ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਤੋਂ ਪਹਿਲਾਂ ਭਾਰਤ ਨੇ ਕੈਨੇਡਾ ਨੂੰ ਦਿੱਤੀ ਸੀ ''ਚਿਤਾਵਨੀ''
Wednesday, Oct 01, 2025 - 03:49 PM (IST)

ਇੰਟਰਨੈਸ਼ਨਲ ਡੈਸਕ- ਬੀਤੇ ਦਿਨੀਂ ਕੈਨੇਡਾ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦਿਆਂ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨ ਦਿੱਤਾ ਸੀ, ਜਿਸ ਮਗਰੋਂ ਭਾਰਤ ਨੇ ਕੈਨੇਡਾ ਦੇ ਇਸ ਫ਼ੈਸਲੇ ਦੀ ਤਾਰੀਫ਼ ਵੀ ਕੀਤੀ ਸੀ। ਉੱਥੇ ਹੀ ਕੁਝ ਲੋਕ ਇਸ ਫ਼ੈਸਲੇ ਨੂੰ ਕੈਨੇਡਾ ਸਰਕਾਰ ਦੀਆਂ ਭਾਰਤ ਨਾਲ ਰਿਸ਼ਤੇ ਸੁਧਾਰਨ ਦੀਆਂ ਕੋਸ਼ਿਸ਼ਾਂ ਨਾਲ ਜੋੜ ਕੇ ਦੇਖ ਰਹੇ ਹਨ।
ਹਾਲਾਂਕਿ ਭਾਰਤ ਨੇ ਕੈਨੇਡਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਬਾਰੇ ਕਈ ਵਾਰ ਚੇਤਾਵਨੀਆਂ ਭੇਜੀਆਂ ਸਨ, ਜੋ ਕੈਨੇਡੀਆਈ ਸਰਕਾਰ ਨੇ ਲੰਬੇ ਸਮੇਂ ਤੱਕ ਅਣਡਿੱਠਾ ਕੀਤਾ। ਇਕ ਰਿਪੋਰਟ ਅਨੁਸਾਰ ਭਾਰਤ ਨੇ 2021 ਅਤੇ 2022 ਵਿੱਚ ਕਈ ਵਾਰ ਚਿਤਾਵਨੀਆਂ ਦਿੱਤੀਆਂ ਕਿ ਇਹ ਗੈਂਗ ਕੈਨੇਡਾ ਨੂੰ ਆਪਣੇ ਬੇਸ ਵਜੋਂ ਵਰਤ ਰਿਹਾ ਹੈ ਅਤੇ ਉਨ੍ਹਾਂ ਦੀਆਂ ਕਾਰਵਾਈਆਂ ਭਾਰਤ 'ਚ ਵੀ ਨੁਕਸਾਨ ਪਹੁੰਚਾ ਸਕਦੀਆਂ ਹਨ।
ਇਹ ਵੀ ਪੜ੍ਹੋ- ਟਰੰਪ ਟੈਰਿਫ਼ ਦੇ ਬਾਵਜੂਦ ਭਾਰਤ ਨੇ ਰੂਸ ਤੋਂ ਖਰੀਦਿਆ ਸਭ ਤੋਂ ਵੱਧ ਤੇਲ
ਇਨ੍ਹਾਂ ਚਿਤਾਵਨੀਆਂ ਰਾਹੀਂ ਭਾਰਤ ਨੇ ਇਹ ਵੀ ਦੱਸਿਆ ਸੀ ਕਿ ਕੁਝ ਬਿਸ਼ਨੋਈ ਗੈਂਗ ਨਾਲ ਸਬੰਧਿਤ ਆਗੂ ਕੈਨੇਡਾ ‘ਚ ਰਹਿ ਰਹੇ ਹਨ ਅਤੇ ਉਹ ਭਾਰਤ ਵਿੱਚ ਕਈ ਹਾਈ-ਪ੍ਰੋਫ਼ਾਈਲ ਵਾਰਦਾਤਾਂ, ਜਿਵੇਂ ਸਿੱਧੂ ਮੂਸੇਵਾਲਾ ਦਾ ਕਤਲ, ਵਿੱਚ ਵੀ ਸ਼ਾਮਲ ਹਨ।
ਰਿਪੋਰਟ ਅਨੁਸਾਰ ਭਾਰਤ ਨੇ ਕੈਨੇਡਾ ਨੂੰ ਇਹ ਵੀ ਸਲਾਹ ਦਿੱਤੀ ਸੀ ਕਿ ਕੈਨੇਡਾ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੂੰ ਵੀਜ਼ਾ ਨਾ ਜਾਰੀ ਕਰੇ, ਐਕਸਟ੍ਰਾਡੀਸ਼ਨ ਨੂੰ ਤੇਜ਼ੀ ਨਾਲ ਹੱਲ ਕਰੇ ਅਤੇ ਟ੍ਰਾਂਸਨੈਸ਼ਨਲ ਗੈਂਗਾਂ ਦੀ ਕਾਰਵਾਈ ਨੂੰ ਰੋਕਣ ਲਈ ਕਦਮ ਉਠਾਏ। ਪਰ ਉਦੋਂ ਕੈਨੇਡੀਆਈ ਸਰਕਾਰ ਨੇ ਇਹ ਸਾਫ਼ ਨਹੀਂ ਕੀਤਾ ਕਿ ਉਹ ਇਨ੍ਹਾਂ ਚਿਤਾਵਨੀਆਂ ‘ਤੇ ਕਦੋਂ ਅਤੇ ਕਿਸ ਤਰ੍ਹਾਂ ਕਾਰਵਾਈ ਕਰੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e