ਭਾਰਤ ਨੇ ਬੰਗਲਾਦੇਸ਼ ’ਚ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਗਟਾਈ ਚਿੰਤਾ
Tuesday, Dec 10, 2024 - 02:36 AM (IST)
ਢਾਕਾ - ਭਾਰਤ ਨੇ ਸੋਮਵਾਰ ਨੂੰ ਵਿਦੇਸ਼ ਸਕੱਤਰ ਪੱਧਰ ਦੀ ਬੈਠਕ ਵਿਚ ਬੰਗਲਾਦੇਸ਼ ਵਿਚ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਿਰ ਕਰਦਿਆਂ ਸੱਭਿਆਚਾਰਕ, ਧਾਰਮਿਕ ਅਤੇ ਰਾਜਨੀਤਕ ਜਾਇਦਾਦਾਂ ’ਤੇ ਹਮਲਿਆਂ ਦੀਆਂ ਅਫਸੋਸਜਨਕ ਘਟਨਾਵਾਂ ਦਾ ਮੁੱਦਾ ਉਠਾਇਆ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਆਪਣੇ ਬੰਗਲਾਦੇਸ਼ੀ ਹਮਰੁਤਬਾ ਮੁਹੰਮਦ ਜਸ਼ੀਮੁਦੀਨ ਨਾਲ ਮੀਟਿੰਗ ਦੌਰਾਨ ਇਹ ਮੁੱਦਾ ਉਠਾਇਆ। ਅਗਸਤ ’ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸਰਕਾਰ ਨੂੰ ਬੇਦਖਲ ਕਰਨ ਦੇ ਬਾਅਦ ਤੋਂ ਭਾਰਤ ਵਲੋਂ ਇਹ ਪਹਿਲੀ ਉੱਚ ਪੱਧਰੀ ਯਾਤਰਾ ਹੈ।
ਮਿਸਰੀ ਨੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਿਸ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਮੁਹੰਮਦ ਤੌਹੀਦ ਹੁਸੈਨ ਨਾਲ ਵੀ ਮੁਲਾਕਾਤ ਕੀਤੀ। ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲੇ (ਐੱਮ. ਈ. ਏ.) ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਮਿਸ਼ਰੀ ਨੇ ਇਕ ਲੋਕਤੰਤਰਿਕ, ਸਥਿਰ, ਸ਼ਾਂਤੀਪੂਰਨ, ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਬੰਗਲਾਦੇਸ਼ ਲਈ ਭਾਰਤ ਦੇ ਸਮਰਥਨ ਨੂੰ ਉਜਾਗਰ ਕੀਤਾ।