ਭਾਰਤ, ਅਮਰੀਕਾ 2022 'ਚ ਵੀ ਕਈ ਪਹਿਲਕਦਮੀਆਂ 'ਤੇ ਕਰਨਗੇ ਇਕੱਠੇ ਕੰਮ

Tuesday, Jan 11, 2022 - 10:30 AM (IST)

ਭਾਰਤ, ਅਮਰੀਕਾ 2022 'ਚ ਵੀ ਕਈ ਪਹਿਲਕਦਮੀਆਂ 'ਤੇ ਕਰਨਗੇ ਇਕੱਠੇ ਕੰਮ

ਵਾਸ਼ਿੰਗਟਨ (ਭਾਸ਼ਾ): ਭਾਰਤ ਅਤੇ ਅਮਰੀਕਾ ਨੂੰ ਕੋਵਿਡ-19 ਮਹਾਮਾਰੀ ਨਾਲ ਨਜਿੱਠਣ, ਜਲਵਾਯੂ ਤਬਦੀਲੀ, ਚਤੁਰਭੁਜ ਸੁਰੱਖਿਆ ਸੰਵਾਦ (ਕਵਾਡ) ਅਤੇ ਨਵੀਆਂ ਤੇ ਉੱਭਰ ਰਹੀਆਂ ਤਕਨਾਲੋਜੀਆਂ ਸਮੇਤ ਕਈ ਪਹਿਲਕਦਮੀਆਂ 'ਤੇ ਇਕੱਠੇ ਅੱਗੇ ਵਧਣ ਦੀ ਉਮੀਦ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਪਿਛਲੇ ਸਾਲ ਸਤੰਬਰ 'ਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਵ੍ਹਾਈਟ ਹਾਊਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਕੀਤੀ ਸੀ ਅਤੇ ਉਨ੍ਹਾਂ ਦੀ ਮੁਲਾਕਾਤ ਦਾ ਉਦੇਸ਼ ਅਮਰੀਕਾ-ਭਾਰਤ ਸਬੰਧਾਂ ਦੇ ਇਤਿਹਾਸ 'ਚ ਇਕ ਨਵਾਂ ਅਧਿਆਏ ਸ਼ੁਰੂ ਕਰਨਾ ਸੀ। ਉਸ ਸਮੇਂ ਦੋਹਾਂ ਨੇਤਾਵਾਂ ਨੇ ਅਮਰੀਕਾ ਅਤੇ ਭਾਰਤ ਦੇ ਸਬੰਧਾਂ ਨੂੰ ਲੈ ਕੇ ਆਪਣਾ ਸਾਂਝਾ ਦ੍ਰਿਸ਼ਟੀਕੋਣ ਸਾਂਝਾ ਕੀਤਾ ਅਤੇ ਅਸੀਂ ਇਸ ਸਾਲ ਵੀ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ। 

PunjabKesari

ਸਾਕੀ ਤੋਂ 2022 ਵਿਚ ਭਾਰਤ ਅਤੇ ਅਮਰੀਕਾ ਦੇ ਸੰਬੰਧਾਂ ਬਾਰੇ ਬਾਈਡੇਨ ਪ੍ਰਸ਼ਾਸਨ ਦੇ ਏਜੰਡੇ ‘ਤੇ ਸਵਾਲ ਕੀਤਾ ਗਿਆ ਸੀ, ਜਿਸ ‘ਤੇ ਉਨ੍ਹਾਂ ਨੇ ਜਵਾਬ ਦਿੱਤਾ ਕਿ ਤੁਸੀਂ  ਉਮੀਦ ਕਰ ਸਕਦੇ ਹੋ ਕਿ ਸਾਡੀਆਂ ਸਰਕਾਰਾਂ ਵਿਸ਼ਵਵਿਆਪੀ ਮਹਾਮਾਰੀ ਨਾਲ ਲੜਨ ਲਈ, ਸਹਿਯੋਗ ਤੋਂ ਲੈ ਕੇ ਜਲਵਾਯੂ ਪਰਿਵਰਤਨ ਦਾ ਮੁਕਾਬਲਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨ ਲਈ, ਦੁਵੱਲੇ ਤੌਰ 'ਤੇ ਅਤੇ ਕਵਾਡ ਰਾਹੀਂ ਕੰਮ ਕਰਨ, ਵਪਾਰ ਅਤੇ ਨਿਵੇਸ਼ ਵਿਚ ਸਹਿਯੋਗ ਵਧਾਉਣ, ਸਾਈਬਰ ਅਤੇ ਨਵੀਂ ਤੇ ਉਭਰਦੀ ਤਕਨਾਲੋਜੀ ਤੱਕ ਵਿਆਪਕ ਪਹਿਲਾਂ ਵਿਚ ਅੱਗੇ ਵਧੇਗੀ। ਸਾਕੀ ਨੇ ਅੱਗੇ ਕਿਹਾ ਕਿ ਅਸੀਂ ਹਮੇਸ਼ਾ ਵਾਂਗ ਵਾਰਤਾ ਜਾਰੀ ਰੱਖਾਂਗੇ, ਹੁਣ ਸਾਡੇ ਲੋਕਾਂ ਵਿਚ ਵਿਚਕਾਰ ਡੂੰਘੇ ਸਬੰਧਾਂ ਦੇ ਆਧਾਰ 'ਤੇ, ਅਸੀਂ ਹਮੇਸ਼ਾ ਵਾਂਗ ਆਪਣੀ ਗੱਲਬਾਤ ਜਾਰੀ ਰੱਖਾਂਗੇ। ਸਾਡੇ ਸਾਂਝੇ ਜਮਹੂਰੀ ਮੁੱਲ ਹਨ। ਬਿਨਾਂ ਸ਼ੱਕ, ਅਸੀਂ ਇੱਥੋਂ ਸਬੰਧਾਂ ਨੂੰ ਅੱਗੇ ਲੈ ਕੇ ਜਾਵਾਂਗੇ।

ਪੜ੍ਹੋ ਇਹ ਅਹਿਮ ਖਬਰ - ਅਮਰੀਕੀ ਡਾਕਟਰਾਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਇਨਸਾਨ ਦੇ ਅੰਦਰ ਧੜਕੇਗਾ 'ਸੂਰ ਦਾ ਦਿਲ'

ਭਾਰਤ ਨਾਲ ਲੱਗਦੀ ਸਰਹੱਦ 'ਤੇ ਚੀਨ ਦੇ ਹਮਲਾਵਰ ਰਵੱਈਏ ਬਾਰੇ ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਅਮਰੀਕਾ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਅਸੀਂ ਇਨ੍ਹਾਂ ਸਰਹੱਦੀ ਵਿਵਾਦਾਂ ਦੇ ਗੱਲਬਾਤ ਅਤੇ ਸ਼ਾਂਤੀਪੂਰਨ ਹੱਲ ਦਾ ਸਮਰਥਨ ਕਰਦੇ ਹਾਂ। ਅਸੀਂ ਇਸ ਬਾਰੇ ਬਹੁਤ ਸਪੱਸ਼ਟ ਹਾਂ ਕਿ ਅਸੀਂ ਖੇਤਰ ਵਿੱਚ ਚੀਨ ਦੇ ਵਿਵਹਾਰ ਨੂੰ ਕਿਵੇਂ ਦੇਖਦੇ ਹਾਂ। ਸਾਡਾ ਮੰਨਣਾ ਹੈ ਕਿ ਇਹ ਅਸਥਿਰ ਹੋ ਸਕਦਾ ਹੈ ਅਤੇ ਅਸੀਂ ਆਪਣੇ ਗੁਆਂਢੀਆਂ ਨੂੰ ਡਰਾਉਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਬਾਰੇ ਚਿੰਤਤ ਹਾਂ। ਸਾਕੀ ਨੇ ਕਿਹਾ ਕਿ ਅਸੀਂ ਇਸ ਮਾਮਲੇ 'ਤੇ ਆਪਣੇ ਹਿੱਸੇਦਾਰਾਂ ਨਾਲ ਖੜ੍ਹੇ ਰਹਾਂਗੇ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News