ਭਾਰਤ ਨੇ ਕਸ਼ਮੀਰ ''ਤੇ ''ਬੇਬੁਨਿਆਦ ਤੇ ਝੂਠੇ ਬਿਆਨਾਂ'' ਲਈ ਪਾਕਿਸਤਾਨ ਦੀ ਕੀਤੀ ਆਲੋਚਨਾ
Wednesday, Jun 26, 2024 - 11:50 AM (IST)
ਸੰਯੁਕਤ ਰਾਸ਼ਟਰ (ਭਾਸ਼ਾ)- ਪਾਕਿਸਤਾਨ ਵਲੋਂ ਸੰਯੁਕਤ ਰਾਸ਼ਟਰ ਮਹਾਸਭਾ 'ਚ ਕਸ਼ਮੀਰ ਦਾ ਜ਼ਿਕਰ ਕੀਤੇ ਜਾਣ ਤੋਂ ਬਾਅਦ ਭਾਰਤ ਨੇ 'ਬੇਬੁਨਿਆਦ ਅਤੇ ਝੂਠੇ ਬਿਆਨਾਂ' ਲਈ ਗੁਆਂਢੀ ਦੇਸ਼ ਦੀ ਆਲੋਚਨਾ ਕੀਤੀ ਹੈ। ਸੰਯੁਕਤ ਰਾਸ਼ਟਰ 'ਚ ਭਾਰਤ ਦੇ ਸਥਾਈ ਮਿਸ਼ਨ 'ਚ ਮੰਤਰੀ ਪ੍ਰਤੀਕ ਮਾਥੁਰ ਨੇ ਮੰਗਲਵਾਰ ਨੂੰ ਕਿਹਾ,''ਅੱਜ, ਇਕ ਵਫ਼ਦ ਨੇ ਬੇਬੁਨਿਆਦ ਅਤੇ ਝੂਠੀਆਂ ਗੱਲਾਂ ਫ਼ੈਲਾਉਣ ਲਈ ਇਸ ਮੰਚ ਦੀ ਗਲਤ ਵਰਤੋਂ ਕੀਤੀ ਜੋ ਕੋਈ ਹੈਰਾਨੀ ਦੀ ਗੱਲ ਨਹੀਂ ਹੈ।'' ਉਨ੍ਹਾਂ ਕਿਹਾ,''ਮੈਂ ਸਿਰਫ਼ ਇਸ ਸੰਸਥਾ ਦਾ ਕੀਮਤੀ ਸਮਾਂ ਬਚਾਉਣ ਲਈ ਕਿਸੇ ਵੀ ਤਰ੍ਹਾਂ ਦੀ ਪ੍ਰਤੀਕਿਰਿਆ ਦੇ ਕੇ ਇਨ੍ਹਾਂ ਟਿੱਪਣੀਆਂ ਨੂੰ ਉਤਸ਼ਾਹ ਨਹੀਂ ਦੇਵਾਂਗਾ।''
ਮਾਥੁਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਸਾਲਾਨਾ ਰਿਪੋਰਟ 'ਤੇ ਸੰਯੁਕਤ ਰਾਸ਼ਟਰ ਮਹਾਸਭਾ ਦੀ ਚਰਚਾ 'ਚ ਭਾਰਤ ਵਲੋਂ ਬਿਆਨ ਦੇ ਰਹੇ ਸਨ। ਇਸ ਤੋਂ ਪਹਿਲੇ, ਸੰਯੁਕਤ ਰਾਸ਼ਟਰ 'ਚ ਪਾਕਿਸਤਾਨ ਦੇ ਰਾਜਦੂਤ ਮੁਨੀਰ ਅਕਰਮ ਨੇ ਚਰਚਾ ਦੌਰਾਨ ਮਹਾਸਭਾ ਦੇ ਮੰਚ ਤੋਂ ਆਪਣੇ ਸੰਬੋਧਨ 'ਚ ਕਸ਼ਮੀਰ ਦਾ ਜ਼ਿਕਰ ਕੀਤਾ। ਪਾਕਿਸਤਾਨ ਸੰਯੁਕਤ ਰਾਸ਼ਟਰ ਦੇ ਵੱਖ-ਵੱਖ ਮੰਚਾਂ 'ਤੇ ਜੰਮੂ ਕਸ਼ਮੀਰ ਦੇ ਮੁੱਦੇ ਨੂੰ ਨਿਯਮਿਤ ਰੂਪ ਨਾਲ ਚੁੱਕਦਾ ਰਹਿੰਦਾ ਹੈ। ਭਾਰਤ ਨੇ ਪਹਿਲੇ ਵੀ ਅੰਤਰਰਾਸ਼ਟਰੀ ਮੰਚਾਂ 'ਤੇ ਕਸ਼ਮੀਰ ਦਾ ਮੁੱਦਾ ਚੁੱਕਣ ਦੀ ਪਾਕਿਸਤਾਨ ਦੀ ਕੋਸ਼ਿਸ਼ਾ ਦੀ ਸਖ਼ਤ ਆਲੋਚਨਾ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਭਾਰਤ ਦਾ ਅਭਿੰਨ ਹਿੱਸਾ ਸੀ, ਹੈ ਅਤੇ ਹਮੇਸ਼ਾ ਰਹੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e