ਭਾਰਤ ਦੇ ''ਆਪ੍ਰੇਸ਼ਨ ਸਿੰਦੂਰ'' ਨਾਲ ਦਹਿਲ ਗਿਆ ਸੀ ਪਾਕਿਸਤਾਨ! ਰਾਸ਼ਟਰਪਤੀ ਜ਼ਰਦਾਰੀ ਦਾ ਕਬੂਲਨਾਮਾ (ਵੀਡੀਓ)

Sunday, Dec 28, 2025 - 03:24 PM (IST)

ਭਾਰਤ ਦੇ ''ਆਪ੍ਰੇਸ਼ਨ ਸਿੰਦੂਰ'' ਨਾਲ ਦਹਿਲ ਗਿਆ ਸੀ ਪਾਕਿਸਤਾਨ! ਰਾਸ਼ਟਰਪਤੀ ਜ਼ਰਦਾਰੀ ਦਾ ਕਬੂਲਨਾਮਾ (ਵੀਡੀਓ)

ਇਸਲਾਮਾਬਾਦ/ਨਵੀਂ ਦਿੱਲੀ : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਕੀਤੀ ਗਈ ਤੇਜ਼ ਤੇ ਸਟੀਕ ਜਵਾਬੀ ਕਾਰਵਾਈ ਨੇ ਪਾਕਿਸਤਾਨ ਦੇ ਸਿਖਰਲੇ ਸਿਆਸੀ ਅਤੇ ਫੌਜੀ ਲੀਡਰਸ਼ਿਪ 'ਚ ਭਾਰੀ ਦਹਿਸ਼ਤ ਪੈਦਾ ਕਰ ਦਿੱਤੀ ਸੀ। ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਪਹਿਲੀ ਵਾਰ ਜਨਤਕ ਤੌਰ 'ਤੇ ਸਵੀਕਾਰ ਕੀਤਾ ਹੈ ਕਿ ਭਾਰਤ ਦੇ 'ਆਪ੍ਰੇਸ਼ਨ ਸਿੰਦੂਰ' ਦੌਰਾਨ ਉਨ੍ਹਾਂ ਦੇ ਮਿਲਟਰੀ ਸਕੱਤਰ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ "ਜੰਗ ਸ਼ੁਰੂ ਹੋ ਚੁੱਕੀ ਹੈ" ਅਤੇ ਉਨ੍ਹਾਂ ਨੂੰ ਤੁਰੰਤ ਬੰਕਰ ਵਿੱਚ ਜਾਣ ਦੀ ਸਲਾਹ ਦਿੱਤੀ ਗਈ ਸੀ।

26 ਨਿਰਦੋਸ਼ ਲੋਕਾਂ ਦੀ ਮੌਤ ਦਾ ਲਿਆ ਬਦਲਾ
ਸਰੋਤਾਂ ਅਨੁਸਾਰ, ਇਹ ਫੌਜੀ ਟਕਰਾਅ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸ਼ੁਰੂ ਹੋਇਆ ਸੀ, ਜਿਸ ਵਿੱਚ 26 ਨਿਰਦੋਸ਼ ਨਾਗਰਿਕਾਂ ਦੀ ਮੌਤ ਹੋ ਗਈ ਸੀ। ਇਸ ਦੇ ਜਵਾਬ ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਨੇ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (PoJK) ਵਿੱਚ ਸਥਿਤ ਨੌਂ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਸ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਦੇ ਕਈ ਫੌਜੀ ਟਿਕਾਣਿਆਂ 'ਤੇ ਵੀ ਸਟੀਕ ਹਮਲੇ (Precision Strikes) ਕੀਤੇ।

ਬੀਅਰ ਜਾਂ ਸ਼ਰਾਬ ਤੋਂ ਬਾਅਦ ਦੁੱਧ ਪੀਣਾ ਕਿੰਨਾ ਕੁ ਖਤਰਨਾਕ? ਮਾਹਿਰਾਂ ਨੇ ਦੱਸੇ ਹੈਰਾਨ ਕਰਨ ਵਾਲੇ ਤੱਥ

ਪਾਕਿਸਤਾਨ ਨੇ ਖ਼ੁਦ ਮੰਗਿਆ ਸੀ 'ਸੀਜ਼ਫਾਇਰ'
ਭਾਰਤੀ ਫੌਜ ਦੀ ਕਾਰਵਾਈ ਤੋਂ ਬਾਅਦ ਹਾਲਾਤ ਵਿਗੜਦੇ ਦੇਖ ਪਾਕਿਸਤਾਨ ਦੇ DGMO ਨੇ ਭਾਰਤੀ DGMO ਨੂੰ ਫ਼ੋਨ ਕਰਕੇ ਸੀਜ਼ਫਾਇਰ (ਗੋਲੀਬੰਦੀ) ਦਾ ਪ੍ਰਸਤਾਵ ਰੱਖਿਆ ਸੀ। ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਕਿ ਦੋਵਾਂ ਦੇਸ਼ਾਂ ਨੇ ਜ਼ਮੀਨ, ਹਵਾ ਅਤੇ ਸਮੁੰਦਰ—ਤਿੰਨੋਂ ਮੋਰਚਿਆਂ 'ਤੇ ਫੌਜੀ ਕਾਰਵਾਈ ਰੋਕਣ 'ਤੇ ਸਹਿਮਤੀ ਜਤਾਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ 'ਮਨ ਕੀ ਬਾਤ' ਪ੍ਰੋਗਰਾਮ ਦੌਰਾਨ 'ਆਪ੍ਰੇਸ਼ਨ ਸਿੰਦੂਰ' ਨੂੰ ਦੇਸ਼ ਦਾ ਮਾਣ ਦੱਸਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News