ਅਮਰੀਕਾ ''ਚ 2 ਲੱਖ ਭਾਰਤੀਆਂ ਦੀਆਂ ਕਟ''ਤੀਆਂ ਵੋਟਾਂ ! ਟਰੰਪ ਪ੍ਰਸ਼ਾਸਨ ਦੀ ਵੱਡੀ ਕਾਰਵਾਈ

Friday, Oct 09, 2026 - 05:45 PM (IST)

ਅਮਰੀਕਾ ''ਚ 2 ਲੱਖ ਭਾਰਤੀਆਂ ਦੀਆਂ ਕਟ''ਤੀਆਂ ਵੋਟਾਂ ! ਟਰੰਪ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਇੰਟਰਨੈਸ਼ਨਲ ਡੈਸਕ: ਅਮਰੀਕਾ ਵਿਚ ਰਹਿ ਰਹੇ ਭਾਰਤੀਆਂ 'ਤੇ ਟਰੰਪ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕੀਤੀ ਹੈ। ਮੀਡੀਆ ਵਿਚ ਪ੍ਰਕਾਸ਼ਿਤ ਜਾਣਕਾਰੀ ਮੁਤਾਬਕ ਅਮਰੀਕਾ ਵਿੱਚ ਲਗਭਗ 2 ਲੱਖ ਭਾਰਤੀ-ਅਮਰੀਕੀ ਵੋਟਰਾਂ ਦੇ ਨਾਂ ਵੋਟਰ ਸੂਚੀਆਂ ਵਿੱਚੋਂ ਹਟਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਡੋਨਾਲਡ ਟਰੰਪ ਦੁਆਰਾ ਚੋਣ ਚੁਣੌਤੀਆਂ ਦਾ ਸਾਹਮਣਾ ਕੀਤੇ ਜਾਣ ਦਰਮਿਆਨ ਇਸ ਕਦਮ ਨੂੰ ਰਾਜਨੀਤਿਕ ਤੌਰ 'ਤੇ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਘਟਨਾਕ੍ਰਮ ਨੇ ਇਸ ਗੱਲ 'ਤੇ ਵੱਡੀ ਬਹਿਸ ਛੇੜ ਦਿੱਤੀ ਹੈ ਕਿ ਕੀ ਵੋਟਰ ਰਜਿਸਟ੍ਰੇਸ਼ਨਾਂ ਵਿੱਚ ਕੀਤੇ ਗਏ ਇਨ੍ਹਾਂ ਬਦਲਾਅ ਨਾਲ ਭਾਰਤੀ-ਅਮਰੀਕੀ ਭਾਈਚਾਰੇ ਦੇ ਸਿਆਸੀ ਪ੍ਰਭਾਵ 'ਤੇ ਅਸਰ ਪਵੇਗਾ, ਜੋ ਕਈ ਅਮਰੀਕੀ ਰਾਜਾਂ ਵਿੱਚ ਇੱਕ ਅਹਿਮ ਵੋਟ ਬੈਂਕ ਬਣ ਚੁੱਕਾ ਹੈ।

ਪੜ੍ਹੋ ਇਹ ਅਹਿਮ ਖ਼ਬਰ-  H-1B ਅਰਜ਼ੀਆਂ ਰਾਹੀਂ ਭਰਤੀ ਸਬੰਧੀ ਮਾਈਕ੍ਰੋਸਾਫਟ ਦਾ ਵੱਡਾ ਬਿਆਨ ! ਭਾਰਤੀ ਹੋਣਗੇ ਪ੍ਰਭਾਵਿਤ

ਦੂਜੇ ਪਾਸੇ ਇਨ੍ਹਾਂ ਦੋਸ਼ਾਂ ਦੀ ਸੁਤੰਤਰ ਤੌਰ 'ਤੇ ਕੋਈ ਪੁਸ਼ਟੀ ਨਹੀਂ ਹੋਈ ਹੈ ਕਿ ਵੋਟਰਾਂ ਨੂੰ ਖਾਸ ਤੌਰ 'ਤੇ ਉਨ੍ਹਾਂ ਦੀ ਭਾਰਤੀ-ਅਮਰੀਕੀ ਪਛਾਣ ਕਾਰਨ ਜਾਂ ਟਰੰਪ ਦੀਆਂ ਚੋਣ ਸੰਭਾਵਨਾਵਾਂ ਨੂੰ ਪ੍ਰਭਾਵਿਤ ਕਰਨ ਲਈ ਹੀ ਸੂਚੀ ਵਿੱਚੋਂ ਹਟਾਇਆ ਗਿਆ ਹੈ। ਅਮਰੀਕਾ ਵਿੱਚ ਵੋਟਰ ਸੂਚੀਆਂ ਦੇ ਰੱਖ-ਰਖਾਅ ਅਤੇ ਅਪਡੇਟ ਦਾ ਕੰਮ ਆਮ ਤੌਰ 'ਤੇ ਰਾਜ ਅਤੇ ਸਥਾਨਕ ਚੋਣ ਅਧਿਕਾਰੀਆਂ ਦੁਆਰਾ ਕੀਤਾ ਜਾਂਦਾ ਹੈ। ਅਧਿਕਾਰੀਆਂ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਹਟਾਉਣ ਪਿੱਛੇ ਦੂਜੀ ਥਾਂ ਰਹਿਣ ਚਲੇ ਜਾਣ , ਮੌਤ, ਡੁਪਲੀਕੇਟ ਰਿਕਾਰਡ ਜਾਂ ਰਜਿਸਟ੍ਰੇਸ਼ਨ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਰਗੇ ਆਮ ਅਤੇ ਨਿਯਮਿਤ ਕਾਰਨ ਹੁੰਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ-  ਲੱਗਿਆ ਟਰੰਪ ਦਾ 'ਸੋਨੇ' ਦਾ ਬਣਿਆ ਬਿਨਾਂ ਕੱਪੜਿਆਂ ਵਾਲਾ 'ਬੁੱਤ' ! ਬਣਿਆ ਚਰਚਾ ਦਾ ਵਿਸ਼ਾ

ਮੀਡੀਆ ਰਿਪੋਰਟ ਮੁਤਾਬਕ ਰਿਪਬਲਿਕਨ ਪਾਰਟੀ ਦੇ ਗਵਰਨਰਜ਼ ਵਾਲੇ 26 ਰਾਜਾਂ ਵਿਚ ਭਾਰਤੀ ਲੋਕਾਂ ਦੇ ਨਾਂ ਵੋਟਰ ਸੂਚੀ ਵਿਚੋਂ ਕੱਟੇ ਗਏ ਹਨ ਕਿਉਂਕਿ ਟਰੰਪ ਸਰਕਾਰ ਚੰਗੀ ਤਰ੍ਹਾਂ ਸਮਝਦੀ ਹੈ ਕਿ ਜ਼ਿਆਦਾਤਰ ਭਾਰਤੀ ਡੈਮੋਕ੍ਰੈਟਿਕ ਪਾਰਟੀ ਦੇ ਹਮਾਇਤੀ ਹਨ। 2024 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ 21 ਲੱਖ ਤੋਂ ਵੱਧ ਭਾਰਤੀ ਮੂਲ ਦੇ ਵੋਟਰਾਂ ਵਿਚੋਂ 65 ਫ਼ੀਸਦੀ ਨੇ ਡੈਮੋਕ੍ਰੈਟਿਕ ਪਾਰਟੀ ਦੇ ਹੱਕ ਵਿਚ ਵੋਟ ਪਾਈ। ਟਰੰਪ ਸਰਕਾਰ ਵੱਲੋਂ ਵੋਟਰ ਸੂਚੀਆਂ ਦੀ ਡੂੰਘਾਈ ਨਾਲ ਘੋਖ ਕਰਦਿਆਂ ਅਯੋਗ ਵੋਟਰਾਂ ਦੇ ਨਾਂ ਹਟਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਵੱਖ ਵੱਖ ਜਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ ਯੋਗ ਵੋਟਰਾਂ ਨੂੰ ਵੀ ਲਾਂਭੇ ਕੀਤਾ ਜਾ ਰਿਹਾ ਹੈ। 
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News