ਭਾਰਤ ਨੂੰ ਫੰਡਿੰਗ ਰੋਕੇ ਜਾਣ 'ਤੇ ਬੋਲੇ ਟਰੰਪ, India ਕੋਲ ਪੈਸਿਆਂ ਦੀ ਕਮੀ ਨਹੀਂ, ਅਮਰੀਕਾ ਕਿਉਂ ਦੇਵੇ ਕਰੋੜਾਂ ਡਾਲਰ
Wednesday, Feb 19, 2025 - 01:15 PM (IST)

ਨਿਊਯਾਰਕ/ਫਲੋਰੀਡਾ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵਿੱਚ ਚੋਣਾਂ ਵਿੱਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ 2.1 ਕਰੋੜ ਅਮਰੀਕੀ ਡਾਲਰ ਫੰਡਿੰਗ ਨੂੰ ਰੋਕਣ ਦੇ DOGE ਵਿਭਾਗ ਦੇ ਫੈਸਲੇ ਦਾ ਬਚਾਅ ਕੀਤਾ। ਉਨ੍ਹਾਂ ਨੇ ਭਾਰਤ ਵਰਗੇ ਦੇਸ਼ ਨੂੰ ਅਜਿਹੀ ਮਦਦ ਪ੍ਰਦਾਨ ਕਰਨ ਦੀ ਜ਼ਰੂਰਤ 'ਤੇ ਸਵਾਲ ਉਠਾਇਆ। ਉਨ੍ਹਾਂ ਇਹ ਵੀ ਕਿਹਾ, "ਭਾਰਤ ਦੁਨੀਆ ਦੇ ਸਭ ਤੋਂ ਵੱਧ ਟੈਕਸ ਲਾਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ।"
ਮੰਗਲਵਾਰ ਨੂੰ ਆਪਣੇ ਨਿੱਜੀ ਰਿਜ਼ੋਰਟ 'ਮਾਰ-ਏ-ਲਾਗੋ' ਵਿਖੇ ਕਾਰਜਕਾਰੀ ਆਦੇਸ਼ਾਂ 'ਤੇ ਦਸਤਖਤ ਕਰਦੇ ਹੋਏ, ਟਰੰਪ ਨੇ ਕਿਹਾ, "...ਅਸੀਂ ਭਾਰਤ ਵਿੱਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ 2.1 ਕਰੋੜ ਅਮਰੀਕੀ ਡਾਲਰ ਦੀ ਸਹਾਇਤਾ ਕਿਉਂ ਦੇ ਰਹੇ ਹਾਂ? ਉਨ੍ਹਾਂ ਕੋਲ ਬਹੁਤ ਸਾਰਾ ਪੈਸਾ ਆਉਂਦਾ ਹੈ। ਸਾਡੇ ਸੰਦਰਭ ਵਿੱਚ, ਭਾਰਤ ਦੁਨੀਆ ਦੇ ਸਭ ਤੋਂ ਵੱਧ ਟੈਕਸ ਲਗਾਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ। ਉਨ੍ਹਾਂ ਦੇ ਟੈਰਿਫ ਵੀ ਬਹੁਤ ਜ਼ਿਆਦਾ ਹਨ। ਮੈਂ ਭਾਰਤ ਅਤੇ ਉਨ੍ਹਾਂ ਦੇ ਪ੍ਰਧਾਨ ਮੰਤਰੀ ਦਾ ਬਹੁਤ ਸਨਮਾਨ ਕਰਦਾ ਹਾਂ ਪਰ ਵੋਟਰ ਟਰਨਆਊਟ ਲਈ 2 ਕਰੋੜ ਡਾਲਰ ਕਿਉਂ ਦੇਣਾ?'' ਉਨ੍ਹਾਂ ਨੇ ਮੰਗਲਵਾਰ ਨੂੰ ਕਾਰਜਕਾਰੀ ਆਦੇਸ਼ਾਂ 'ਤੇ ਦਸਤਖਤ ਕੀਤੇ, ਜਿਸ ਵਿੱਚ ਸੰਘੀ ਸਰਕਾਰ ਦੁਆਰਾ ਟੈਕਸਦਾਤਾਵਾਂ ਦੇ ਪੈਸੇ ਦੀ ਫਜ਼ੂਲ ਖਰਚ ਬਾਰੇ "ਮੂਲ ਪਾਰਦਰਸ਼ਤਾ" ਦੀ ਮੰਗ ਵਾਲੇ ਮੈਮੋਰੰਡਮ ਸ਼ਾਮਲ ਸਨ।
ਇਹ ਵੀ ਪੜ੍ਹੋ: ਟਰੰਪ ਦੀ ਇਮੀਗ੍ਰੇਸ਼ਨ ਨੀਤੀ ਦਾ ਅਸਰ, ਸਰਹੱਦੀ ਗ੍ਰਿਫ਼ਤਾਰੀਆਂ 'ਚ 39 ਫੀਸਦੀ ਦੀ ਗਿਰਾਵਟ
ਤੁਹਾਨੂੰ ਦੱਸ ਦੇਈਏ ਕਿ 16 ਫਰਵਰੀ ਨੂੰ, ਐਲੋਨ ਮਸਕ ਦੀ ਅਗਵਾਈ ਵਾਲੇ DOGE ਨੇ ਵੱਖ-ਵੱਖ ਦੇਸ਼ਾਂ ਦੀ ਫੰਡਿੰਗ ਰੋਕਣ ਦਾ ਐਲਾਨ ਕੀਤਾ ਸੀ, ਜਿਸ ਵਿੱਚ ਭਾਰਤ ਵਿੱਚ ਵੋਟਿੰਗ ਨੂੰ ਉਤਸ਼ਾਹਿਤ ਕਰਨ ਲਈ 2.1 ਕਰੋੜ ਅਮਰੀਕੀ ਡਾਲਰ ਦੀ ਰਕਮ ਵੀ ਸ਼ਾਮਲ ਸੀ। DOGE ਨੇ ਕਿਹਾ ਸੀ ਕਿ ਅਮਰੀਕਾ ਨੇ ਭਾਰਤ ਵਿੱਚ ਵੋਟਰਾਂ ਦੀ ਗਿਣਤੀ ਵਧਾਉਣ ਲਈ ਬਣਾਏ ਗਏ 2.1 ਕਰੋੜ ਡਾਲਰ ਦੇ ਪ੍ਰੋਗਰਾਮ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਇਸ ਦੇਸ਼ 'ਚ ਹਿਰਾਸਤ 'ਚ ਰੱਖੇ ਗਏ ਹਨ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8