ਭਾਰਤ ਲਿਆਂਦਾ ਜਾਵੇਗਾ ਹਾਫਿਜ਼ ਸਈਦ! ਸਰਕਾਰ ਨੇ ਪਾਕਿਸਤਾਨ ਤੋਂ ਹਵਾਲਗੀ ਦੀ ਕੀਤੀ ਮੰਗ

12/28/2023 3:04:29 PM

ਇੰਟਰਨੈਸ਼ਨਲ ਡੈਸਕ- ਭਾਰਤ ਨੇ ਪਾਕਿਸਤਾਨ ਤੋਂ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਅਤੇ ਖ਼ਤਰਨਾਕ ਅੱਤਵਾਦੀ ਹਾਫਿਜ਼ ਸਈਦੀ ਦੀ ਹਵਾਲਗੀ ਦੀ ਮੰਗ ਕੀਤੀ ਹੈ। ਇਹ ਖ਼ਬਰ ਪਾਕਿਸਤਾਨੀ ਮੀਡੀਆ ਤੋਂ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਹਾਫਿਜ਼ ਸਈਦ ਦੀ ਹਵਾਲਗੀ ਲਈ ਪਾਕਿਸਤਾਨੀ ਵਿਦੇਸ਼ ਮੰਤਰਾਲੇ ਕੋਲ ਰਸਮੀ ਮੰਗ ਕੀਤੀ ਹੈ। ਦੱਸ ਦੇਈਏ ਕਿ ਹਾਫਿਜ਼ ਸਈਦ ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਹੈ। ਭਾਰਤ ਸਰਕਾਰ ਨੇ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੂੰ ਹਾਫਿਜ਼ ਸਈਦ ਨੂੰ ਭਾਰਤ ਹਵਾਲੇ ਕਰਨ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਅਜੇ ਤੱਕ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।

ਭਾਰਤ ਵਿੱਚ ਮੋਸਟ ਵਾਂਟੇਡ ਹੈ ਹਾਫਿਜ਼ ਸਈਦ 

ਤੁਹਾਨੂੰ ਦੱਸ ਦੇਈਏ ਕਿ ਹਾਫਿਜ਼ ਸਈਦ ਪਾਕਿਸਤਾਨੀ ਅੱਤਵਾਦੀ ਅਤੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਸੰਸਥਾਪਕ ਹੈ ਅਤੇ ਹਾਫਿਜ਼ ਸਈਦ ਜੰਮੂ-ਕਸ਼ਮੀਰ 'ਚ ਕਈ ਅੱਤਵਾਦੀ ਘਟਨਾਵਾਂ 'ਚ ਸ਼ਾਮਲ ਰਿਹਾ ਹੈ। ਉਹ ਭਾਰਤ ਵਿੱਚ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਅਮਰੀਕਾ ਨੇ ਵੀ ਹਾਫਿਜ਼ ਸਈਦ ਨੂੰ ਅੱਤਵਾਦੀ ਘੋਸ਼ਿਤ ਕੀਤਾ ਹੈ ਅਤੇ ਉਸ 'ਤੇ 10 ਮਿਲੀਅਨ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।  ਹਾਫਿਜ਼ ਸਈਦ 2008 ਦੇ ਮੁੰਬਈ ਅੱਤਵਾਦੀ ਹਮਲੇ ਅਤੇ ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਵੀ ਹੈ। ਕੁਝ ਸਾਲ ਪਹਿਲਾਂ ਤੱਕ ਹਾਫਿਜ਼ ਸਈਦ ਪਾਕਿਸਤਾਨ 'ਚ ਖੁੱਲ੍ਹੇਆਮ ਘੁੰਮ ਰਿਹਾ ਸੀ ਅਤੇ ਆਪਣੇ ਸੰਗਠਨ ਲਈ ਚੰਦਾ ਇਕੱਠਾ ਕਰ ਰਿਹਾ ਸੀ, ਪਰ ਅੰਤਰਰਾਸ਼ਟਰੀ ਦਬਾਅ ਵਧਣ ਤੋਂ ਬਾਅਦ ਸਾਲ 2019 'ਚ ਹਾਫਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਅਤੇ ਅੱਤਵਾਦ ਨੂੰ ਵਿੱਤ ਪੋਸ਼ਣ ਦੇ ਦੋਸ਼ 'ਚ 15 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ। ਪਿਛਲੇ ਸਾਲ ਵੀ ਪਾਕਿਸਤਾਨੀ ਅਦਾਲਤ ਨੇ ਹਾਫਿਜ਼ ਸਈਦ ਨੂੰ ਅੱਤਵਾਦੀ ਘਟਨਾਵਾਂ ਲਈ ਪੈਸਾ ਇਕੱਠਾ ਕਰਨ ਦੇ ਦੋਸ਼ 'ਚ 31 ਸਾਲ ਦੀ ਸਜ਼ਾ ਸੁਣਾਈ ਸੀ।

ਪੜ੍ਹੋ ਇਹ ਅਹਿਮ ਖ਼ਬਰ-ਲਾਇਬੇਰੀਆ 'ਚ ਤੇਲ ਟੈਂਕਰ 'ਚ ਧਮਾਕਾ, 40 ਲੋਕਾਂ ਦੀ ਦਰਦਨਾਕ ਮੌਤ 


ਹਾਫਿਜ਼ ਸਈਦ ਦੀ ਪਾਰਟੀ ਪਾਕਿਸਤਾਨ ਵਿੱਚ ਲੜ ਰਹੀ ਹੈ ਚੋਣ 

ਗੌਰਤਲਬ ਹੈ ਕਿ ਹਾਫਿਜ਼ ਸਈਦ ਪਾਕਿਸਤਾਨ ਦੀ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਉਸ ਦੀ ਪਾਰਟੀ ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ ਅਗਲੇ ਸਾਲ ਪਾਕਿਸਤਾਨ ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰ ਰਹੀ ਹੈ। ਹਾਫਿਜ਼ ਸਈਦ ਦਾ ਪੁੱਤਰ ਤਲਹਾ ਸਈਦ ਵੀ ਲਾਹੌਰ ਸੀਟ ਤੋਂ ਪਾਰਟੀ ਦਾ ਉਮੀਦਵਾਰ ਹੈ। ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ ਪਾਬੰਦੀਸ਼ੁਦਾ ਸੰਗਠਨ ਜਮਾਤ ਉਦ ਦਾਵਾ ਦਾ ਸਿਆਸੀ ਵਿੰਗ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News