ਭਾਰਤ ਨੇ ਅਮਰੀਕਾ ਦੇ ਸਾਹਮਣੇ ਕਾਰੋਬਾਰੀਆਂ ਨੂੰ ਵੀਜ਼ਾ ਮਿਲਣ ’ਚ ਦੇਰੀ ਦਾ ਮੁੱਦਾ ਉਠਾਇਆ

Saturday, Jan 13, 2024 - 06:33 PM (IST)

ਭਾਰਤ ਨੇ ਅਮਰੀਕਾ ਦੇ ਸਾਹਮਣੇ ਕਾਰੋਬਾਰੀਆਂ ਨੂੰ ਵੀਜ਼ਾ ਮਿਲਣ ’ਚ ਦੇਰੀ ਦਾ ਮੁੱਦਾ ਉਠਾਇਆ

ਨਵੀਂ ਦਿੱਲੀ (ਭਾਸ਼ਾ) – ਭਾਰਤ ਨੇ ਅਮਰੀਕਾ ਨਾਲ ਵਪਾਰ ਨੀਤੀ ਮੰਚ (ਟੀ. ਪੀ. ਐੱਫ.) ਦੀ ਬੈਠਕ ਵਿਚ ਘਰੇਲੂ ਕਾਰੋਬਾਰੀਆਂ ਨੂੰ ਸਮੇਂ ਸਿਰ ਵੀਜ਼ਾ ਮਿਲਣ ਵਿਚ ਆ ਰਹੀਆਂ ਦਿੱਕਤਾਂ ਬਾਰੇ ਆਪਣੀਆਂ ਚਿੰਤਾਵਾਂ ਨੂੰ ਸਾਂਝਾ ਕਰਦੇ ਹੋਏ ਅਮਰੀਕਾ ਨੂੰ ਇਸ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ। ਸ਼ਨੀਵਾਰ ਨੂੰ ਅਧਿਕਾਰਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ। ਭਾਰਤੀ ਕਾਰੋਬਾਰੀਆਂ ਨੂੰ ਵੀਜ਼ਾ ਦਾ ਮੁੱਦਾ ਸ਼ੁੱਕਰਵਾਰ ਨੂੰ ਇੱਥੇ ਆਯੋਜਿਤ 14ਵੀਂ ਟੀ. ਪੀ. ਐੱਫ. ਬੈਠਕ ਦੌਰਾਨ ਪ੍ਰਮੁੱਖਤਾ ਨਾਲ ਉਠਾਇਆ ਿਗਆ। ਇਸ ਦੀ ਸਹਿ-ਪ੍ਰਧਾਨਗੀ ਅਮਰੀਕੀ ਵਪਾਰ ਪ੍ਰਤੀਨਿਧੀ ਕੈਥਰੀਨ ਤਾਈ ਅਤੇ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕੀਤੀ।

ਇਹ ਵੀ ਪੜ੍ਹੋ :    ਕੀ ਤੁਹਾਨੂੰ ਆਧਾਰ ਕਾਰਡ 'ਤੇ ਆਪਣੀ ਫੋਟੋ ਪਸੰਦ ਨਹੀਂ? ਤਾਂ ਇੰਝ ਆਸਾਨੀ ਨਾਲ ਕਰ ਸਕਦੇ ਹੋ ਬਦਲਾਅ

ਵਪਾਰ ਮੰਤਰਾਲਾ ਨੇ ਕਿਹਾ ਕਿ ਦੋਵੇਂ ਮੰਤਰੀਆਂ ਨੇ ਸਵੀਕਾਰ ਕੀਤਾ ਕਿ ਦੇਸ਼ਾਂ ਦਰਮਿਆਨ ਪੇਸ਼ੇਵਰ ਅਤੇ ਕੁਸ਼ਲ ਕਾਮਿਆਂ, ਵਿਦਿਆਰਥੀਆਂ, ਨਿਵੇਸ਼ਕਾਂ ਅਤੇ ਵਪਾਰਕ ਸੈਲਾਨੀਆਂ ਦੀ ਆਵਾਜਾਈ ਦੋਪੱਖੀ ਆਰਥਿਕ ਅਤੇ ਤਕਨੀਕੀ ਸਾਂਝੇਦਾਰੀ ਨੂੰ ਵਧਾਉਣ ਵਿਚ ਕਾਫੀ ਯੋਗਦਾਨ ਦਿੰਦੀ ਹੈ। ਬਿਆਨ ਮੁਤਾਬਕ ਗੋਇਲ ਨੇ ਵੀਜ਼ਾ ਪ੍ਰੋਸੈਸਿੰਗ ਵਿਚ ਲੱਗਣ ਵਾਲੇ ਸਮੇਂ ਕਾਰਨ ਭਾਰਤ ਤੋਂ ਵਪਾਰਕ ਸੈਲਾਨੀਆਂ ਨੂੰ ਪੇਸ਼ ਆ ਰਹੀਆਂ ਚੁਣੌਤੀਆਂ ’ਤੇ ਚਾਨਣਾ ਪਾਇਆ ਅਤੇ ਅਮਰੀਕਾ ਨੂੰ ਇਸ ਪ੍ਰਕਿਰਿਆ ਵਿਚ ਤੇਜੀ਼ ਲਿਆਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ :    ਤੁਸੀਂ ਵੀ ਜਾਣਾ ਚਾਹੁੰਦੇ ਹੋ ਲਕਸ਼ਦੀਪ ਤਾਂ ਖ਼ਰਚੇ ਤੇ ਪਰਮਿਟ ਸਮੇਤ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਦੋਵੇਂ ਪੱਖਕਾਰਾਂ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਦੋਪੱਖੀ ਵਪਾਰ ਨੂੰ ਉਤਸ਼ਾਹ ਦੇਣ ਵਿਚ ਪੇਸ਼ੇਵਰ ਸੇਵਾਵਾਂ ਦੀ ਭੂਮਿਕਾ ਨੂੰ ਵੀ ਸਵੀਕਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਪੇਸ਼ੇਵਰ ਯੋਗਤਾ ਅਤੇ ਤਜ਼ਰਬੇ ਦੀ ਮਾਨਤਾ ਨਾਲ ਸਬੰਧਤ ਮੁੱਦੇ ਸੇਵਾ ਵਪਾਰ ਨੂੰ ਸੁਵਿਧਾਜਨਤਕ ਬਣਾ ਸਕਦੇ ਹਨ। ਬਿਆਨ ਮੁਤਾਬਕ ਦੋਵੇਂ ਦੇਸ਼ ਦੋਪੱਖੀ ਵਪਾਰ ਨੂੰ ਉਤਸ਼ਾਹ ਦੇਣ ਦੇ ਟੀਚੇ ਨਾਲ ਨਾਨ-ਟੈਰਿਫ ਰੁਕਾਵਟਾਂ ਨੂੰ ਘੱਟ ਕਰਨ ਲਈ ਸਿਸਟਮ ਸਥਾਪਿਤ ਕਰਨ ’ਤੇ ਸਹਿਮਤ ਹੋਏ ਹਨ। ਬੈਠਕ ਵਿਚ ਭਾਰਤੀ ਪੱਖ ਨੇ ਝੀਂਗੇ ਦੀ ਕਿਸਮ ਸ਼੍ਰਿੰਪ ਦੀ ਬਰਾਮਦ ’ਤੇ ਅਮਰੀਕਾ ਵਿਚ ਲੱਗੀ ਪਾਬੰਦੀ ਹਟਾਉਣ ਦੀ ਵੀ ਮੰਗ ਕੀਤੀ ਕਿਉਂਕਿ ਇਸ ਨਾਲ ਭਾਰਤੀ ਮਛੇਰਿਆਂ ਅਤੇ ਬਰਾਮਦ ’ਤੇ ਅਸਰ ਪੈ ਰਿਹਾ ਹੈ।

ਇਹ ਵੀ ਪੜ੍ਹੋ :     iOS ਦੀ ਵਰਤੋਂ ਕਰਦੇ ਹੋਏ WhatsApp 'ਤੇ ਬਣਾਓ ਆਪਣੇ ਖ਼ੁਦ ਦੇ Sticker, ਜਾਣੋ ਹੋਰ ਵੀ ਦਿਲਚਸਪ ਫੀਚਰ ਬਾਰੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News