ਭਾਰਤੀ ਮੂਲ ਦੇ ਉੱਘੇ ਸਿੱਖਿਆ ਸ਼ਾਸਤਰੀ ਸੁਨੀਲ ਕੁਮਾਰ ਨੂੰ ਅਮਰੀਕਾ 'ਚ ਮਿਲੀ ਵੱਡੀ ਜ਼ਿੰਮੇਵਾਰੀ

11/18/2022 2:34:16 PM

ਨਿਊਯਾਰਕ (ਭਾਸ਼ਾ)- ਉੱਘੇ ਭਾਰਤੀ-ਅਮਰੀਕੀ ਸਿੱਖਿਆ ਸ਼ਾਸਤਰੀ ਸੁਨੀਲ ਕੁਮਾਰ ਨੂੰ ਮੈਸੇਚਿਉਸੇਟਸ ਸਥਿਤ ਟਫਟਸ ਯੂਨੀਵਰਸਿਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ 'ਤੇ ਪਹੁੰਚਣ ਵਾਲੇ ਪਹਿਲੇ ਗੈਰ-ਗੋਰੇ ਵਿਅਕਤੀ ਹਨ। ਯੂਨੀਵਰਸਿਟੀ ਵੱਲੋਂ ਵੀਰਵਾਰ ਨੂੰ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ। ਬਿਆਨ ਦੇ ਅਨੁਸਾਰ ਵਰਤਮਾਨ ਵਿੱਚ ਜੌਨਸ ਹੌਪਕਿੰਸ ਯੂਨੀਵਰਸਿਟੀ ਵਿੱਚ ਅਕਾਦਮਿਕ ਮਾਮਲਿਆਂ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪ੍ਰੋਵੋਸਟ ਦੇ ਅਹੁਦੇ 'ਤੇ ਤਾਇਨਜ ਕੁਮਾਰ ਨੂੰ ਟਫਟਸ ਯੂਨੀਵਰਸਿਟੀ ਦੇ ਟਰੱਸਟੀ ਬੋਰਡ ਵੱਲੋਂ ਅਗਲੇ ਪ੍ਰਧਾਨ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕੈਨੇਡਾ ’ਚ ਹਰਕੀਰਤ ਸਿੰਘ ਬਣੇ ਬਰੈਂਪਟਨ ਸਿਟੀ ਦੇ ਪਹਿਲੇ ਦਸਤਾਰਧਾਰੀ ਡਿਪਟੀ ਮੇਅਰ

ਇਸ ਵਿੱਚ ਕਿਹਾ ਗਿਆ ਹੈ ਕਿ ਉਹ 1 ਜੁਲਾਈ, 2023 ਨੂੰ ਟਫਟਸ ਯੂਨੀਵਰਸਿਟੀ ਦੇ 14ਵੇਂ ਪ੍ਰਧਾਨ ਵਜੋਂ ਐਂਥਨੀ ਮੋਨਾਕੋ ਦੀ ਥਾਂ ਲੈਣਗੇ। ਬਿਆਨ 'ਚ ਕਿਹਾ ਗਿਆ ਹੈ ਕਿ ਕੁਮਾਰ ਇਹ ਅਹੁਦਾ ਸੰਭਾਲਣ ਵਾਲੇ ਪਹਿਲੇ ਗੈਰ-ਗੋਰੇ ਵਿਅਕਤੀ ਹੋਣਗੇ। ਬੋਰਡ ਆਫ਼ ਟਰੱਸਟੀਜ਼ ਦੇ ਚੇਅਰਮੈਨ ਅਤੇ ਪ੍ਰੈਜ਼ੀਡੈਂਸ਼ੀਅਲ ਸਰਚ ਕਮੇਟੀ ਦੇ ਚੇਅਰਮੈਨ ਪੀਟਰ ਡੋਲਨ ਨੇ ਕਿਹਾ ਕਿ ਕੁਮਾਰ ਦਾ ਇੱਕ ਨੇਤਾ, ਸਿੱਖਿਅਕ ਅਤੇ ਸਹਿਯੋਗੀ ਦੇ ਤੌਰ 'ਤੇ ਬਹੁਤ ਮਜ਼ਬੂਤ ​​ਰਿਕਾਰਡ ਹੈ। ਭਾਰਤ ਵਿੱਚ ਜਨਮੇ ਕੁਮਾਰ ਇੱਕ ਪੁਲਸ ਅਧਿਕਾਰੀ ਦੇ ਪੁੱਤਰ ਹਨ ਅਤੇ ਇਸ ਤੋਂ ਪਹਿਲਾਂ ਉਹ ਯੂਨੀਵਰਸਿਟੀ ਆਫ ਸ਼ਿਕਾਗੋ ਬੂਥ ਸਕੂਲ ਆਫ਼ ਬਿਜ਼ਨੈੱਸ ਦੇ ਡੀਨ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ: ਗਾਜ਼ਾ 'ਚ ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ, 7 ਬੱਚਿਆ ਸਣੇ 21 ਲੋਕਾਂ ਦੀ ਮੌਤ (ਵੀਡੀਓ)

ਕੁਮਾਰ ਮੈਂਗਲੋਰ ਯੂਨੀਵਰਸਿਟੀ ਤੋਂ ਇੰਜੀਨੀਅਰਿੰਗ ਗ੍ਰੈਜੂਏਟ ਹਨ ਅਤੇ ਬੈਂਗਲੁਰੂ ਸਥਿਤ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (IIS) ਤੋਂ ਕੰਪਿਊਟਰ ਵਿਗਿਆਨ ਅਤੇ ਆਟੋਮੇਸ਼ਨ ਵਿੱਚ ਮਾਸਟਰ ਡਿਗਰੀ ਪ੍ਰਾਪਤ ਕੀਤੀ ਹੈ। ਕੁਮਾਰ ਨੇ ਸਾਲ 1996 ਵਿੱਚ ਇਲੀਨੋਇਸ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕੀਤੀ। ਕੁਮਾਰ ਦਾ ਅਕਾਦਮਿਕ ਕਰੀਅਰ ਸਟੈਨਫੋਰਡ ਗ੍ਰੈਜੂਏਟ ਸਕੂਲ ਆਫ ਬਿਜ਼ਨੈੱਸ ਤੋਂ ਸ਼ੁਰੂ ਹੋਇਆ, ਜਿੱਥੇ ਉਨ੍ਹਾਂ ਨੇ 12 ਸਾਲ ਪੜ੍ਹਾਈ ਕੀਤੀ। ਆਪਣੇ ਬਿਆਨ ਵਿੱਚ, ਕੁਮਾਰ ਨੇ ਕਿਹਾ ਕਿ ਨਵੇਂ ਪ੍ਰਧਾਨ ਵਜੋਂ ਉਨ੍ਹਾਂ ਦੀ ਤਰਜੀਹ ਅਜਿਹਾ ਰਾਹ ਵਿਕਸਿਤ ਕਰਨ ਦੀ ਹੋਵੇਗੀ ਕਿ ਵੱਧ ਤੋਂ ਵੱਧ ਸਰੋਤਾਂ ਨੂੰ ਯਕੀਨਾ ਕਰਕੇ  ਟਫਟਸ ਨੂੰ ਜਿੰਨਾ ਸੰਭਵ ਹੋ ਸਕੇ ਵਿੱਤੀ ਤੌਰ 'ਤੇ ਕਿਫਾਇਤੀ ਬਣਾਇਆ ਦਾ ਸਕੇ। ਟਫਟਸ ਦੀ ਵੈੱਬਸਾਈਟ 'ਤੇ ਪੋਸਟ ਕੀਤੇ ਗਏ ਇੱਕ ਵੀਡੀਓ ਵਿੱਚ, ਕੁਮਾਰ ਨੇ ਕਿਹਾ ਕਿ ਜੇਕਰ ਇਲੀਨੋਇਸ ਯੂਨੀਵਰਸਿਟੀ ਵਿੱਚ ਗ੍ਰੈਜੂਏਟ ਵਿਦਿਆਰਥੀ ਰਹਿਣ ਦੌਰਾਨ ਉਨ੍ਹਾਂ ਨੂੰ  ਪੂਰੀ ਵਿੱਤੀ ਸਹਾਇਤਾ ਨਾ ਮਿਲੀ ਹੁੰਦੀ ਤਾਂ ਉਨ੍ਹਾਂ ਨੂੰ ਇਹ ਅਹੁਦਾ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਹਾਸਲ ਨਾ ਹੁੰਦਾ।

ਇਹ ਵੀ ਪੜ੍ਹੋ: ਟਲਿਆ ਵੱਡਾ ਹਾਦਸਾ, ਇੰਡੋਨੇਸ਼ੀਆ ਦੇ ਬਾਲੀ 'ਚ 271 ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਨੂੰ ਲੱਗੀ ਅੱਗ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ। 


cherry

Content Editor

Related News