ਮਾਰੀਸ਼ਸ 'ਚ ਭਾਰਤ ਦੇ ਪਹਿਲੇ ਵਿਦੇਸ਼ੀ ਜਨ ਔਸ਼ਧੀ ਕੇਂਦਰ ਦਾ ਉਦਘਾਟਨ (ਤਸਵੀਰਾਂ)
Thursday, Jul 18, 2024 - 05:57 PM (IST)
ਪੋਰਟ ਲੁਈਸ (ਭਾਸ਼ਾ): ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਾਰੀਸ਼ਸ ਵਿੱਚ ਪਹਿਲੇ ਵਿਦੇਸ਼ੀ ਜਨ ਔਸ਼ਧੀ ਕੇਂਦਰ ਦਾ ਉਦਘਾਟਨ ਕੀਤਾ। ਜੈਸ਼ੰਕਰ 16 ਤੋਂ 17 ਜੂਨ ਤੱਕ ਦੋ ਦਿਨਾਂ ਦੇ ਦੌਰੇ 'ਤੇ ਮਾਰੀਸ਼ਸ 'ਚ ਸਨ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ ਦੇ ਨਾਲ ਭਾਰਤ ਦੇ ਪਹਿਲੇ ਵਿਦੇਸ਼ੀ ਜਨ ਔਸ਼ਧੀ ਕੇਂਦਰ ਦਾ ਉਦਘਾਟਨ "ਦੋਵਾਂ ਦੇਸ਼ਾਂ ਦਰਮਿਆਨ ਨਜ਼ਦੀਕੀ ਸਹਿਯੋਗ, ਖਾਸ ਕਰਕੇ ਸਿਹਤ ਦੇ ਮਹੱਤਵਪੂਰਨ ਖੇਤਰ ਵਿੱਚ" ਦਾ ਪ੍ਰਮਾਣ ਹੈ।
ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ ’ਚ ਪੰਜਾਬੀ ਵਿਦਿਆਰਥੀਆਂ ਦਾ ਦਾਖਲਾ ਹੋਇਆ ਔਖਾ
ਜਨ ਔਸ਼ਧੀ ਕੇਂਦਰ ਸਾਰਿਆਂ ਨੂੰ ਸਸਤੀਆਂ ਜੈਨਰਿਕ ਦਵਾਈਆਂ ਪ੍ਰਦਾਨ ਕਰਨ ਲਈ ਸਥਾਪਿਤ ਕੀਤੇ ਗਏ ਹਨ। ਜੈਸ਼ੰਕਰ ਨੇ ਇੱਕ ਪੋਸਟ ਵਿੱਚ ਕਿਹਾ, "ਪ੍ਰਧਾਨ ਮੰਤਰੀ ਕੁਮਾਰ ਜੁਗਨਾਥ ਦੇ ਨਾਲ ਮਾਰੀਸ਼ਸ ਵਿੱਚ ਪਹਿਲੇ ਵਿਦੇਸ਼ੀ ਜਨ ਔਸ਼ਧੀ ਕੇਂਦਰ ਦਾ ਉਦਘਾਟਨ ਕਰਕੇ ਬਹੁਤ ਖੁਸ਼ੀ ਹੋ ਰਹੀ ਹੈ।" ਇਹ ਦਵਾਈ ਕੇਂਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਅਨੁਸਾਰ ਸ਼ੁਰੂ ਕੀਤਾ ਗਿਆ ਹੈ। ਉਸਨੇ ਕਿਹਾ,"ਭਾਰਤ-ਮਾਰੀਸ਼ਸ ਹੈਲਥ ਪਾਰਟਨਰਸ਼ਿਪ ਪ੍ਰੋਜੈਕਟ ਦੇ ਤਹਿਤ ਜਨਤਕ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਲਈ ਕਿਫਾਇਤੀ, ਭਾਰਤ ਵਿੱਚ ਬਣੀਆਂ ਦਵਾਈਆਂ ਦੀ ਸਪਲਾਈ ਕੀਤੀ ਜਾਵੇਗੀ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।