ਚੀਨ ਦੇ ਹਮਲਾਵਰ ਰੁਖ਼ ਦੇ ਬਾਵਜੂਦ ਭਾਰਤ ਪਿੱਛੇ ਨਹੀਂ ਹਟੇਗਾ : ਨਿੱਕੀ ਹੇਲੀ

07/02/2020 12:41:33 PM

ਵਾਸ਼ਿੰਗਟਨ- ਭਾਰਤ ਵਿਚ ਚੀਨ ਨਾਲ ਸਬੰਧਤ 59 ਮੋਬਾਇਲ ਐਪ 'ਤੇ ਪਾਬੰਦੀ ਲਾਏ ਜਾਣ ਦੇ ਕੁਝ ਹੀ ਦਿਨਾਂ ਬਾਅਦ ਅਮਰੀਕਾ ਵਿਚ ਰੀਪਬਲਿਕਨ ਪਾਰਟੀ ਦੀ ਨੇਤਾ ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਲਗਾਤਾਰ ਦਿਖਾ ਰਿਹਾ ਹੈ ਕਿ ਉਹ ਚੀਨ ਦੇ ਹਮਲਾਵਰ ਰੁਖ਼ ਦੇ ਬਾਵਜੂਦ ਪਿੱਛੇ ਨਹੀਂ ਹਟੇਗਾ। ਹੇਲੀ ਨੇ ਬੁੱਧਵਾਰ ਨੂੰ ਟਵੀਟ ਕੀਤਾ, ਇਹ ਦੇਖ ਕੇ ਚੰਗਾ ਲੱਗਾ ਕਿ ਭਾਰਤ ਨੇ ਚੀਨੀ ਕੰਪਨੀਆਂ ਦੇ ਮਾਲਕਨਾ ਹੱਕ ਵਾਲੀਆਂ 59 ਲੋਕਪ੍ਰਿਯ ਐਪ ਬੈਨ ਕਰ ਦਿੱਤੀਆਂ ਹਨ। ਇਸ ਵਿਚ ਟਿਕ-ਟਾਕ ਵਰਗੇ ਐਪ ਵੀ ਸ਼ਾਮਲ ਹਨ, ਜਿਨ੍ਹਾਂ ਲਈ ਭਾਰਤ ਸਭ ਤੋਂ ਵੱਡੇ ਬਾਜ਼ਾਰਾਂ ਵਿਚੋਂ ਇਕ ਹੈ। 

ਚੀਨ ਨਾਲ ਸਬੰਧ ਰੱਖਣ ਵਾਲੇ ਐਪ 'ਤੇ ਪਾਬੰਦੀ ਲਗਾਏ ਜਾਣ ਦੇ ਭਾਰਤ ਦੇ ਫੈਸਲੇ ਦਾ ਅਮਰੀਕਾ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਵੀ ਸਵਾਗਤ ਕੀਤਾ।
ਸਰਕਾਰ ਨੇ ਕਿਹਾ ਕਿ ਇਹ ਐਪ ਦੇਸ਼ ਦੀ ਪ੍ਰਭੂਸੱਤਾ, ਅਖੰਡਤਾ ਅਤੇ ਰਾਸ਼ਟਰੀ ਸੁਰੱਖਿਆ ਲਈ ਹਾਨੀਕਾਰਕ ਹੈ। ਇਹ ਪਾਬੰਦੀ ਲੱਦਾਖ ਕੰਟਰੋਲ ਰੇਖਾ 'ਤੇ ਚੀਨੀ ਫੌਜੀਆਂ ਨਾਲ ਮੌਜੂਦਾ ਤਣਾਅਪੂਰਣ ਸਥਿਤੀਆਂ ਵਿਚਕਾਰ ਲਗਾਈ ਗਈ ਹੈ।

Lalita Mam

This news is Content Editor Lalita Mam