ਭਾਰਤ-ਅਮਰੀਕਾ ਸਬੰਧਾਂ ਨੂੰ ਦੋਵਾਂ ਪਾਰਟੀਆਂ ਦਾ ਸਮਰਥਨ: ਡੈਮੋਕ੍ਰੇਟਿਕ MP ਕ੍ਰਿਸ਼ਨਮੂਰਤੀ

Thursday, Nov 07, 2024 - 06:14 PM (IST)

ਭਾਰਤ-ਅਮਰੀਕਾ ਸਬੰਧਾਂ ਨੂੰ ਦੋਵਾਂ ਪਾਰਟੀਆਂ ਦਾ ਸਮਰਥਨ: ਡੈਮੋਕ੍ਰੇਟਿਕ MP ਕ੍ਰਿਸ਼ਨਮੂਰਤੀ

ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਡੈਮੋਕ੍ਰੇਟਿਕ ਪਾਰਟੀ ਦੇ ਭਾਰਤੀ ਮੂਲ ਦੇ ਸੰਸਦ ਮੈਂਬਰ ਰਾਜਾ ਕ੍ਰਿਸ਼ਨਮੂਰਤੀ ਨੇ ਕਿਹਾ ਹੈ ਕਿ ਭਾਰਤ-ਅਮਰੀਕਾ ਸਬੰਧਾਂ ਨੂੰ ਦੋਵਾਂ ਪਾਰਟੀਆਂ ਦਾ ਸਮਰਥਨ ਹਾਸਲ ਹੈ ਅਤੇ ਰਿਪਬਲਿਕਨ ਪਾਰਟੀ ਦੀ ਸਰਕਾਰ ਤਹਿਤ ਇਹ ਸਬੰਧ ਹੋਰ ਮਜ਼ਬੂਤ ਹੋਣਗੇ। ਨਵੀਂ ਦਿੱਲੀ ਵਿੱਚ ਇੱਕ ਤਾਮਿਲ ਭਾਸ਼ੀ ਪਰਿਵਾਰ ਵਿੱਚ ਜਨਮੇ ਕ੍ਰਿਸ਼ਨਮੂਰਤੀ ਇਲੀਨੋਇਸ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਟਰੰਪ ਦੇ ਰਾਸ਼ਟਰਪਤੀ ਕਾਰਜਕਾਲ ਦੌਰਾਨ ਭਾਰਤ-ਅਮਰੀਕਾ ਸਬੰਧਾਂ ਬਾਰੇ ਉਨ੍ਹਾਂ ਦਾ ਨਜ਼ਰੀਆ ਆਸ਼ਾਵਾਦੀ ਹੈ।

ਇਹ ਵੀ ਪੜ੍ਹੋ: ਬੈਂਗਲੁਰੂ ਦੇ ਰਾਘਵੇਂਦਰ ਸਵਾਮੀ ਮਠ ਪੁੱਜੇ ਸਾਬਕਾ ਬ੍ਰਿਟਿਸ਼ PM ਰਿਸ਼ੀ ਸੁਨਕ, ਪਤਨੀ ਨਾਲ ਕੀਤੀ ਪੂਜਾ

ਟਰੰਪ ਨੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਦੇ ਖਿਲਾਫ ਸਖਤ ਮੁਕਾਬਲੇ ਵਿੱਚ ਰਾਸ਼ਟਰਪਤੀ ਚੋਣ ਜਿੱਤੀ। ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਹੋਣਗੇ। ਕ੍ਰਿਸ਼ਨਮੂਰਤੀ ਨੇ ਇਕ ਵਿਸ਼ੇਸ਼ ਇੰਟਰਵਿਊ 'ਚ ਕਿਹਾ ਕਿ ਅਮਰੀਕਾ 'ਚ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ 50 ਲੱਖ ਤੋਂ ਜ਼ਿਆਦਾ ਹੈ ਜੋ ਦੋਹਾਂ ਦੇਸ਼ਾਂ ਵਿਚਾਲੇ ਪੁਲ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ, ''ਮੈਨੂੰ ਲੱਗਦਾ ਹੈ ਕਿ ਇਹ ਰਿਸ਼ਤੇ ਹੋਰ ਡੂੰਘੇ ਹੋਣਗੇ।"

ਇਹ ਵੀ ਪੜ੍ਹੋ: ਭਾਰਤੀ ਅਮਰੀਕੀਆਂ ਨੇ ਟਰੰਪ ਦੇ ਮੁੜ ਰਾਸ਼ਟਰਪਤੀ ਚੁਣੇ ਜਾਣ 'ਤੇ ਪ੍ਰਗਟਾਈ ਖੁਸ਼ੀ

ਟਰੰਪ ਅਗਲੇ ਸਾਲ ਜਨਵਰੀ 'ਚ ਰਾਸ਼ਟਰਪਤੀ ਦਾ ਅਹੁਦਾ ਸੰਭਾਲਣਗੇ। ਕ੍ਰਿਸ਼ਨਮੂਰਤੀ ਨੇ ਰਿਪਬਲਿਕਨ ਅਤੇ ਡੈਮੋਕਰੇਟਿਕ ਪਾਰਟੀਆਂ ਦਰਮਿਆਨ ਸਹਿਯੋਗ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਸਾਨੂੰ ਰਿਪਬਲਿਕਨ ਅਤੇ ਡੈਮੋਕਰੇਟਸ ਦੇ ਨਾਲ ਸਹਿਯੋਗ ਦੀ ਭਾਵਨਾ ਨਾਲ ਅੱਗੇ ਵਧਣਾ ਚਾਹੀਦਾ ਹੈ, ਜੋ ਅਮਰੀਕੀ ਲੋਕਾਂ ਲਈ ਕੁਝ ਕਰਨਾ ਚਾਹੁੰਦੇ ਹਨ।” ਉਨ੍ਹਾਂ ਨੇ ਕਿਹਾ, ਉਨ੍ਹਾਂ ਮੁੱਖ ਮੁੱਦਿਆਂ ਨੂੰ ਉਜਾਗਰ ਕੀਤਾ, ਜਿਨ੍ਹਾਂ 'ਤੇ ਨਵੀਂ ਸਰਕਾਰ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ। ਇਨ੍ਹਾਂ ਵਿੱਚ ਮਹਿੰਗਾਈ, ਅਮਰੀਕਾ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨਾ, ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਸੁਧਾਰ ਕਰਨਾ ਅਤੇ ਨਾਗਰਿਕਾਂ ਦੇ ਅਧਿਕਾਰਾਂ ਅਤੇ ਆਜ਼ਾਦੀਆਂ ਦੀ ਰੱਖਿਆ ਕਰਨਾ ਸ਼ਾਮਲ ਹੈ। 

ਇਹ ਵੀ ਪੜ੍ਹੋ: ਬਾਈਡੇਨ ਨੇ ਟਰੰਪ ਨੂੰ ਫੋਨ ਕਰਕੇ ਦਿੱਤੀ ਵਧਾਈ,ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News