friday, Sep 11, 2020 - 06:52 PM (IST)
ਜਲੰਧਰ (ਬਿਊਰੋ) - ਭਾਰਤ-ਚੀਨ ਸਰਹੱਦ ’ਤੇ ਚਲਦੇ ਤਣਾਅ ਕਾਰਨ ਇਸ ਵਾਰ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਚੀਨ ਦੇ ਵਿਦੇਸ਼ ਮੰਤਰੀ ਵੈਂਗ ਦੀ ਮੁਲਾਕਾਤ 'ਤੇ ਟਿਕੀਆਂ ਹੋਈਆਂ ਸਨ। ਰੂਸ ਦੀ ਰਾਜਧਾਨੀ ਮਾਸਕੋ 'ਚ ਹੋਣ ਵਾਲੀ ਇਸ ਮੀਟਿੰਗ 'ਚ ਚੀਨ 'ਤੇ ਭਾਰਤ ਵਿਚਕਾਰ ਸਮਝੌਤਾ ਕੀਤਾ ਗਿਆ ਹੈ ਤਾਂ ਕਿ ਫੌਰੀ ਤੌਰ 'ਤੇ ਸਰਹੱਦੀ ਤਣਾਓ ਨੂੰ ਖਤਮ ਕੀਤਾ ਜਾ ਸਕੇ।
ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਦੱਸ ਦੇਈਏ ਕਿ ਇਸ ਸਮਝੌਤੇ ਪੱਤਰ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਭਾਰਤ ਅਤੇ ਚੀਨ ਵਿਚਲਾ ਤਣਾਅ ਦੋ ਗੁਆਂਢੀ ਦੇਸ਼ਾਂ ਵਿੱਚ ਇੱਕ ਆਮ ਗੱਲ ਹੈ। ਭਾਰਤ ਅਤੇ ਚੀਨ ਵਿਕਾਸਸ਼ੀਲ ਦੇਸ਼ਾਂ ਦੀ ਉਸ ਫਹਿਰਿਸਤ 'ਚ ਹਨ, ਜਿਥੇ ਨਿੱਤ ਨਵੀਂਆਂ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ। ਚੀਨ ਦੇ ਵਿਦੇਸ਼ ਮੰਤਰੀ ਵੈਂਗ ਵੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੋਵੇਂ ਦੇਸ਼ਾਂ ਨੂੰ ਇੱਕ ਦੂਜੇ ਦੇ ਟਕਰਾਅ ਦੀ ਬਜਾਏ ਸਹਿਯੋਗ ਤੇ ਵਿਸ਼ਵਾਸ਼ ਦੇਣ ਦਾ ਸਮਾਂ ਹੈ।
ਖੁਸ਼ਖਬਰੀ : ਜਨਰਲ ਆਇਲਟਸ ਨਾਲ ਵੀ ਲਵਾ ਸਕਦੇ ਹੋ ਹੁਣ ਕੈਨੇਡਾ ਦਾ ਸਟੂਡੈਂਟ ਵੀਜ਼ਾ
ਜ਼ਿਕਰਯੋਗ ਹੈ ਕਿ 1993 ਦੇ ਸਮਝੌਤੇ 'ਚ ਇਹ ਸਪੱਸ਼ਟ ਕਿਹਾ ਗਿਆ ਸੀ ਕਿ ਅਸਲ ਕੰਟਰੋਲ ਰੇਖਾ ’ਤੇ ਸ਼ਾਂਤੀ ਬਰਕਰਾਰ ਰੱਖਣ ਲਈ ਦੋਵੇਂ ਦੇਸ਼ ਹਮੇਸ਼ਾ ਤਿਆਰ ਰਹਿਣਗੇ। ਪਰ ਗਲਵਾਨ ਘਾਟੀ ਦੀ ਵਾਪਰੀ ਘਟਨਾ ਤੋਂ ਬਾਅਦ ਇਸ ਸਮਝੌਤੇ ’ਤੇ ਸਵਾਲੀਆ ਨਿਸ਼ਾਨ ਲੱਗ ਗਏ ਹਨ। ਪਰ ਤਾਜ਼ਾ ਹੋਏ ਸਮਝੌਤੇ 'ਚ ਪੁਰਾਣੇ ਸਮਝੌਤਿਆਂ ’ਤੇ ਅਮਲ ਕਰਨ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਇਸ ਸਮਝੌਤੇ 'ਚ ਪੰਜ ਅਹਿਮ ਨੁਕਤੇ ਸ਼ਾਮਿਲ ਹਨ। ਇਹ ਪੰਜ ਅਹਿਮ ਨੁਕਤੇ ਕਿਹੜੇ ਹਨ, ਦੇ ਬਾਰੇ ਜਾਣਨ ਲਈ ਸੁਣਦੇ ਹਾਂ ਜਗਬਾਣੀ ਪੌਡਕਾਸਟ ਦੀ ਇਹ ਰਿਪੋਰਟ...
ਕਮਰ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲਈ ਖਾਸ ਖ਼ਬਰ, ਇੰਝ ਪਾਓ ਰਾਹਤ