ਭਾਰਤੀ-ਅਮਰੀਕੀ ਨੇਤਾਵਾਂ ਨੇ ਭਾਰਤ 'ਚ ਸਰਵਪੱਖੀ ਵਿਕਾਸ ਲਈ PM ਮੋਦੀ ਦੀ ਕੀਤੀ ਪ੍ਰਸ਼ੰਸਾ

Sunday, Nov 24, 2024 - 05:39 AM (IST)

ਭਾਰਤੀ-ਅਮਰੀਕੀ ਨੇਤਾਵਾਂ ਨੇ ਭਾਰਤ 'ਚ ਸਰਵਪੱਖੀ ਵਿਕਾਸ ਲਈ PM ਮੋਦੀ ਦੀ ਕੀਤੀ ਪ੍ਰਸ਼ੰਸਾ

ਵਾਸ਼ਿੰਗਟਨ (ਏਜੰਸੀ)- ਵੱਖ-ਵੱਖ ਭਾਰਤੀ-ਅਮਰੀਕੀ ਭਾਈਚਾਰਿਆਂ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਰਤ ’ਚ ‘ਸਰਵਪੱਖੀ ਵਿਕਾਸ’ ਲਈ ਪ੍ਰਸ਼ੰਸਾ ਕੀਤੀ। ‘ਵਾਸ਼ਿੰਗਟਨ ਐਡਵੈਂਟਿਸਟ ਯੂਨੀਵਰਸਿਟੀ’ ’ਚ ਸ਼ੁੱਕਰਵਾਰ ਨੂੰ ਆਯੋਜਿਤ ‘'ਗਲੋਬਲ ਇਕੁਇਟੀ ਅਲਾਇੰਸ ਸੰਮੇਲਨ’ ’ਚ ਨੇਤਾਵਾਂ ਨੇ ਕਿਹਾ ਕਿ ਮੋਦੀ ਦੇ ਸ਼ਾਸਨ ’ਚ ਭਾਰਤ ’ਚ ਘੱਟ ਗਿਣਤੀ ਭਾਈਚਾਰਾ ਸੁਰੱਖਿਅਤ ਹੈ। ‘ਇੰਡੀਅਨ ਮਾਇਨੋਰਿਟੀਜ਼ ਫਾਊਂਡੇਸ਼ਨ’ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਵਿਚ ‘ਐਸੋਸੀਏਸ਼ਨ ਆਫ਼ ਅਮਰੀਕਨ ਇੰਡੀਅਨ ਮਾਇਨੋਰਿਟੀਜ਼’ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਸਾਲ ਅਮਰੀਕਾ ਅਤੇ ਕੈਨੇਡਾ ਵਿਚ ਹਿੰਦੂ ਮੰਦਰਾਂ ’ਤੇ ਹੋਏ ਹਮਲਿਆਂ ਨੂੰ ਲੈ ਕੇ ਇਸ ਦੀ ਸ਼ੁਰੂਆਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤਾ ਵਿਸ਼ੇਸ਼ ਯਾਦਗਾਰੀ ਸਿੱਕਾ

ਸਰਵਪੱਖੀ ਵਿਕਾਸ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਮੋਦੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ‘ਵਾਸ਼ਿੰਗਟਨ ਐਡਵੈਂਟਿਸਟ ਯੂਨੀਵਰਸਿਟੀ’ ਅਤੇ ‘ਐਸੋਸੀਏਸ਼ਨ ਆਫ ਅਮਰੀਕਨ ਇੰਡੀਅਨ ਮਾਇਨੋਰਿਟੀਜ਼’ ਨੇ ‘ਘੱਟ ਗਿਣਤੀਆਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਮੋਦੀ ਨੂੰ ‘ਡਾ. ਮਾਰਟਿਨ ਲੂਥਰ ਕਿੰਗ ਜੂਨੀਅਰ ਗਲੋਬਲ ਪੀਸ ਐਵਾਰਡ' ਨਾਲ ਸਨਮਾਨਿਤ ਕੀਤਾ। ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਇਹ ਐਵਾਰਡ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ: ਕੈਂਸਰ ਦੇ ਫੈਲਣ ਨੂੰ ਰੋਕ ਸਕਦੈ ਕੋਵਿਡ ਇਨਫੈਕਸ਼ਨ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News