ਸ਼ਿਕਾਗੋ ਦੀਆਂ ਸੜਕਾਂ 'ਤੇ ਭੁੱਖ ਨਾਲ ਤੜਫਦੀ ਭਾਰਤੀ ਵਿਦਿਆਰਥਣ ਦੀ ਭਾਲ ਸ਼ੁਰੂ
Friday, Jul 28, 2023 - 12:03 PM (IST)
ਨਿਊਯਾਰਕ (ਏਜੰਸੀ)- ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਜਨਰਲ ਹੈਦਰਾਬਾਦ ਦੀ ਰਹਿਣ ਵਾਲੀ ਇੱਕ ਮਹਿਲਾ ਵਿਦਿਆਰਥੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਬਾਰੇ ਦੱਸਿਆ ਗਿਆ ਹੈ ਕਿ ਉਹ ਡਿਪਰੈਸ਼ਨ ਵਿਚ ਹੈ ਅਤੇ ਭੁੱਖ ਨਾਲ ਤੜਫ ਰਹੀ ਹੈ। ਭਾਰਤੀ ਕੌਂਸਲੇਟ ਜਨਰਲ ਨੇ ਕਿਹਾ ਕਿ ਉਸ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਆਈ ਤੇਲੰਗਾਨਾ ਦੀ ਰਹਿਣ ਵਾਲੀ ਇਸ ਵਿਦਿਆਰਥਣ ਨੂੰ ਸ਼ਿਕਾਗੋ ਦੀ ਇੱਕ ਸੜਕ 'ਤੇ ਭੁੱਖਮਰੀ ਦੀ ਕਗਾਰ 'ਤੇ ਦੇਖਿਆ ਗਿਆ। ਉਸ ਦੀ ਮਾਂ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਉਸ ਨੂੰ ਘਰ ਵਾਪਸ ਲਿਆਉਣ ਲਈ ਮਦਦ ਮੰਗੀ ਹੈ।
ਇਹ ਵੀ ਪੜ੍ਹੋ: ਤੇਜ਼ ਹਵਾਵਾਂ ਕਾਰਨ ਝੀਲ 'ਚ ਪਲਟੀ ਯਾਤਰੀਆਂ ਨਾਲ ਨੱਕੋ-ਨੱਕ ਭਰੀ ਕਿਸ਼ਤੀ, 26 ਲੋਕਾਂ ਦੀ ਮੌਤ
ਭਾਰਤ ਰਾਸ਼ਟਰ ਸਮਿਤੀ (BRS) ਨੇਤਾ ਖਲੀਕੁਰ ਰਹਿਮਾਨ ਦੇ ਟਵਿੱਟਰ ਪੇਜ 'ਤੇ ਪੋਸਟ ਕੀਤੇ ਗਏ ਇੱਕ ਪੱਤਰ ਵਿੱਚ, ਮਾਂ ਨੇ ਕਿਹਾ ਕਿ ਉਸਦੀ ਧੀ ਸਈਦਾ ਲੂਲੂ ਮਿਨਹਾਜ ਜ਼ੈਦੀ ਅਗਸਤ 2021 ਵਿੱਚ ਡੇਟ੍ਰੋਇਟ ਵਿਚ ਟ੍ਰਾਈਨ ਯੂਨੀਵਰਸਿਟੀ ਤੋਂ ਐੱਮ.ਐੱਸ. ਦੀ ਪੜ੍ਹਾਈ ਕਰਨ ਲਈ ਅਮਰੀਕਾ ਗਈ ਸੀ। ਪਿਛਲੇ 2 ਮਹੀਨਿਆਂ ਤੋਂ ਉਹ ਮੇਰੇ ਸੰਪਰਕ ਵਿੱਚ ਨਹੀਂ ਸੀ ਅਤੇ ਹਾਲ ਹੀ ਵਿੱਚ ਹੈਦਰਾਬਾਦ ਦੇ 2 ਨੌਜਵਾਨਾਂ ਰਾਹੀਂ ਸਾਨੂੰ ਪਤਾ ਲੱਗਾ ਕਿ ਮੇਰੀ ਧੀ ਡੂੰਘੇ ਡਿਪਰੈਸ਼ਨ ਵਿੱਚ ਹੈ ਅਤੇ ਉਸਦਾ ਸਾਰਾ ਸਮਾਨ ਚੋਰੀ ਹੋ ਗਿਆ ਹੈ, ਜਿਸ ਕਾਰਨ ਉਹ ਭੁੱਖਮਰੀ ਦੀ ਕਗਾਰ 'ਤੇ ਹੈ ਅਤੇ ਉਸ ਨੂੰ ਸ਼ਿਕਾਗੋ ਦੀਆਂ ਸੜਕਾਂ 'ਤੇ ਦੇਖਿਆ ਗਿਆ ਹੈ।"
ਸ਼ਿਕਾਗੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਕਿਹਾ, 'ਕੌਂਸਲੇਟ ਸਈਦਾ ਲੂਲੂ ਮਿਨਹਾਜ ਜ਼ੈਦੀ ਦੇ ਮਾਮਲੇ ਤੋਂ ਜਾਣੂ ਹੈ। ਸਥਾਨਕ ਪੁਲਸ ਅਤੇ ਗੈਰ ਸਰਕਾਰੀ ਸੰਗਠਨਾਂ ਦੀ ਮਦਦ ਨਾਲ ਕੌਂਸਲੇਟ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਿਹਾ ਹੈ। ਕੌਂਸਲੇਟ ਉਸ ਨੂੰ ਹਰ ਸੰਭਵ ਕੌਂਸਲਿੰਗ, ਮੈਡੀਕਲ ਜਾਂ ਹੋਰ ਸਹਾਇਤਾ ਪ੍ਰਦਾਨ ਕਰੇਗਾ ਜਿਸਦੀ ਉਸਨੂੰ ਲੋੜ ਹੋ ਸਕਦੀ ਹੈ।” ਰਹਿਮਾਨ ਨੇ ਆਪਣੇ ਟਵਿੱਟਰ ਪੇਜ 'ਤੇ ਇੱਕ ਅਪਡੇਟ ਵਿੱਚ ਕਿਹਾ ਕਿ ਉਹ ਮੁਕਰਰਮ ਨਾਂ ਦੇ ਇੱਕ ਵਿਅਕਤੀ ਨਾਲ ਸੰਪਰਕ ਵਿਚ ਕਾਮਯਾਬ ਰਹੇ, ਜੋ ਸ਼ਿਕਾਗੋ ਵਿੱਚ ਇੱਕ ਸਮਾਜ ਸੇਵਕ ਹੈ। ਉਨ੍ਹਾਂ ਨੇ ਅਤੇ ਉਨ੍ਹਾਂ ਦੇ ਪਰਿਵਾਰ ਨੇ ਜ਼ੈਦੀ ਨਾਲ ਮੁਲਾਕਾਤ ਕੀਤੀ ਅਤੇ ਉਹ ਇਸ ਸਮੇਂ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸਨੂੰ ਦੱਸਿਆ ਗਿਆ ਸੀ ਕਿ ਅਮਰੀਕਾ ਵਿੱਚ ਨੌਕਰੀ ਨਾ ਮਿਲਣ ਕਾਰਨ ਵਿੱਤੀ ਸਥਿਤੀ ਖ਼ਰਾਬ ਹੋਣ ਕਾਰਨ ਉਹ ਡਿਪਰੈਸ਼ਨ ਵਿਚ ਚਲੀ ਗਈ ਸੀ ਅਤੇ ਮਾਨਸਿਕ ਤੌਰ 'ਤੇ ਅਸਥਿਰ ਸਥਿਤੀ ਵਿੱਚ ਸੀ। ਰਹਿਮਾਨ ਨੇ ਮੁਕਰਰਮ ਦੇ ਹਵਾਲੇ ਨਾਲ ਕਿਹਾ ਕਿ ਭਾਰਤ ਵਾਪਸ ਜਾਣ ਲਈ ਉਸ ਨੂੰ ਡਿਪਰੈਸ਼ਨ ਤੋਂ ਬਾਹਰ ਨਿਕਲਣ ਦੀ ਲੋੜ ਹੈ। ਬੀ.ਆਰ.ਐੱਸ. ਨੇਤਾ ਨੇ ਕਿਹਾ ਕਿ ਉਹ ਜੈਸ਼ੰਕਰ ਨੂੰ ਬੇਨਤੀ ਕਰਨਗੇ ਕਿ ਉਹ ਜ਼ੈਦੀ ਦੀ ਮਾਂ ਨੂੰ ਅਮਰੀਕਾ ਜਾਣ ਵਿੱਚ ਮਦਦ ਕਰਨ।
ਇਹ ਵੀ ਪੜ੍ਹੋ: ਵਕੀਲਾਂ ਵੱਲੋਂ ਬ੍ਰਿਟੇਨ 'ਚ ਸ਼ਰਨ ਮੰਗਣ ਵਾਲੇ ਭਾਰਤੀਆਂ ਨੂੰ ਖਾਲਿਸਤਾਨੀ ਹੋਣ ਦਾ ਡਰਾਮਾ ਰਚਣ ਦੀ ਸਲਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।