ਇਟਲੀ ''ਚ ਭਾਰਤੀ ਰਾਜਦੂਤ ਵਾਨੀ ਰਾਓ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵਿਖੇ ਹੋਏ ਨਤਮਸਤਕ
Monday, Nov 18, 2024 - 05:23 PM (IST)

ਮਿਲਾਨ (ਸਾਬੀ ਚੀਨੀਆ)- ਇਟਲੀ ਵਿੱਚ ਭਾਰਤੀ ਰਾਜਦੂਤ ਵਾਨੀ ਰਾਓ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਵਿਖੇ ਨਤਮਸਤਕ ਹੋਏ। ਇਸ ਪਵਿੱਤਰ ਦਿਹਾੜੇ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰਨ , ਨਾਮ ਜਪਣ ਤੇ ਵੰਡ ਛੱਕਣ ਦਾ ਜੋ ਉਪਦੇਸ਼ ਦਿੱਤਾ ਸੀ, ਸਾਨੂੰ ਸਾਰਿਆਂ ਨੂੰ ਉਸੇ ਉਪਦੇਸ਼ ਨੂੰ ਅਪਣਾਉਂਦੇ ਹੋਏ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਤੂਫਾਨ ਕਾਰਨ ਹੋਇਆ ਭਾਰੀ ਨੁਕਸਾਨ, ਉਡਾਣਾਂ ਰੱਦ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਸੋਢੀ , S.G.P.C. ਇਟਲੀ ਦੇ ਪ੍ਰਧਾਨ ਰਵਿੰਦਰਜੀਤ ਸਿੰਘ ਬਲਜਾਨੋ ਅਤੇ ਗੁਰਦੁਆਰਾ ਸਿੰਘ ਸਭਾ ਫਲੈਰੋ ਦੇ ਪ੍ਰਧਾਨ ਸੁਰਿੰਦਰਜੀਤ ਸਿੰਘ ਪੰਡੋਰੀ, ਅਮਰਜੀਤ ਸਿੰਘ ਸੋਨੀ ਤੇ ਕੁਲਦੀਪ ਮੱਲ ਵੱਲੋਂ ਰਾਜਦੂਤ ਵਾਨੀ ਰਾਓ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਅਧਿਕਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਬਣਿਆ ਮਾਡਲ ਭੇਂਟ ਕੀਤਾ ਗਿਆ। ਦੱਸਣਯੋਗ ਹੈ ਕਿ ਭਾਰਤੀ ਅੰਬੈਸੀ ਰੋਮ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸੀ ਤੇ ਹਰ ਸਾਲ ਜਦੋਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਆਉਂਦਾ ਹੈ, ਸਥਾਨਕ ਅੰਬੈਸਡਰ ਅਤੇ ਅਧਿਕਾਰੀ ਇਟਲੀ ਦੇ ਗੁਰੂ ਘਰਾਂ ਵਿੱਚ ਜਾ ਕੇ ਨਤਮਸਤਕ ਹੋ ਕੇ ਸਿੱਖ ਸੰਗਤਾਂ ਨਾਲ ਖੁਸ਼ੀਆ ਸਾਂਝੀਆਂ ਕਰਦੇ ਹਨ।
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਪੰਕਜ ਲਾਂਬਾ ਦੀ ਭਾਲ 'ਚ ਜੁਟੀ ਲੰਡਨ ਪੁਲਸ, ਤਸਵੀਰ ਕੀਤੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8