ਭਾਰਤੀ-ਅਮਰੀਕੀ ਡਾਕਟਰ ਨੇ ਮਰੀਜ਼ਾਂ ਨੂੰ ਗੈਰ-ਕਾਨੂੰਨੀ ਦਵਾਈਆਂ ਦੇਣ ਦਾ ਦੋਸ਼ ਕਬੂਲਿਆ
Tuesday, May 16, 2023 - 05:46 PM (IST)
ਨਿਊਯਾਰਕ (ਭਾਸ਼ਾ)- ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਇੱਕ 76 ਸਾਲਾ ਭਾਰਤੀ-ਅਮਰੀਕੀ ਡਾਕਟਰ ਨੇ ਮਰੀਜ਼ਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗੈਰ-ਕਾਨੂੰਨੀ ਦਵਾਈਆਂ ਅਤੇ ਹੋਰ ਮੈਡੀਕਲ ਸਲਾਹਾਂ ਵਾਲੀ ਪਰਚੀ ਲਿਖਣ ਦੇ ਇਕ ਪੁਰਾਣੇ ਮਾਮਲੇ ਵਿਚ ਆਪਣਾ ਜ਼ੁਰਮ ਕਬੂਲ ਕਰ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕੀ ਅਟਾਰਨੀ ਫਿਲਿਪ ਏ. ਟੋਲਬਰਟ ਦੁਆਰਾ ਜਾਰੀ ਇੱਕ ਬਿਆਨ ਅਨੁਸਾਰ ਮੋਡੈਸਟੋ ਨਿਵਾਸੀ ਸਵਤੰਤਰ ਚੋਪੜਾ ਨੇ ਪਿਛਲੇ ਬੁੱਧਵਾਰ ਨੂੰ ਇੱਕ ਜਾਇਜ਼ ਡਾਕਟਰੀ ਉਦੇਸ਼ ਤੋਂ ਪਰੇ ਅਤੇ ਪੇਸ਼ੇਵਰ ਡਾਕਟਰੀ ਅਭਿਆਸ ਤੋਂ ਬਾਹਰ ਗੈਰ-ਕਾਨੂੰਨੀ ਦਵਾਈਆਂ ਅਤੇ ਮੈਡੀਕਲ ਸਪਲਾਈ ਕਰਨ ਦਾ ਜ਼ੁਰਮ ਕਬੂਲ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-ਬੰਗਲਾਦੇਸ਼ ਦਾ ਅਹਿਮ ਕਦਮ, ਭਾਰਤ ਸਮੇਤ ਹੋਰ ਵਿਦੇਸ਼ੀ ਰਾਜਦੂਤਾਂ ਦੀ "ਵਾਧੂ ਸੁਰੱਖਿਆ" ਲਈ ਵਾਪਸ
ਬਿਆਨ ਅਨੁਸਾਰ ਇਹਨਾਂ ਦਵਾਈਆਂ ਵਿਚ ਬਹੁਤ ਜ਼ਿਆਦਾ ਨਸ਼ਾ ਹੁੰਦਾ ਹੈ ਅਤੇ ਆਮ ਤੌਰ 'ਤੇ ਇਹਨਾਂ ਦੀ ਦੁਰਵਰਤੋਂ ਕੀਤੀ ਜਾਂਦੀ ਹੈ। ਇਸ ਵਿਚ ਕਿਹਾ ਗਿਆ ਕਿ ਕੇਂਦਰੀ ਨਸ ਪ੍ਰਣਾਲੀ ਨੂੰ ਪ੍ਰਭਾਵਤ ਕਰਨ ਵਾਲੀਆਂ ਇਹ ਦਵਾਈਆਂ ਤਾਂ ਹੀ ਦਿੱਤੀਆਂ ਜਾ ਸਕਦੀਆਂ ਹਨ ਜੇ ਡਾਕਟਰੀ ਤੌਰ 'ਤੇ ਜ਼ਰੂਰੀ ਹੋਣ। ਬਿਆਨ 'ਚ ਕਿਹਾ ਗਿਆ ਕਿ ਚੋਪੜਾ ਨੇ 2020 'ਚ ਕੇਸ ਦੀ ਸੁਣਵਾਈ ਦੌਰਾਨ ਆਪਣਾ ਮੈਡੀਕਲ ਲਾਇਸੈਂਸ ਵਾਪਿਸ ਕਰ ਦਿੱਤਾ ਸੀ। ਕੈਲੀਫੋਰਨੀਆ ਦੇ ਪੂਰਬੀ ਜ਼ਿਲ੍ਹੇ ਲਈ ਯੂ.ਐੱਸ ਅਟਾਰਨੀ ਦਫ਼ਤਰ ਨੇ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ ਕਿ ਯੂ.ਐੱਸ ਜ਼ਿਲ੍ਹਾ ਜੱਜ ਜੈਨੀਫ਼ਰ ਐਲ. ਥਰਸਟਨ ਵੱਲੋਂ ਚੋਪੜਾ ਦੇ ਕੇਸ 'ਤੇ 5 ਸਤੰਬਰ ਨੂੰ ਫ਼ੈਸਲਾ ਸੁਣਾਏ ਜਾਣ ਦੀ ਉਮੀਦ ਹੈ ਅਤੇ ਜੇਕਰ ਉਹ ਦੋਸ਼ੀ ਠਹਿਰਾਇਆ ਜਾਂਦਾ ਹੈ, ਤਾਂ ਉਸ ਨੂੰ 20 ਸਾਲ ਤੱਕ ਦੀ ਕੈਦ ਅਤੇ 10 ਲੱਖ ਅਮਰੀਕੀ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।