ਭਾਰਤ ਦੁਨੀਆ ਦਾ ਨਵਾਂ ਨਿਰਮਾਤਾ : ਇਜ਼ਰਾਈਲ
Wednesday, Oct 01, 2025 - 11:20 AM (IST)

ਨਵੀਂ ਦਿੱਲੀ (ਭਾਸ਼ਾ)– ਭਾਰਤ ਵਿਚ ਇਜ਼ਰਾਈਲ ਦੇ ਰਾਜਦੂਤ ਰੂਵੇਨ ਅਜ਼ਾਰ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗਾਜ਼ਾ ਲਈ ਸ਼ਾਂਤੀ ਯੋਜਨਾ ਭਾਰਤ ਵਰਗੇ ਦੇਸ਼ਾਂ ਨੂੰ ਖੇਤਰ ਵਿਚ ਪੁਨਰ ਨਿਰਮਾਣ ਗਤੀਵਿਧੀਆਂ ਕਰਨ ਦੀ ਆਗਿਆ ਦੇਵੇਗੀ, ਕਿਉਂਕਿ ਨਵੀਂ ਦਿੱਲੀ ਪੱਛਮੀ ਏਸ਼ੀਆ ਵਿਚ ਸ਼ਾਂਤੀ ਨੂੰ ਉਤਸ਼ਾਹਿਤ ਕਰਨ ’ਚ ਸਕਾਰਾਤਮਕ ਭੂਮਿਕਾ ਨਿਭਾਅ ਰਹੀ ਹੈ।
ਰਾਜਦੂਤ ਨੇ ਟਰੰਪ ਦੀ 20-ਨੁਕਾਤੀ ਸ਼ਾਂਤੀ ਯੋਜਨਾ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਵਾਬ ਦਾ ਵੀ ਸਵਾਗਤ ਕੀਤਾ ਅਤੇ ਕਿਹਾ ਕਿ ਭਾਰਤ ਇਸ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾ ਸਕਦਾ ਹੈ। ਇਜ਼ਰਾਈਲ ਦੇ ਰਾਜਦੂਤ ਨੇ ਕਿਹਾ ਕਿ ਭਾਰਤ ਗਾਜ਼ਾ ਵਿਚ ਆਰਥਿਕ ਪ੍ਰਾਜੈਕਟਾਂ ਦੇ ਮਾਮਲੇ ਵਿਚ ਯੋਗਦਾਨ ਪਾ ਸਕਦਾ ਹੈ ਅਤੇ ਇਜ਼ਰਾਈਲ ਵੀ ਰਾਸ਼ਟਰ-ਨਿਰਮਾਣ ਗਤੀਵਿਧੀਆਂ ’ਚ ਆਪਣੀ ਸ਼ਮੂਲੀਅਤ ਚਾਹੁੰਦਾ ਹੈ। ਉਨ੍ਹਾਂ ਕਿਹਾ, ‘ਅਸੀਂ ਭਾਰਤ ਸਰਕਾਰ ਦੇ ਬਹੁਤ ਧੰਨਵਾਦੀ ਹਾਂ। ਭਾਰਤ ਸਾਡੇ ਖੇਤਰ ਵਿਚ ਸ਼ਾਂਤੀ ਬਣਾਈ ਰੱਖਣ ’ਚ ਸਕਾਰਾਤਮਕ ਭੂਮਿਕਾ ਨਿਭਾਅ ਰਿਹਾ ਹੈ। ਆਰਥਿਕ ਗਤੀਵਿਧੀਆਂ ਦੇ ਮਾਮਲੇ ਵਿਚ ਭਾਰਤ ਕੋਲ ਬਹੁਤ ਕੁਝ ਹੈ।’