POK ’ਚ ਚੀਨੀ ਪ੍ਰਾਜੈਕਟਾਂ ਦਾ ਪੁਰਜ਼ੋਰ ਵਿਰੋਧ ਕਰੇਗਾ ਭਾਰਤ

Friday, Jun 14, 2024 - 10:49 AM (IST)

POK ’ਚ ਚੀਨੀ ਪ੍ਰਾਜੈਕਟਾਂ ਦਾ ਪੁਰਜ਼ੋਰ ਵਿਰੋਧ ਕਰੇਗਾ ਭਾਰਤ

ਨਵੀਂ ਦਿੱਲੀ (ਯੂ. ਐੱਨ. ਆਈ.) - ਭਾਰਤ ਨੇ ਚੀਨ-ਪਾਕਿਸਤਾਨ ਦੇ ਸਾਂਝੇ ਬਿਆਨ ’ਚ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ’ਚ ਗੈਰ-ਵਾਜਿਬ ਢੰਗ ਨਾਲ ਪ੍ਰਾਜੈਕਟਾਂ ਦਾ ਐਲਾਨ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਅਤੇ ਚਿਤਾਵਨੀ ਦਿੱਤੀ ਕਿ ਭਾਰਤ ਦੇ ਅਟੁੱਟ ਹਿੱਸੇ ’ਚ ਕਿਸੇ ਵੀ ਗੈਰ-ਵਾਜਿਬ ਗਤੀਵਿਧੀ ਦਾ ਮਜ਼ਬੂਤੀ ਨਾਲ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਚੀਨ-ਪਾਕਿਸਤਾਨ ਦੇ ਸਾਂਝੇ ਬਿਆਨ ’ਚ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਨੂੰ ਲੈ ਕੇ ਗੈਰ-ਵਾਜਿਬ ਸੰਦਰਭ ’ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ’ਚ ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘‘ਅਸੀਂ ਚੀਨ ਅਤੇ ਪਾਕਿਸਤਾਨ ਵਿਚਾਲੇ 7 ਜੂਨ ਦੇ ਸਾਂਝੇ ਬਿਆਨ ’ਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਗੈਰ-ਵਾਜਿਬ ਸੰਦਰਭਾਂ ਨੂੰ ਨੋਟ ਕੀਤਾ ਹੈ।’’ ਉਨ੍ਹਾਂ ਨੇ ਕਿਹਾ, ‘‘ਅਸੀ ਅਜਿਹੇ ਸੰਦਰਭਾਂ ਨੂੰ ਸਪੱਸ਼ਟ ਤੌਰ ’ਤੇ ਨਾ-ਮਨਜ਼ੂਰ ਕਰਦੇ ਹਾਂ। ਇਸ ਮੁੱਦੇ ’ਤੇ ਸਾਡੀ ਸਥਿਤੀ ਇਕਸਾਰ ਹੈ ਅਤੇ ਸਬੰਧਤ ਪੱਖਾਂ ਨੂੰ ਚੰਗੀ ਤਰ੍ਹਾਂ ਨਾਲ ਪਤਾ ਹੈ। ਜੰਮੂ-ਕਸ਼ਮੀਰ ਖੇਤਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਭਾਰਤ ਦੇ ਅਨਿੱਖੜਵੇਂ ਹਿੱਸੇ ਰਹੇ ਹਨ, ਹੁਣ ਵੀ ਹਨ ਅਤੇ ਰਹਿਣਗੇ। ਕਿਸੇ ਹੋਰ ਦੇਸ਼ ਨੂੰ ਇਸ ’ਤੇ ਟਿੱਪਣੀ ਕਰਨ ਦਾ ਅਧਿਕਾਰ ਨਹੀਂ ਹੈ।’’

ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News