ਭਾਰਤ ਨੇ ਪੇਸ਼ਾਵਰ ਮਸਜਿਦ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਪ੍ਰਗਟਾਈ ਹਮਦਰਦੀ

01/31/2023 4:46:55 PM

ਨਵੀਂ ਦਿੱਲੀ (ਏਜੰਸੀ) : ਭਾਰਤ ਨੇ ਸੋਮਵਾਰ ਨੂੰ ਪਾਕਿਸਤਾਨ ਦੇ ਪੇਸ਼ਾਵਰ ਨੂੰ ਹਿਲਾ ਦੇਣ ਵਾਲੇ ਘਾਤਕ ਅੱਤਵਾਦੀ ਹਮਲੇ ਵਿਚ ਮਾਰੇ ਗਏ ਲੋਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ 93 ਹੋ ਗਈ ਹੈ ਅਤੇ 221 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹਨ ਅਤੇ ਬਚਾਅ ਕਰਮਚਾਰੀ ਅਜੇ ਵੀ ਮਲਬੇ 'ਚੋਂ ਲਾਸ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। 

ਇਹ ਵੀ ਪੜ੍ਹੋ : ਪੇਸ਼ਾਵਰ 'ਚ ਧਮਾਕੇ ਵਾਲੀ ਥਾਂ ਤੋਂ ਸ਼ੱਕੀ ਆਤਮਘਾਤੀ ਹਮਲਾਵਰ ਦਾ ਸਿਰ ਬਰਾਮਦ: ਪਾਕਿਸਤਾਨ ਪੁਲਸ

PunjabKesari

MEA ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵਿੱਟਰ 'ਤੇ ਲਿਖਿਆ, "ਭਾਰਤ ਕੱਲ੍ਹ ਪੇਸ਼ਾਵਰ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹੈ। ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ।" ਇਹ ਧਮਾਕਾ ਸੋਮਵਾਰ ਦੁਪਹਿਰ ਕਰੀਬ 1.40 ਵਜੇ ਪੁਲਸ ਲਾਈਨਜ਼ 'ਚ ਇਕ ਮਸਜਿਦ 'ਚ ਉਸ ਸਮੇਂ ਹੋਇਆ, ਜਦੋਂ ਪੁਲਸ ਕਰਮਚਾਰੀ ਅਤੇ ਫੌਜ ਦੇ ਬੰਬ ਨਿਰੋਧਕ ਦਸਤੇ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ 'ਚ ਲੋਕ ਦੁਪਹਿਰ ਦੀ ਨਮਾਜ਼ ਅਦਾ ਕਰ ਰਹੇ ਸਨ।

ਇਹ ਵੀ ਪੜ੍ਹੋ: ਇਸਲਾਮਾਬਾਦ ਦੀ ਅਦਾਲਤ 7 ਫਰਵਰੀ ਨੂੰ ਤੋਸ਼ਖਾਨਾ ਮਾਮਲੇ 'ਚ ਇਮਰਾਨ ਖ਼ਾਨ ਖ਼ਿਲਾਫ਼ ਕਰੇਗੀ ਦੋਸ਼ ਤੈਅ

ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਆਤਮਘਾਤੀ ਹਮਲਾਵਰ ਮੂਹਰਲੀ ਕਤਾਰ 'ਚ ਸੀ ਅਤੇ ਉਸ ਨੇ ਖੁਦ ਨੂੰ ਉਡਾ ਲਿਆ, ਜਿਸ ਕਾਰਨ ਮਸਜਿਦ ਦੀ ਛੱਤ ਨਮਾਜ਼ੀਆਂ 'ਤੇ ਡਿੱਗ ਗਈ। ਇਸ ਹਮਲੇ ਦੀ ਜ਼ਿੰਮੇਵਾਰੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਲਈ ਹੈ। ਟੀਟੀਪੀ ਨੇ ਕਿਹਾ ਕਿ ਇਹ ਹਮਲਾ ਉਸ ਦੇ ਕਮਾਂਡਰ ਉਮਰ ਖਰੀਦ ਖੁਰਸਾਨੀ ਦੀ ਹੱਤਿਆ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ, ਜੋ ਪਿਛਲੇ ਸਾਲ ਅਗਸਤ ਵਿੱਚ ਅਫਗਾਨਿਸਤਾਨ ਵਿੱਚ ਮਾਰਿਆ ਗਿਆ ਸੀ। 

ਇਹ ਵੀ ਪੜ੍ਹੋ: ਅਜਬ-ਗਜ਼ਬ: ਇੱਥੇ ਕਬਰ ਲਈ ਮ੍ਰਿਤਕਾਂ ਦੇ ਵਾਰਸਾਂ ਨੂੰ ਭਰਨਾ ਪੈਂਦੈ ਮਹੀਨਾਵਾਰ ਕਿਰਾਇਆ

ਕੈਪੀਟਲ ਸਿਟੀ ਪੁਲਸ ਅਫਸਰ (ਸੀਸੀਪੀਓ) ਪਿਸ਼ਾਵਰ ਮੁਹੰਮਦ ਐਜਾਜ਼ ਖਾਨ ਨੇ ਜੀਓ ਟੀਵੀ ਨੂੰ ਦੱਸਿਆ ਕਿ ਹਮਲਾ ਆਤਮਘਾਤੀ ਲੱਗਦਾ ਹੈ ਅਤੇ ਸ਼ੱਕੀ ਹਮਲਾਵਰ ਦਾ ਸਿਰ ਖੈਬਰ ਪਖਤੂਨਖਵਾ ਦੀ ਰਾਜਧਾਨੀ ਪੇਸ਼ਾਵਰ ਵਿੱਚ ਘਟਨਾ ਸਥਾਨ ਤੋਂ ਬਰਾਮਦ ਕੀਤਾ ਗਿਆ ਹੈ। ਜੀਓ ਟੀਵੀ ਨੇ ਉਨ੍ਹਾਂ ਦੇ ਹਵਾਲੇ ਨਾਲ ਕਿਹਾ, "ਇਹ ਸੰਭਵ ਹੈ ਕਿ ਹਮਲਾਵਰ ਧਮਾਕੇ ਤੋਂ ਪਹਿਲਾਂ ਹੀ ਪੁਲਸ ਲਾਈਨ ਵਿੱਚ ਮੌਜੂਦ ਸੀ ਅਤੇ ਹੋ ਸਕਦਾ ਹੈ ਕਿ ਉਸ ਨੇ ਦਾਖ਼ਲ ਹੋਣ ਲਈ ਕਿਸੇ ਸਰਕਾਰੀ ਵਾਹਨ ਦੀ ਵਰਤੋਂ ਕੀਤੀ ਹੋਵੇ।" ਖੈਬਰ ਪਖਤੂਨਖਵਾ ਦੇ ਕਾਰਜਕਾਰੀ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਨੇ ਹਮਲੇ ਦੇ ਮੱਦੇਨਜ਼ਰ ਮੰਗਲਵਾਰ ਨੂੰ ਇੱਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।

ਇਹ ਵੀ ਪੜ੍ਹੋ: ਆਸਟ੍ਰੇਲੀਆ ਮਗਰੋਂ ਹੁਣ ਕੈਨੇਡਾ ਵਿਖੇ ਹਿੰਦੂ ਮੰਦਰ 'ਚ ਲਿਖੇ ਭਾਰਤ ਵਿਰੋਧੀ ਨਾਅਰੇ, ਕੀਤੀ ਗਈ ਭੰਨਤੋੜ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News