OCI ਕਾਰਡ ਦੀ ਪ੍ਰਕਿਰਿਆ ’ਚ ਸੁਧਾਰ ਦਾ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਨੇ ਕੀਤਾ ਸਵਾਗਤ

Friday, Apr 16, 2021 - 02:24 PM (IST)

OCI ਕਾਰਡ ਦੀ ਪ੍ਰਕਿਰਿਆ ’ਚ ਸੁਧਾਰ ਦਾ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਨੇ ਕੀਤਾ ਸਵਾਗਤ

ਵਾਸ਼ਿੰਗਟਨ (ਭਾਸ਼ਾ) : ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਨੇ ਗੈਰ-ਨਿਵਾਸੀ ਭਾਰਤੀ (ਓ.ਸੀ.ਆਈ.) ਕਾਰਡ ਦੀ ਵੈਧਦਾ ਨੂੰ ਬਣਾਈ ਰੱਖਣ ਦੀ ਪ੍ਰਕਿਰਿਆ ਨੂੰ ਸਰਲ ਕਰਨ ਦੇ ਭਾਰਤ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਵਿਦੇਸ਼ਾਂ ਵਿਚ ਰਹਿਣ ਵਾਲੇ ਜ਼ਿਆਦਾ ਤੋਂ ਜ਼ਿਆਦਾ ਭਾਰਤੀ ਇਸ ਤਰ੍ਹਾਂ ਦੀ ਪ੍ਰਕਿਰਿਆ ਨੂੰ ਚੁਣ ਸਕਣਗੇ। ਕੇਂਦਰੀ ਗ੍ਰਹਿ ਮੰਤਰਾਲਾ ਮੁਤਾਬਕ ਓ.ਸੀ.ਆਈ. ਕਾਰਡ ਧਾਰਕਾਂ ਨੂੰ ਆਪਣੇ ਕਾਰਡ ਨੂੰ ਕਈ ਵਾਰ ਜਾਰੀ ਕਰਾਉਂਦੇ ਰਹਿਣ ਦੇ ਮੌਜੂਦਾ ਨਿਯਮ ਦੀ ਬਜਾਏ ਹੁਣ 20 ਸਾਲ ਉਮਰ ਹੋਣ ’ਤੇ ਹੀ ਦਸਤਾਵੇਜ਼ ਨੂੰ ਦੁਬਾਰਾ ਜ਼ਾਰੀ ਕਰਾਉਣਾ ਹੋਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: 40 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ PR ਦੇਵੇਗਾ ਕੈਨੇਡਾ

‘ਗਲੋਬਲ ਆਰਗੇਨਾਈਜੇਸ਼ਨ ਆਫ ਪੀਪੁਲ ਆਫ ਇੰਡੀਅਨ ਓਰੀਜਿਨ’ (ਜੀ.ਓ.ਪੀ.ਆਈ.ਓ.) ਦੇ ਪ੍ਰਧਾਨ ਡਾ. ਥਾਮਸ ਅਬ੍ਰਾਹਮ ਨੇ ਵੀਰਵਾਰ ਨੂੰ ਕਿਹਾ, ‘ਇਸ ਨਾਲ 20 ਤੋਂ 50 ਸਾਲ ਦੇ ਉਮਰ ਦੇ ਕਈ ਓ.ਸੀ.ਆਈ. ਕਾਰਡ ਧਾਰਕਾਂ ਵਿਚ ਕਾਰਡ ਦੁਬਾਰਾ ਜਾਰੀ ਕਰਾਉਣ ਦੀ ਪ੍ਰਕਿਰਿਆ ਨੂੰ ਲੈ ਕੇ ਭਰਮ ਦੂਰ ਹੋਵੇਗਾ ਅਤੇ ਕਿਸੇ ਨੂੰ ਵੀ ਓ.ਸੀ.ਆਈ. ਕਾਰਡ ਦੁਬਾਰਾ ਜਾਰੀ ਕਰਾਉਣ ਲਈ ਪੂਰੀ ਪ੍ਰਕਿਰਿਆ ਵਿਚੋਂ ਨਹੀਂ ਲੰਘਣਾ ਹੋਵੇਗਾ।’ ਉਨ੍ਹਾਂ ਕਿਹਾ, ‘ਇਸ ਨਾਲ ਵਿਦੇਸ਼ਾਂ ਵਿਚ ਰਹਿਣ ਵਾਲੇ ਜ਼ਿਆਦਾ ਤੋਂ ਜ਼ਿਆਦਾ ਭਾਰਤੀਆਂ ਨੂੰ ਓ.ਸੀ.ਆਈ. ਬਣਨ ਦਾ ਉਤਸ਼ਾਹ ਮਿਲੇਗਾ ਅਤੇ ਇਸ ਨਾਲ ਭਾਰਤ ਵਿਚ ਉਨ੍ਹਾਂ ਦੀ ਯਾਤਰਾ ਅਤੇ ਨਿਵੇਸ਼ ਨਾਲ ਦੇਸ਼ ਨੂੰ ਵੀ ਲਾਭ ਹੋਵੇਗਾ।’

ਇਹ ਵੀ ਪੜ੍ਹੋ : UAE ’ਚ 6 ਭਾਰਤੀਆਂ ਨੇ ਜਿੱਤਿਆ 2,72,000 ਡਾਲਰ ਤੋਂ ਜ਼ਿਆਦਾ ਦਾ ਲਕੀ ਡਰਾਅ

ਵਿਦੇਸ਼ਾਂ ਵਿਚ ਰਹਿਣ ਵਾਲੇ ਭਾਰਤੀਆਂ ਵਿਚ ਬੇਹੱਦ ਪ੍ਰਸਿੱਧ ਓ.ਸੀ.ਆਈ. ਕਾਰਡ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਵੀਜ਼ਾਮੁਕਤ ਯਾਤਰਾ ਅਤੇ ਭਾਰਤ ਵਿਚ ਰਹਿਣ ਦੀ ਸੁਵਿਧਾ ਪ੍ਰਦਾਨ ਕਰਦਾ ਹੈ। ਇਸ ਨਾਲ ਕਾਰਡ ਧਾਰਕਾਂ ਨੂੰ ਕਈ ਸੁਵਿਧਾਵਾਂ ਮਿਲਦੀਆਂ ਹਨ, ਜੋ ਆਮ ਤੌਰ ’ਤੇ ਕਿਸੇ ਵਿਦੇਸ਼ੀ ਨਾਗਰਿਕ ਨੂੰ ਨਹੀਂ ਮਿਲਦੀਆਂ ਹਨ। ਭਾਰਤ ਨੇ ਹੁਣ ਤੱਕ ਕਰੀਬ 37.72 ਲੱਖ ਓ.ਸੀ.ਆਈ. ਕਾਰਡ ਜਾਰੀ ਕੀਤੇ ਹਨ। ਕੇਂਦਰੀ ਗ੍ਰਹਿ ਮੰਤਰਾਲਾ ਨੇ ਕਿਹਾ, ‘ਓ.ਸੀ.ਆਈ. ਕਾਰਡ ਧਾਰਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਇਹ ਫ਼ੈਸਲਾ ਕੀਤਾ ਹੈ।’

ਇਹ ਵੀ ਪੜ੍ਹੋ : ਕ੍ਰਿਕਟ ਦੇਖਣ, ਸਕੂਲ ਜਾਣ ਅਤੇ ਕੁੱਝ ਖ਼ਾਸ ਦੇਸ਼ਾਂ ਦੀ ਯਾਤਰਾ ਲਈ ਇਸਤੇਮਾਲ ਹੋਵੇਗਾ ਕੋਰੋਨਾ ਪਾਸਪੋਰਟ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News