ਅਫਗਾਨਿਸਤਾਨ ’ਚ ਫਸੇ ਭਾਰਤੀਆਂ ਨੂੰ ਕੱਢਣ ਲਈ ਭਾਰਤ ਵਿਸ਼ਵ ਭਾਈਵਾਲਾਂ ਨਾਲ ਕਰ ਰਿਹੈ ਕੰਮ : ਜੈਸ਼ੰਕਰ
Friday, Aug 20, 2021 - 11:12 AM (IST)
ਸੰਯੁਕਤ ਰਾਸ਼ਟਰ (ਭਾਸ਼ਾ): ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ, ਅਫਗਾਨਿਸਤਾਨ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਅੰਤਰਰਾਸ਼ਟਰੀ ਭਾਈਵਾਲਾਂ ਖ਼ਾਸ ਕਰਕੇ ਅਮਰੀਕਾ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ‘ਅੱਤਵਾਦੀ ਕਾਰਵਾਈਆਂ ਕਾਰਨ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਨੂੰ ਖ਼ਤਰੇ’ ਵਿਸ਼ੇ ’ਤੇ ਬੈਠਕ ਦੇ ਬਾਅਦ ਜੈਸ਼ੰਕਰ ਨੇ ਇਹ ਗੱਲ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਕਹੀ।
ਤਾਲਿਬਾਨ ਦੇ ਕੰਟਰੋਲ ਨਾਲ ਜੁੜੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ, ‘ਇਸ ਸਮੇਂ ਸਾਡੇ ਲਈ ਮੁੱਦਾ ਅਸਲ ਵਿਚ ਸਾਡੇ ਨਾਗਰਿਕਾਂ ਦੀ ਵਤਨ ਵਾਪਸੀ ਹੈ। ਇਹ ਭਾਰਤ ਦੇ ਸੰਦਰਭ ਵਿਚ ਹੈ ਅਤੇ ਹੋਰ ਦੇਸ਼ਾਂ ਦੀਆਂ ਆਪਣੀਆਂ ਚਿੰਤਾਵਾਂ ਹਨ।’ ਜੈਸ਼ੰਕਰ ਨੇ ਕਿਹਾ, ‘ਅਸੀਂ ਇਸ ਸਬੰਧ ਵਿਚ ਅੰਤਰਰਾਸ਼ਟਰੀ ਭਾਈਵਾਲਾਂ ਨਾਲ ਕੰਮ ਕਰ ਰਹੇ ਹਨ, ਮੁੱਖ ਰੂਪ ਨਾਲ ਅਮਰੀਕਾ ਨਾਲ ਕਿਉਂਕਿ ਉਹ ਹਵਾਈਅੱਡੇ ਨੂੰ ਕੰਟਰੋਲ ਕਰ ਰਹੇ ਹਨ।
ਇਹ ਵੀ ਪੜ੍ਹੋ: ਤਾਲਿਬਾਨ ਦੇ ਡਰੋਂ ਦੇਸ਼ ਛੱਡ ਕੇ ਭੱਜੇ ਅਸ਼ਰਫ ਗਨੀ ਨੇ ਅਫਗਾਨਿਸਤਾਨ ਪਰਤਣ ਦੀ ਖਾਧੀ ਕਸਮ
ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੇ ਫਰਾਂਸ ਦੇ ਵਿਦੇਸ਼ ਮੰਤਰੀ ਦਾ ਧੰਨਵਾਦ ਕੀਤਾ ਸੀ, ਕਿਉਂਕਿ ਫਰਾਂਸ ਕੁੱਝ ਭਾਰਤੀਆਂ ਨੂੰ ਅਫਗਾਨਿਸਤਾਨ ਤੋਂ ਪੈਰਿਸ ਵਾਪਸ ਲੈ ਗਿਆ ਸੀ। ਉਨ੍ਹਾਂ ਕਿਹਾ, ‘ਮੈਨੂੰ ਲੱਗਦਾ ਹੈ ਕਿ ਅਜਿਹਾ ਕਰਨਾ ਸਹੀ ਸੀ। ਹਾਲਾਂਕਿ ਵਿਆਪਕ ਦ੍ਰਿਸ਼ਟੀਕੋਣ ਤੋਂ ਦੇਖੋ ਤਾਂ ਅਫਗਾਨ ਲੋਕਾਂ ਨਾਲ ਸਾਡੇ ਇਤਿਹਾਸਕ ਸਬੰਧ ਹਨ ਅਤੇ ਮੈਨੂੰ ਲੱਗਦਾ ਹੈ ਕਿ ਇਹ ਸਬੰਧ ਸਾਡੇ ਵਿਚਾਰਾਂ ਦਾ ਮਾਰਗ ਦਰਸ਼ਨ ਕਰਨਾ ਜਾਰੀ ਰੱਖਣਗੇ।’
ਅਫਗਾਨਿਸਤਾਨ ਦੀ ਸਥਿਤੀ ਅਤੇ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਵਰਗੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਵੱਲੋਂ ਸਰਹੱਦ ਪਾਰ ਅੱਤਵਾਦ ਨੂੰ ਵਧਾਉਣ ਲਈ ਸਥਿਤੀ ਦਾ ਲਾਭ ਚੁੱਕਣ ਨੂੰ ਲੈ ਕੇ ਪੀ.ਟੀ.ਆਈ.-ਭਾਸ਼ਾ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਜੈਸ਼ੰਕਰ ਨੇ ਕਿਹਾ ਕਿ ਬਦਕਿਸਮਤੀ ਨਾਲ ਭਾਰਤ ਕੋਲ ਸਰਹੱਦ ਪਾਰ ਅੱਤਵਾਦ ਨਾਲ ਜੁੜਿਆ ਲੰਬਾ ਤਜ਼ਰਬਾ ਹੈ।
ਇਹ ਵੀ ਪੜ੍ਹੋ: UAE ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।