ਭਾਰਤ ਨਹੀਂ ਦੇ ਰਿਹੈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦੀ ਆਗਿਆ : ਪਾਕਿਸਤਾਨ

06/28/2017 11:42:21 PM

ਇਸਲਾਮਾਬਾਦ— ਪਾਕਿਸਤਾਨ ਨੇ ਕਿਹਾ ਹੈ ਕਿ ਭਾਰਤ ਨੇ ਇਕ ਵੱਡੇ ਧਾਰਮਿਕ ਪ੍ਰੋਗਰਾਮ ਲਈ ਕਰੀਬ 300 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦੀ ਆਗਿਆ ਦੇਣ ਤੋਂ ਨਾਂਹ ਕਰ ਦਿੱਤੀ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਤੀਰਥਯਾਤਰੀਆਂ ਨੂੰ ਵੀਜ਼ਾ ਜਾਰੀ ਕੀਤਾ ਸੀ ਪਰ ਭਾਰਤ ਨੇ ਉਨ੍ਹਾਂ ਨੂੰ ਪਾਕਿਸਤਾਨ ਆਉਣ ਦੀ ਆਗਿਆ ਨਹੀਂ ਦਿੱਤੀ। ਅਜਿਹਾ ਧਾਰਮਿਕ ਯਾਤਰਾ ਨੂੰ ਸੁਗਮ ਬਣਾਉਣ ਦੇ ਲਈ ਦੋ-ਪੱਖੀ ਸਮਝੋਤਾ ਹੋਣ ਦੇ ਬਾਵਜੂਦ ਕੀਤਾ ਜਾ ਰਿਹਾ ਹੈ। ਭਾਰਤ ਦੇ ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਉਸ ਨੂੰ ਜਾਣਕਾਰੀ ਨਹੀਂ ਹੈ ਕਿ ਉਨ੍ਹਾਂ ਨੂੰ ਰੋਕਿਆ ਗਿਆ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਭਾਰਤੀ ਅਧਿਕਾਰੀਆਂ ਨੇ ਇਸ ਸਾਲ ਦੀ ਸ਼ੁਰੂਆਤ 'ਚ ਤਕਨੀਕੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਕ ਹੋਰ ਧਾਰਮਿਕ ਮੌਕੇ ਦੇ ਲਈ ਸਿੱਖ ਯਾਤਰੀਆਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇਣ ਤੋਂ ਨਾਂਹ ਕਰ ਦਿੱਤੀ ਸੀ।


Related News