ਭਾਰਤੀ ਫ਼ੌਜ ਦੇ ਜਵਾਨਾਂ ਨੇ ਕੰਟਰੋਲ ਰੇਖਾ ਪਾਰ ਕਰਨ ਵਾਲੀ ਪਾਕਿਸਤਾਨੀ ਜਨਾਨੀ ਨੂੰ ਕੀਤਾ ਗ੍ਰਿਫ਼ਤਾਰ
Sunday, Jul 17, 2022 - 10:23 AM (IST)
ਪੁੰਛ (ਧਨੁਜ)- ਭਾਰਤੀ ਫ਼ੌਜ ਦੇ ਜਵਾਨਾਂ ਨੇ ਸ਼ੁੱਕਰਵਾਰ ਦੇਰ ਰਾਤ ਸ਼ੱਕੀ ਹਾਲਾਤਾਂ ਵਿਚ ਕੰਟਰੋਲ ਰੇਖਾ ਪਾਰ ਕਰਨ ਵਾਲੀ ਪਾਕਿਸਤਾਨੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਜਨਾਨੀ ਦੀ ਪਛਾਣ ਰੋਜ਼ੀਨਾ (49) ਪੁੱਤਰੀ ਮੁਹੰਮਦ ਅਯੂਬ ਵਾਸੀ ਇਸਲਾਮਾਬਾਦ (ਪਾਕਿਸਤਾਨ) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਜ਼ਿਲ੍ਹਾ ਹੈੱਡਕੁਆਰਟਰ ਪੁੰਛ ’ਚ ਕੰਟਰੋਲ ਰੇਖਾ ’ਤੇ ਸਥਿਤ ਚੱਕਾਂ ਦਾ ਬਾਗ ਇਲਾਕੇ ’ਚ ਜਵਾਨ ਗਸ਼ਤ ਕਰ ਰਹੇ ਸਨ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ
ਇਸੇ ਦੌਰਾਨ ਸੁਰੱਖਿਆ ਬਲਾਂ ਨੂੰ ਸ਼ੱਕੀ ਹਾਲਾਤਾਂ ’ਚ ਘੁੰਮਦੀ ਜਨਾਨੀ ਮਿਲੀ, ਜਿਸ ਤੋਂ ਪੁੱਛਗਿੱਛ ਤੋਂ ਬਾਅਦ ਜਨਾਨੀ ਦੀ ਪਛਾਣ ਪਾਕਿਸਤਾਨੀ ਨਾਗਰਿਕ ਵਜੋਂ ਹੋਈ। ਉਕਤ ਜਨਾਨੀ ਨੂੰ ਸੁਰੱਖਿਆ ਬਲਾਂ ਵੱਲੋਂ ਆਪਣੇ ਬੇਸ ਕੈਂਪ ’ਚ ਲਿਆਂਦਾ ਗਿਆ ਅਤੇ ਸਥਾਨਕ ਪੁਲਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਉਕਤ ਜਨਾਨੀ ਨੂੰ ਆਪਣੀ ਹਿਰਾਸਤ ’ਚ ਲੈ ਕੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਉਪ ਰਾਸ਼ਟਰਪਤੀ ਦੀ ਦੌੜ ’ਚੋਂ ਕੈਪਟਨ ਅਮਰਿੰਦਰ ਸਿੰਘ ਬਾਹਰ, ‘ਨਹਾਤੀ -ਧੋਤੀ ਰਹਿ ਗਈ ਤੇ...’